ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ 'ਚ ਸ਼ੋਰਿਆ ਗੋਇਲ ਨੇ ਨੀਟ ਦੀ ਪ੍ਰੀਖਿਆ 'ਚੋਂ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਭਾਰਤ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਬੁਢਲਾਡਾ ਸ਼ਹਿਰ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਣ ਅਤੇ ਮੈਨੇਜਿੰਗ ਡਾਇਰੈਕਟਰ ਮਨੂ ਗੁਪਤਾ ਨੇ ਦੱਸਿਆ ਕਿ ਸ਼ਹਿਰ ਦੇ ਡਾ. ਸੁਨੀਲ ਗੋਇਲ ਅਤੇ ਡਾ. ਸ਼ਾਲਿਕਾ ਦੇ ਪੁੱਤਰ ਸ਼ੋਰਿਆ ਗੋਇਲ ਨੇ ਨੀਟ ਪ੍ਰੀਖਿਆ 'ਚ 720 ਚੋਂ 720 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਪੂਰੇ ਭਾਰਤ 'ਚ ਚਮਕਾਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਆਇਆ ਵੱਡਾ ਫ਼ੈਸਲਾ, ਸਿਰਫ ਅੱਜ ਹੀ ਹੈ ਮੌਕਾ, ਜਲਦੀ ਕਰੋ
ਸਕੂਲ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸੇ ਤਰ੍ਹਾਂ ਸਕੂਲ ਦੀ ਗੀਤਾਂਜਲੀ ਨੇ 720 'ਚੋਂ 688, ਭਾਵਿਕਾ 720 ਚੋਂ 681, ਭਾਣੂ ਪ੍ਰਤਾਪ ਤਨੇਜਾ ਨੇ 720 'ਚੋਂ 658, ਭਾਵਨਾ ਜੈਨ ਨੇ 720 'ਚੋਂ 604 ਅੰਕਾਂ ਨਾਲ ਇਸ ਪ੍ਰੀਖਿਆ ਵਿੱਚ ਪੁਜ਼ੀਸ਼ਨਾ ਹਾਸਲ ਕੀਤੀਆਂ ਹਨ। ਇਸ ਮੌਕੇ ਬੋਲਦਿਆਂ ਡਾਇਰੈਕਟਰ ਸੁਦੇਸ਼ ਕੁਮਾਰ ਚੋਧਰੀ, ਪ੍ਰਿੰਸੀਪਲ ਆਸ਼ਾ ਰਾਣੀ ਨੇ ਦੱਸਿਆ ਕਿ ਸਕੂਲ ਅੰਦਰ ਵੱਖ-ਵੱਖ ਸਿੱਖਿਆ ਦੇ ਮਾਹਿਰ ਅਧਿਆਪਕਾਂ ਵੱਲੋਂ ਸਮੇਂ-ਸਮੇਂ ਸਿਰ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆ 'ਤੇ ਵਿਸ਼ੇਸ਼ ਸੈਮੀਨਾਰ ਲਗਾ ਕੇ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਵੱਡੀ Update, 18 ਜ਼ਿਲ੍ਹਿਆਂ ਲਈ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਸਕੂਲ ਅੰਦਰ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ, ਐੱਨ. ਸੀ. ਸੀ., ਸਕਾਊਟ ਐਂਡ ਗਾਇਡ ਵਿੱਚ ਹਮੇਸ਼ਾ ਤਗਮੇ ਜਿੱਤ ਚੁੱਕੇ ਹਨ। ਸਕੂਲ ਅੰਦਰ ਇੰਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨੂੰ ਮਾਹਿਰ ਕੋਚਾਂ ਰਾਹੀਂ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ਼ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਵਿਦਿਆਰਥੀ ਨਾਮਣਾ ਖੱਟ ਰਹੇ ਹਨ। ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ। ਅੱਜ ਸ਼ੋਰਿਆ ਗੋਇਲ ਦੇ ਘਰ ਉਨ੍ਹਾਂ ਦੇ ਦਾਦਾ ਰਿਟਾਇਡ ਬੈਂਕ ਮੈਨੇਜਰ ਸਤੀਸ਼ ਕੁਮਾਰ ਗੋਇਲ ਨੂੰ ਕਬੀਰ ਕਾਲੋਨੀ 'ਚ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
26.3 ਫ਼ੀਸਦੀ ਵੋਟਾਂ ਨਾਲ ਪੰਜਾਬ ’ਚ ਕਾਂਗਰਸ ਨੇ ਜਿੱਤੀਆਂ ਸਭ ਤੋਂ ਵੱਧ 7 ਲੋਕ ਸਭਾ ਸੀਟਾਂ
NEXT STORY