ਜਲਾਲਾਬਾਦ (ਟੀਨੂੰ, ਦੀਪਕ) - ਸਥਾਨਕ ਮੁਹੱਲਾ ਗਾਂਧੀ ਨਗਰ ਵਿਖੇ ਅੱਜ ਸਵੇਰੇ ਇਕ ਘਰ 'ਚ ਅੱਗ ਲੱਗ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਰਕੇ ਕਿਸੇ ਪ੍ਰਕਾਰ ਦੇ ਜਾਨੀ ਨੁਕਸਾਨ ਹੋਣ ਤੋਂ ਤਾਂ ਬਚਾਅ ਹੋ ਗਿਆ ਪਰ ਘਰ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਕਾਨ ਸੁਰੇਸ਼ ਕੁਮਾਰ ਪੁੱਤਰ ਤੋਤਾ ਰਾਮ ਵਾਸੀ ਯੂ. ਪੀ ਨੇ ਕਿਰਾਏ 'ਤੇ ਲਿਆ ਹੋਇਆ ਸੀ। ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਅਤੇ ਉਸਦੀ ਪਤਨੀ ਘਰਾਂ 'ਚ ਸਾਫ ਸਫਾਈ ਦਾ ਕੰਮ ਕਰਦੀ ਹੈ। ਉਸਨੇ ਦੱਸਿਆ ਕਿ ਅੱਜ ਸਵੇਰੇ ਮੈਂ ਸਬਜ਼ੀ ਮੰਡੀ ਚੱਲਾ ਗਿਆ ਅਤੇ ਮੇਰੀ ਪਤਨੀ ਨੇ ਬੱਚਿਆਂ ਨੂੰ ਸਕੂਲ ਭੇਜ ਕੇ ਘਰਾਂ 'ਚ ਸਾਫ ਸਫਾਈ ਦਾ ਕੰਮ ਕਰਨ ਚੱਲੀ ਗਈ। ਸੁਰੇਸ਼ ਕੁਮਾਰ ਨੇ ਦੱਸਿਆ ਕਿ ਕੁਝ ਸਮਾਂ ਬਾਅਦ ਮੈਨੂੰ ਮੁਹੱਲਾ ਨਿਵਾਸੀਆਂ ਨੇ ਫੋਨ ਕੀਤਾ ਕਿ ਘਰ ਅੰਦਰੋਂ ਧੂੰਆਂ ਨਿਕਲ ਰਿਹਾ ਹੈ। ਜਿਸ ਦੇ ਤੁਰੰਤ ਬਾਅਦ ਮੈਂ ਆਪਣੇ ਘਰ ਆਇਆ ਅਤੇ ਘਰ ਦਾ ਗੇਟ ਖੋਲ੍ਹ ਕੇ ਦੇਖਿਆ ਤਾਂ ਕਮਰੇ ਅੰਦਰੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਅਤੇ ਘਰ ਦਾ ਸਾਰਾ ਸਾਮਾਨ ਅੱਗ ਦੀ ਲਪੇਟ 'ਚ ਆ ਚੁੱਕਿਆ ਸੀ। ਇਸ ਦੌਰਾਨ ਮੁਹੱਲਾ ਨਿਵਾਸੀਆਂ ਵੱਲੋਂ ਸਥਾਨਕ ਨਗਰ ਕੌਂਸਲ ਵਿਖੇ ਫਾਇਰ ਬਿਗ੍ਰੇਡ ਨੂੰ ਫੋਨ ਕਰਕੇ ਸੂਚਿਤ ਕੀਤਾ ਗਿਆ, ਪਰ ਫਾਇਰ ਬਿਗ੍ਰੇਡ ਦੇ ਪੁੱਜਣ ਤੋਂ ਪਹਿਲਾਂ ਹੀ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।
ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਪਹਿਲਾਂ ਹੀ ਦਿਹਾੜੀ ਕਰਕੇ ਕਮਾਏ ਪੈਸਿਆਂ ਦੇ ਨਾਲ ਬੜੀ ਮੁਸ਼ਕਿਲ ਨਾਲ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਹੈ ਅਤੇ 'ਤੇ ਅੱਗ ਲੱਗਣ ਕਰਕੇ ਉਸਦੇ ਘਰ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਗਿਆ ਹੈ। ਜਿਸ ਕਰਕੇ ਉਸਦਾ ਕਾਫੀ ਨੁਕਸਾਨ ਹੋ ਗਿਆ ਹੈ। ਉਸਨੇ ਜ਼ਿਲਾ ਫਾਜ਼ਿਲਕਾ ਪ੍ਰਸ਼ਾਸ਼ਨ ਅਤੇ ਸਮਾਜਸੇਵੀ ਸੰਸਥਾਵਾਂ ਤੋ ਮੰਗ ਕੀਤੀ ਹੈ ਕਿ ਉਸਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਉਹ ਆਪਣੇ ਘਰ ਦਾ ਲੋੜੀਦਾ ਸਾਮਾਨ ਬਣਾ ਕੇ ਆਪਣੇ ਪਰਿਵਾਰ ਨੂੰ ਸਰਦੀ ਤੋਂ ਬਚਾ ਸਕੇ।
ਸੁਖਪਾਲ ਖਹਿਰਾ ਨੂੰ ਹਾਈਕੋਰਟ ਵਲੋਂ ਰਾਹਤ, 9 ਨਵੰਬਰ ਤੱਕ ਗ੍ਰਿਫਤਾਰੀ 'ਤੇ ਰੋਕ (ਵੀਡੀਓ)
NEXT STORY