ਬਠਿੰਡਾ, (ਬਿਉਰੋ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਵੱਲੋਂ ਨਵੀਂਆਂ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ । ਜਿਸ 'ਚ ਉਨ੍ਹਾਂ ਵਲੋਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਦੁੱਧ, ਬ੍ਰੈਡ, ਕਰਿਆਣਾ, ਸਬਜ਼ੀਆਂ, ਫਲ ਆਦਿ ਦੀਆਂ ਦੁਕਾਨਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਨੂੰ ਖੋਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਰੱਖਿਆ ਗਿਆ ਹੈ। ਜ਼ਿਲ੍ਹੇ 'ਚ ਕਰਫਿਊ ਦਾ ਸਮਾਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਅਤੇ ਵੀਕੈਂਡ ਲਾਕਡਾਊਨ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਰਹੇਗਾ।
ਬਰਸਾਤ ਨਾਲ ਅਨਾਜ਼ ਮੰਡੀ ਹੋਈ ਜਲ-ਥਲ, ਭਾਰੀ ਗਿਣਤੀ ’ਚ ਕਣਕ ਦੀਆਂ ਬੋਰੀਆਂ ਪਾਣੀ ’ਚ ਡੁੱਬੀਆਂ
NEXT STORY