ਸਮਾਣਾ (ਦਰਦ) : ਬੀਤੇ ਦਿਨੀਂ ਪਿੰਡ ਰਾਜਲਾ ਵਿਖੇ ਇਕ ਨਵ-ਵਿਆਹੁਤਾ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹੱਤਿਆ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਦਰ ਪੁਲਸ ਨੇ ਮ੍ਰਿਤਕਾ ਦੀ ਮਾਤਾ ਦੇ ਬਿਆਨਾਂ ’ਤੇ ਪਤੀ, ਸੱਸ ਅਤੇ ਚਾਚੀ ਸੱਸ ਖ਼ਿਲਾਫ ਧਾਰਾ 304 ਬੀ ’ਤੇ 34 ਆਈ. ਪੀ. ਸੀ. ਭਾਰਤੀ ਦੰਡਾਵਲੀ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸਦਰ ਪੁਲਸ ਮੁਖੀ ਮਹਿਮਾ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਅਮਨਦੀਪ ਕੌਰ (27) ਦੀ ਮਾਤਾ ਗੁਰਜਿੰਦਰ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਪਿੰਡ ਉੱਪਲੀ, ਰਾਜਪੁਰਾ ਵੱਲੋਂ ਦਰਜ ਕਰਵਾਏ ਬਿਆਨ ਅਨੁਸਾਰ ਕਰੀਬ ਡੇਢ ਸਾਲ ਪਹਿਲਾਂ ਉਸ ਦੀ ਲੜਕੀ ਅਮਨਦੀਪ ਕੌਰ ਦਾ ਵਿਆਹ ਅੰਮ੍ਰਿਤਪਾਲ ਸਿੰਘ ਵਾਸੀ ਡੇਰਾ ਰਾਜਲਾ ਨਾਲ ਹੈਸੀਅਤ ਤੋਂ ਵੱਧ ਦਾਜ ਦੇ ਕੇ ਕੀਤਾ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਅਹਿਮ ਖ਼ਬਰ, ਸ਼ੂਟਰਾਂ ਨੂੰ ਲੈ ਕੇ ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੁਲਸ
ਉਨ੍ਹਾਂ ਦੋਸ਼ ਲਾਇਆ ਕਿ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਲੱਗਾ। ਲੜਕੀ ਨੇ ਤੰਗ ਆ ਕੇ ਬੀਤੀ 2 ਜੁਲਾਈ ਨੂੰ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਂਚ ਅਧਿਕਾਰੀ ਸਦਰ ਪੁਲਸ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਮਾਤਾ ਦੇ ਬਿਆਨਾਂ ਅਨੁਸਾਰ ਪਤੀ, ਸੱਸ ਅਤੇ ਚਾਚੀ ਸੱਸ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹਨ ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਲਾਸ਼ ਦਾ ਰਾਜਿੰਦਰਾ ਹਸਪਤਾਲ ਵਿਖੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੋਗਾ ਕਚਹਿਰੀ ਦੇ ਬਾਹਰ ਦੋ ਧਿਰਾਂ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਗੈਂਗਵਾਰ ਦਾ ਸ਼ੱਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕਲਯੁਗੀ ਪਿਓ ਨੇ ਮਾਸੂਮ ਪੁੱਤ ਨਾਲ ਜੋ ਸ਼ਰਮਨਾਕ ਕਰਤੂਤ ਕੀਤੀ, ਸੁਣ ਯਕੀਨ ਨਹੀਂ ਕਰ ਸਕੋਗੇ
NEXT STORY