ਪਟਿਆਲਾ (ਕੰਵਲਜੀਤ) : ਬਹਾਦਰਗੜ੍ਹ ਸਥਿਤ ਕਮਾਂਡੋ ਕੰਪਲੈਕਸ 'ਚ ਟ੍ਰੇਨਿੰਗ ਦੌਰਾਨ ਗੋਲ਼ੀ ਲੱਗਣ ਨਾਲ ਸਿਖਲਾਈ ਅਧੀਨ ਕਮਾਂਡੋ ਮਨਜੋਤ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਜੋਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਇਕ ਮਹੀਨਾ ਪਹਿਲਾਂ ਹੀ ਪਟਿਆਲਾ ਦੇ ਬਹਾਦਰ ਕੰਪਲੈਕਸ 'ਚ ਟ੍ਰੇਨਿੰਗ ਲਈ ਆਇਆ ਸੀ। ਸਿਖਲਾਈ ਦੌਰਾਨ ਉਸ ਦੇ ਗੋਲ਼ੀ ਲੱਗ ਗਈ, ਜਿਸ ਤੋਂ ਬਾਅਦ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮਨਜੋਤ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਭਰਾ ਦੇ ਦੱਸਣ ਮੁਤਾਬਕ ਕਮਾਂਡੋ ਕੰਪਲੈਕਸ 'ਚ ਟ੍ਰੇਨਿੰਗ ਦੌਰਾਨ ਅੱਜ ਮਨਜੋਤ ਦੀ ਗਰਦਨ 'ਚੋਂ ਗੋਲ਼ੀ ਨਿਕਲ ਕੇ ਸਿਰ ਤੋਂ ਪਾਰ ਹੋ ਗਈ ਹੈ, ਜਿਸ ਕਰਕੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ...ਤੇ ਹੁਣ ਸਰਕਾਰੀ ਸਕੂਲਾਂ 'ਚ ਵੀ ਹੋਣ ਲੱਗੀ ਵਿਦਿਆਰਥੀਆਂ ਦੀ ਲੁੱਟ, ਜਾਣੋ ਕਿੱਥੋਂ ਦਾ ਹੈ ਮਾਮਲਾ
ਉਨ੍ਹਾਂ ਦਾ ਕਹਿਣਾ ਸੀ ਕਿ ਕਮਾਂਡੋ ਕੰਪਲੈਕਸ ਦੇ ਅਫ਼ਸਰ ਮਨਜੋਤ ਦੀ ਮੌਤ ਬਾਰੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹਨ ਕਿ ਇਹ ਹਾਦਸਾ ਕਿਸ ਤਰ੍ਹਾਂ ਹੋਇਆ ਜਾਂ ਫਿਰ ਕਿਸ ਤਰ੍ਹਾਂ ਉਸ ਦੇ ਗੋਲ਼ੀ ਲੱਗੀ। ਮੌਕੇ 'ਤੇ ਐੱਸਟੀ ਪਟਿਆਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਨੌਜਵਾਨ ਦੀ ਉਮਰ 25 ਸਾਲ ਹੈ, ਜਿਸ ਦੀ ਗੋਲ਼ੀ ਲੱਗਣ ਨਾਲ ਮੌਤ ਹੋਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕਰ ਰਹੇ ਹਾਂ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਪਤਵੰਤ ਸਿੰਘ ਪੰਨੂ ਨੇ ਰਚੀ ਮੁਸਲਮਾਨਾਂ ਨੂੰ ਭੜਕਾਉਣ ਦੀ ਸਾਜ਼ਿਸ਼, 15 ਅਗਸਤ ਨੂੰ ਲੈ ਕੇ ਕਹੀ ਇਹ ਗੱਲ
NEXT STORY