ਮੋਗਾ (ਬਿਪਿਨ ਓਕਾਰਾ) : ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਕਮਾਲਕੇ ਮੰਡ ਵਿੱਚ ਐਤਵਾਰ ਦੁਪਹਿਰ ਨੂੰ ਪਤੀ-ਪਤਨੀ ਵਿਚਕਾਰ ਹੋਇਆ ਵਿਵਾਦ ਖ਼ੂਨੀ ਰੂਪ ਧਾਰ ਗਿਆ। ਜਾਣਕਾਰੀ ਅਨੁਸਾਰ, ਪਤਨੀ ਨੇ ਝਗੜੇ ਤੋਂ ਬਾਅਦ ਆਪਣੇ ਪੇਕੇ ਪਰਿਵਾਰ ਨੂੰ ਫ਼ੋਨ ਕਰਕੇ ਬੁਲਾ ਲਿਆ, ਜਿਸ ਤੋਂ ਬਾਅਦ ਦੋ-ਤਿੰਨ ਗੱਡੀਆਂ ਵਿਚ ਸਵਾਰ ਹੋ ਕੇ ਲਗਭਗ 20 ਤੋਂ 25 ਲੋਕ ਉੱਥੇ ਪਹੁੰਚੇ ਅਤੇ ਸਹੁਰੇ ਪਰਿਵਾਰ 'ਤੇ ਹਮਲਾ ਕਰ ਦਿੱਤਾ।
ਦੋਸ਼ ਹੈ ਕਿ ਹਮਲਾਵਰਾਂ ਨੇ ਆਉਂਦੇ ਹੀ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਪਤੀ ਸੋਨਾ ਸਿੰਘ, ਸਹੁਰਾ, ਜਠਾਣੀ ਅਤੇ ਨਣਦ ਸ਼ਾਮਲ ਹਨ। ਜ਼ਖ਼ਮੀ ਸੋਨਾ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਰਾਣੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਉਸ ਦੇ ਭਰਾ ਸਮੇਤ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਲਗਭਗ 5-6 ਰਾਊਂਡ ਫਾਇਰ ਕੀਤੇ।
ਸੋਨਾ ਸਿੰਘ ਦੀ ਭੈਣ ਨਿਰਮਲ ਕੌਰ ਨੇ ਦੱਸਿਆ ਕਿ ਉਹ ਆਪਣੇ ਪੇਕੇ ਆਈ ਹੋਈ ਸੀ ਅਤੇ ਉਹ ਚਾਰ ਮਹੀਨਿਆਂ ਦੀ ਗਰਭਵਤੀ ਹੈ। ਉਸ ਨੇ ਦੋਸ਼ ਲਾਇਆ ਕਿ ਹਮਲਾਵਰਾਂ ਨੇ ਉਸ ਦੇ ਗਰਭਵਤੀ ਹੋਣ ਦੀ ਵੀ ਪਰਵਾਹ ਨਹੀਂ ਕੀਤੀ ਅਤੇ ਉਸ ਦੇ ਲੱਤਾਂ ਮਾਰੀਆਂ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਤੀ ਸੋਨਾ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਹੈ।
ਥਾਣਾ ਧਰਮਕੋਟ ਦੇ ਐੱਸ.ਐੱਚ.ਓ ਲਕਸ਼ਮਣ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਸ ਅਨੁਸਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਾਛੀਵਾੜਾ ਸਾਹਿਬ: ਨਹਿਰ 'ਚ ਡੁੱਬਣ ਕਾਰਨ ਕਬੱਡੀ ਖਿਡਾਰੀ ਦੀ ਮੌਤ
NEXT STORY