ਤਰਨਤਾਰਨ (ਰਮਨ) : ਫਿਰੌਤੀ ਨੂੰ ਲੈ ਕੇ ਇੱਕ ਸ਼ੋਰੂਮ ਉੱਪਰ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਹਮਲਾਵਰਾਂ ਦਾ ਪਿੱਛਾ ਕਰਦੇ ਹੋਏ ਲੋਕਾਂ ਵੱਲੋਂ ਦੋ ਨੂੰ ਕਾਬੂ ਕਰ ਲਿਆ ਗਿਆ ਜਦਕਿ ਇੱਕ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਬਿਜਲੀ ਉਪਭੋਗਤਾਵਾਂ ਨੂੰ ਵੱਡਾ ਤੋਹਫਾ, ਨਿਰਵਿਘਨ ਸਪਲਾਈ ਨੂੰ ਮਿਲੇਗਾ ਹੁੰਗਾਰਾ
ਜਾਣਕਾਰੀ ਅਨੁਸਾਰ ਸੁਨੀਲ ਸ਼ਰਮਾ ਨਿਵਾਸੀ ਅੱਡਾ ਸ਼ੇਖ ਚੱਕ ਨੂੰ ਫਿਰੌਤੀ ਦੀ ਕਾਲ ਆਈ ਸੀ ਜਿਸ ਪਾਸੋਂ ਲੱਖਾਂ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਮੰਗਲਵਾਰ ਸ਼ਾਮ ਕਰੀਬ 6 ਵਜੇ ਸੁਨੀਲ ਸ਼ਰਮਾ ਜਦੋਂ ਆਪਣੀ ਸ਼ਰਮਾ ਐਂਟਰਪ੍ਰਾਈਸਜ ਸ਼ੋਰੂਮ ਅੱਡਾ ਸ਼ੇਖ ਚੱਕ ਵਿਖੇ ਮੌਜੂਦ ਸੀ ਤਾਂ ਮੋਟਰਸਾਈਕਲ ਉੱਪਰ ਸਵਾਰ ਤਿੰਨ ਵਿਅਕਤੀਆਂ ਵੱਲੋਂ ਉਸਦੀ ਦੁਕਾਨ ਉੱਪਰ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਹਮਲਾਵਰ ਗੋਲੀ ਚਲਾਉਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇਣ ਅਨੁਸਾਰ ਇਸ ਵਾਰਦਾਤ ਤੋਂ ਬਾਅਦ ਦੁਕਾਨ ਮਾਲਕ ਅਤੇ ਉਸਦੇ ਸਾਥੀਆਂ ਵੱਲੋਂ ਮੋਟਰਸਾਈਕਲ ਸਵਾਰ ਮੁਲਜ਼ਮਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਗਿਆ। ਹਮਲਾਵਰ ਪਹਿਲਾਂ ਪਿੰਡ ਕੱਲਾ ਅਤੇ ਉਸ ਤੋਂ ਬਾਅਦ ਪਿੰਡ ਰੈਸ਼ੀਆਣਾ ਰਸਤੇ ਹੋ ਕੇ ਨੌਰੰਗਾਬਾਦ ਜਾ ਪੁੱਜੇ। ਜਿਨ੍ਹਾਂ ਦਾ ਕਾਰ ਉੱਪਰ ਪਿੱਛਾ ਕਰ ਰਹੇ ਪੀੜਤ ਦੇ ਸਾਥੀਆਂ ਉੱਪਰ ਹਮਲਾਵਰਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ। ਇਸ ਦੌਰਾਨ ਅੱਡਾ ਨੌਰੰਗਾਬਾਦ ਵਿਖੇ ਤੇਜ਼ ਰਫਤਾਰ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਇਸ ਦੌਰਾਨ ਮੋਟਰਸਾਈਕਲ ਸਵਾਰ ਇੱਕ ਮੁਲਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਨੂੰ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ।
ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਕੁੜੀ ਨੇ ਇੰਸਟਾਗ੍ਰਾਮ 'ਤੇ ਮੈਸੇਜ ਕਰ ਕੇ ਬੁਲਾਇਆ ਸੀ ਮਿਲਣ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ 'ਚ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਅਤੇ ਮ੍ਰਿਤਕ ਦੀ ਪਹਿਚਾਣ ਹੋਣੀ ਬਾਕੀ ਹੈ। ਖਬਰ ਲਿਖੇ ਜਾਣ ਤੱਕ ਮੁਲਜ਼ਮਾਂ ਦੀ ਪਹਿਚਾਨ ਪੁਲਿਸ ਵੱਲੋਂ ਨਹੀਂ ਦੱਸੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਉਪਭੋਗਤਾਵਾਂ ਨੂੰ ਵੱਡਾ ਤੋਹਫਾ, ਨਿਰਵਿਘਨ ਸਪਲਾਈ ਨੂੰ ਮਿਲੇਗਾ ਹੁੰਗਾਰਾ
NEXT STORY