ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ 'ਚ ਫਿਰੌਤੀ ਨੂੰ ਲੈ ਵਾਹਿਗੁਰੂ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ 'ਤੇ ਘਰ ਫਾਇਰਿੰਗ ਕੀਤੀ ਗਈ। ਜਾਣਕਾਰੀ ਮੁਤਾਬਕ ਇਹ ਦੂਜੀ ਵਾਰ ਫਾਇਰਿੰਗ ਦੀ ਵਾਰਦਾਤ ਹੋਈ ਹੈ। ਇਸ ਤੋਂ ਪਹਿਲਾਂ ਵੀ 4 ਅਕਤੂਬਰ ਨੂੰ ਇਸੇ ਸੈਂਟਰ 'ਤੇ ਫਾਇਰਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ
ਬੀਤੀ ਰਾਤ ਦੋ ਬਦਮਾਸ਼ਾਂ ਵੱਲੋਂ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਰਾਜਵਿੰਦਰ ਸਿੰਘ ਦੇ ਘਰ 'ਤੇ ਫਾਇਰਿੰਗ ਕੀਤੀ ਗਈ। ਸੂਤਰਾਂ ਅਨੁਸਾਰ ਗੈਂਗਸਟਰ ਪ੍ਰਭ ਦਾਸੂਵਾਲ ਵੱਲੋਂ ਰਾਜਵਿੰਦਰ ਸਿੰਘ ਕੋਲੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਫਿਰੌਤੀ ਨਾ ਦੇਣ 'ਤੇ ਹੀ ਲਗਾਤਾਰ ਧਮਕੀਆਂ ਅਤੇ ਫਾਇਰਿੰਗ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ
NEXT STORY