ਪੱਟੀ- ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਭੰਗਾਲਾ 'ਚ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਦੇ ਵਸਨੀਕ ਨੰਬਰਦਾਰ ਬੋਹੜ ਸਿੰਘ ਦੇ ਗੇਟ ’ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਹਮਲਾਵਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਵਾਰਦਾਤ ਨਾਲ ਪਰਿਵਾਰ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
ਇਸ ਘਟਨਾ ਦੀ ਸੂਚਨਾ ਪਰਿਵਾਰਿਕ ਮੈਂਬਰਾਂ ਵੱਲੋਂ ਮੌਕੇ 'ਤੇ ਪੁਲਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੱਟੀ ਦੇ ਮੁਖੀ ਨਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਹੁਣ ਹਮਲਾਵਰਾਂ ਦੀ ਪਛਾਣ ਕਰਨ ਲਈ ਮੌਕੇ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹਮਲਾਵਰ ਕਿਹੜੇ ਰਸਤੇ ਰਾਹੀਂ ਆਏ ਅਤੇ ਵਾਰਦਾਤ ਤੋਂ ਬਾਅਦ ਕਿਸ ਪਾਸੇ ਫ਼ਰਾਰ ਹੋਏ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
ਪਰਿਵਾਰਕ ਮੈਂਬਰ ਗੁਰਚੇਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਫਿਰੌਤੀ ਸਬੰਧੀ ਧਮਕੀ ਭਰੀਆਂ ਫੋਨ ਕਾਲਾਂ ਆ ਰਹੀਆਂ ਸਨ। ਪਰਿਵਾਰ ਦਾ ਦਾਅਵਾ ਹੈ ਕਿ ਫੋਨ ਕਰਨ ਵਾਲਾ ਵਿਅਕਤੀ ਆਪਣੇ ਆਪ ਨੂੰ ‘ਮੰਨਾ’ ਦੱਸਦਾ ਸੀ ਅਤੇ ਉਸ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਇਨ੍ਹਾਂ ਕਾਲਾਂ ਕਾਰਨ ਉਹ ਪਹਿਲਾਂ ਹੀ ਚਿੰਤਤ ਸਨ ਅਤੇ ਹੁਣ ਘਰ ਦੇ ਗੇਟ ’ਤੇ ਫਾਇਰਿੰਗ ਹੋਣ ਨਾਲ ਡਰ ਹੋਰ ਵਧ ਗਿਆ ਹੈ।
ਇਹ ਵੀ ਪੜ੍ਹੋ- ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
NEXT STORY