ਅੰਮ੍ਰਿਤਸਰ- ਅੰਮ੍ਰਿਤਸਰ ਦੇ ਝੰਡੇਰ 'ਚ ਨਵਾਂ ਪਿੰਡ ਨਹਿਰ ਨੇੜੇ ਇਕ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਈ ਗੱਡੀਆਂ 'ਚ ਸਵਾਰ ਹੋ ਕੇ ਆਏ ਲੋਕਾਂ ਨੇ ਪਹਿਲਾਂ ਸਕਾਰਪੀਓ ਸਵਾਰ ਇਕ ਨੌਜਵਾਨ ਦਾ ਰਸਤਾ ਰੋਕਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਗਈ । ਇਸ ਤੋਂ ਬਾਅਦ ਜਦੋਂ ਨੌਜਵਾਨ ਨੇ ਉੱਥੋਂ ਬਚ ਕੇ ਨਿਕਲਣ ਲਈ ਗੱਡੀ ਭਜਾਈ ਤਾਂ ਹਮਲਾਵਰਾਂ ਨੇ ਪਿੱਛਿਓਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਕਰੀਬ 25 ਤੋਂ 30 ਰਾਊਂਡ ਫਾਇਰਿੰਗ ਦੌਰਾਨ ਇੱਕ ਗੋਲੀ ਨੌਜਵਾਨ ਦੇ ਲੱਕ 'ਚ ਜਾ ਲੱਗੀ। ਜ਼ਖ਼ਮੀ ਹੋਣ ਦੇ ਬਾਵਜੂਦ ਨੌਜਵਾਨ ਖ਼ੁਦ ਗੱਡੀ ਚਲਾ ਕੇ ਘਰ ਪਹੁੰਚ ਗਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਪਰਿਵਾਰਕ ਮੈਂਬਰ ਨੇ ਪੁਲਸ ਨੂੰ ਇਸ ਵਾਰਦਾਤ ਦੀ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੂੰ ਨੌਜਵਾਨ ਨੇ ਦੱਸਿਆ ਕਿ ਹੈਪੀ ਮਾਹਲ, ਮੰਨਾ, ਰਾਜਕਰਨ, ਗੁਰਜੀਤ ਸਿੰਘ ਖਹਿਰਾ, ਕਰਮ ਸਿੰਘ ਤੇ ਉਨ੍ਹਾਂ ਦੇ 10 ਤੋਂ 12 ਸਾਥੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਹੈ।
ਇਹ ਵੀ ਪੜ੍ਹੋ-ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ
ਥਾਣਾ ਝੰਡੇਰ ਦੀ ਪੁਲਸ ਨੇ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਹੈਪੀ ਮਾਹਲ, ਮੰਨਾ, ਰਾਜਕਰਨ, ਗੁਰਜੀਤ ਸਿੰਘ ਖਹਿਰਾ, ਕਰਮ ਸਿੰਘ ਅਤੇ 10 ਤੋਂ 12 ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ ਨਵੇਂ ਨਿਯਮ ਲਾਗੂ
NEXT STORY