ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਬਿਸ਼ਨਪੁਰ ਜੱਟਾਂ ਵਿਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਨੌਜਵਾਨਾਂ ਨੇ ਸਕੇ ਭਰਾਵਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਵੱਡੇ ਭਰਾ ਦੀ ਗੋਲ਼ੀਆਂ ਲੱਗਣ ਕਾਰਨ ਮੌਤ ਹੋ ਗਈ ਜਦਕਿ ਹਮਲੇ ਵਿਚ ਮ੍ਰਿਤਕ ਦਾ ਛੋਟਾ ਭਰਾ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਨਵੇਂ ਹੁਕਮ

ਮੋਟਰਸਾਈਕਲ 'ਤੇ ਆਏ ਹਮਲਾਵਰਾਂ ਨੇ ਕੀਤੀ ਫਾਇਰਿੰਗ
ਜਾਣਕਾਰੀ ਮੁਤਾਬਕ ਦੇਰ ਸ਼ਾਮ ਮੋਟਰਾਈਕਲ 'ਤੇ ਸਵਾਰ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਲਵਪ੍ਰੀਤ ਸਿੰਘ ਉਰਫ਼ ਲੱਬਾ ਅਤੇ ਉਸ ਦੇ ਭਰਾ ਹਰਸ਼ਦੀਪ 'ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲੱਗਣ ਕਾਰਨ ਲਵਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਛੋਟਾ ਭਰਾ ਹਰਸ਼ਦੀਪ ਗੰਭੀਰ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਭਰਾ ਨੂੰ ਸਿਵਲ ਹਸਪਤਾਲ 'ਚ ਦਾਖ਼ਲ
ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਜ਼ਖ਼ਮੀ ਹਰਸ਼ਦੀਪ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲੱਬਾ (24) ਪੁੱਤਰ ਸੋਢੀ ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਡਾ. ਸ਼ੀਤਲ ਸਿੰਘ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਕ ਫੋਰੈਂਸਿਕ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ, ਜਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ।

ਇਹ ਵੀ ਪੜ੍ਹੋ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
ਦੋਸ਼ੀਆਂ ਦੀ ਹੋਈ ਪਛਾਣ, ਜਲਦ ਗ੍ਰਿਫ਼ਤਾਰੀ ਦਾ ਦਾਅਵਾ
ਡੀ. ਐੱਸ. ਪੀ. ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਕਥਿਤ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਕਤਲ ਦੇ ਹੋਰ ਪਹਿਲੂਆਂ ਦੀ ਵੀ ਜਾਂਚ ਕਰ ਰਹੀ ਹੈ, ਜਿਸ 'ਚ ਪੁਰਾਣੀ ਰੰਜਿਸ਼ ਦੀ ਸੰਭਾਵਨਾ ਵੀ ਸ਼ਾਮਲ ਹੈ।


ਇਹ ਵੀ ਪੜ੍ਹੋ: ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ ਦੀ ਸਜ਼ਾ ਬਰਕਰਾਰ
NEXT STORY