ਗੁਰਦਾਸਪੁਰ (ਗੁਰਪ੍ਰੀਤ) : ਬਟਾਲਾ ਦੇ ਗਾਂਧੀ ਕੈਂਪ ਚ ਅਚਾਨਕ ਹਵਾਈ ਫਾਇਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਜਾਂਚ ਕਰਨ ਪਹੁੰਚੇ ਪੁਲਸ ਅਧਿਕਾਰੀ ਦਾ ਕਹਿਣਾ ਸੀ ਕਿ ਗੋਲੀਆਂ ਚੱਲਣ ਦੀ ਇਤਲਾਹ ਮਿਲੀ ਸੀ। ਮੌਕੇ 'ਤੇ ਪਹੁੰਚ ਕੇ ਦੋ ਖੋਲ ਬਰਾਮਦ ਕੀਤੇ ਗਏ ਹਨ। ਆਸ ਪਾਸ ਦੀ ਪੁੱਛਗਿੱਛ ਤੋਂ ਪਤਾ ਚੱਲਿਆ ਕੇ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਵੱਲੋਂ ਹਵਾਈ ਫਾਇਰ ਕੀਤੇ ਗਏ ਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਵਿਆਹ ਸਮਾਗਮਾਂ 'ਚ ਪਟਾਕੇ ਚਲਾਉਣ ਤੋਂ ਲੈ ਕੇ ਡਰੋਨ ਉਡਾਉਣ ਤਕ ਲੱਗੀ ਪਾਬੰਦੀ
NEXT STORY