ਜਲੰਧਰ (ਵਰੁਣ,ਸੋਨੂੰ)- ਜਲੰਧਰ ਦੇ ਕਿਸ਼ਨਪੁਰਾ ਰੋਡ 'ਤੇ ਬੀ. ਐੱਮ. ਐੱਸ. ਫੈਸ਼ਨ ਸ਼ੋਅਰੂਮ 'ਤੇ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਸ਼ੋਅਰੂਮ ਦੇ ਸ਼ੀਸ਼ੇ ਦੇ ਦਰਵਾਜ਼ੇ ਚਕਨਾਚੂਰ ਹੋ ਗਏ ਅਤੇ ਅੰਦਰ ਬੈਠੇ ਗਾਹਕਾਂ ਅਤੇ ਸਟਾਫ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ਉਤੇ ਉਨ੍ਹਾਂ ਇੱਧਰ-ਉੱਧਰ ਭੱਜ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2 ਜਿਗਰੀ ਦੋਸਤਾਂ ਦੀ ਮੌਤ, ਇਕ ਸੀ ਮੇਕਅਪ ਆਰਟਿਸਟ

ਫਾਇਰਿੰਗ ਦੀ ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਸ ਨੇ ਸ਼ੋਅਰੂਮ ਵੱਲ ਜਾਣ ਵਾਲੀ ਸੜਕ 'ਤੇ ਬੈਰੀਕੇਡ ਲਗਾ ਕੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐੱਮ. ਐੱਸ. ਫੈਸ਼ਨ ਦੇ ਮਾਲਕ ਨੂੰ ਫਿਰੌਤੀ ਦੀ ਕਾਲ ਆਈ ਸੀ ਅਤੇ ਸ਼ੋਅਰੂਮ ਮਾਲਕ ਨੇ ਪੁਲਸ ਕਮਿਸ਼ਨਰ ਕੋਲ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਸੀ।

ਇਹ ਵੀ ਪੜ੍ਹੋ: ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ ਬਦਲਾਅ

ਹਾਲਾਂਕਿ ਸ਼ਿਕਾਇਤ ਦੇ ਬਾਵਜੂਦ ਕੋਈ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਇਕ ਮੋਟਰਸਾਈਕਲ 'ਤੇ ਸਵਾਰ ਦੋ ਬਦਮਾਸ਼ਾਂ ਨੇ ਸ਼ੋਅਰੂਮ 'ਤੇ ਦੋ ਗੋਲ਼ੀਆਂ ਚਲਾਈਆਂ ਅਤੇ ਭੱਜ ਗਏ। ਕਿਸ਼ਨਪੁਰਾ ਰੋਡ 'ਤੇ ਅਕਸਰ ਭੀੜ ਹੁੰਦੀ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ
NEXT STORY