ਬਠਿੰਡਾ (ਵਿਜੇ ਵਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਰਾਜਿੰਦਰਾ ਕਾਲਜ 'ਚ ਯੂਥ ਫੈਸਟੀਵਲ ਦੌਰਾਨ ਗੋਲੀ ਚੱਲ ਗਈ। ਕਾਲਜ ਦੇ ਅੰਦਰ ਹੀ ਕੁੱਝ ਨੌਜਵਾਨਾਂ ਨੇ ਗੋਲੀਬਾਰੀ ਕਰ ਦਿੱਤੀ। ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਕਾਲਜ 'ਚ ਯੂਥ ਫੈਸਟੀਵਲ ਦਾ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਕਾਲਜ ਕੈਂਪਸ 'ਚ ਵੱਡੀ ਗਿਣਤੀ 'ਚ ਵਿਦਿਆਰਥੀ ਮੌਜੂਦ ਸਨ। ਮਿਲੀ ਜਾਣਕਾਰੀ ਅਨੁਸਾਰ ਦੋ ਗਰੁੱਪਾਂ ਵਿਚਾਲੇ ਕਿਸੇ ਪੁਰਾਣੇ ਝਗੜੇ ਕਾਰਨ ਤਕਰਾਰ ਹੋ ਗਈ, ਜਿਸ ਦੌਰਾਨ ਇੱਕ ਗਰੁੱਪ ਦੇ ਨੌਜਵਾਨਾਂ ਨੇ ਆਪਣੀ 32 ਬੋਰ ਦੀ ਪਿਸਤੌਲ ਕੱਢ ਕੇ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਦੀ ਆਵਾਜ਼ ਨਾਲ ਕਾਲਜ ਕੈਂਪਸ 'ਚ ਭੜਥੂ ਪੈ ਗਿਆ ਅਤੇ ਹਫੜਾ-ਦਫੜੀ ਮਚ ਗਈ ਅਤੇ ਵਿਦਿਆਰਥੀ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜ ਪਏ। ਹਾਲਾਂਕਿ ਖੁਸ਼ਕਿਸਮਤੀ ਨਾਲ ਇਸ ਘਟਨਾ 'ਚ ਕੋਈ ਵੀ ਵਿਦਿਆਰਥੀ ਜ਼ਖਮੀ ਨਹੀਂ ਹੋਇਆ।
ਇਹ ਵੀ ਪੜ੍ਹੋ : PUNJAB : ਹੈਰਾਨੀਜਨਕ! ਪੁਲਸ ਦੇਖ ਬੰਦੇ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਹੀ ਹੋ ਗਈ ਮੌਤ
ਜਿਵੇਂ ਹੀ ਗੋਲੀਬਾਰੀ ਦੀ ਖ਼ਬਰ ਪੁਲਸ ਨੂੰ ਮਿਲੀ ਤਾਂ ਤੁਰੰਤ ਬਠਿੰਡਾ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਐੱਸ. ਪੀ. ਸਿਟੀ ਨਰਿੰਦਰ ਸਿੰਘ ਖ਼ੁਦ ਘਟਨਾ ਸਥਾਨ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਕਿਸੇ ਵੀ ਵਿਅਕਤੀ ਦੇ ਜ਼ਖਮੀ ਹੋਣ ਦੀ ਜਾਣਕਾਰੀ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਵਿਅਕਤੀ 'ਤੇ ਹਮਲਾ ਕੀਤਾ ਗਿਆ ਸੀ, ਉਸ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲਾ ਰਜਿਸਟਰ ਕੀਤਾ ਜਾ ਰਿਹਾ ਹੈ। ਪੁਲਸ ਨੇ ਮੌਕੇ ਤੋਂ ਕੁੱਝ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਹੈ ਅਤੇ ਇਹ ਵੀ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕਾਲਜ ਦੇ ਵਿਦਿਆਰਥੀ ਸਨ ਜਾਂ ਬਾਹਰ ਤੋਂ ਆਏ ਸਨ। ਇਸਦੇ ਨਾਲ ਹੀ ਇਹ ਵੀ ਜਾਂਚ ਹੇਠ ਹੈ ਕਿ ਵਰਤੀ ਗਈ ਪਿਸਤੌਲ ਲਾਇਸੈਂਸ ਪ੍ਰਾਪਤ ਸੀ ਜਾਂ ਗੈਰ-ਕਾਨੂੰਨੀ।
ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਘਟਨਾ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਪ੍ਰੋਗਰਾਮ ਨੂੰ ਰੋਕ ਦਿੱਤਾ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ ਗਿਆ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਉਹ ਪੁਲਸ ਜਾਂਚ 'ਚ ਪੂਰੀ ਤਰ੍ਹਾਂ ਸਹਿਯੋਗ ਦੇ ਰਹੇ ਹਨ ਅਤੇ ਭਵਿੱਖ 'ਚ ਇਸ ਤਰ੍ਹਾਂ ਦੀ ਘਟਨਾ ਨਾ ਵਾਪਰੇ, ਇਸ ਲਈ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਘਟਨਾ ਨੇ ਸ਼ਹਿਰ 'ਚ ਸੁਰੱਖਿਆ ਪ੍ਰਬੰਧਾਂ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ, ਖ਼ਾਸ ਕਰਕੇ ਇਸ ਗੱਲ 'ਤੇ ਕਿ ਸ਼ਹਿਰ ਦੇ ਇੱਕ ਪ੍ਰਮੁੱਖ ਸਰਕਾਰੀ ਕਾਲਜ ਦੇ ਅੰਦਰ ਹਥਿਆਰ ਕਿਵੇਂ ਲਿਆਂਦੇ ਗਏ। ਪੁਲਸ ਨੇ ਕਾਲਜ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਤੇ ਢੰਡਾਰੀ ਕਲਾਂ ਸਟੇਸ਼ਨਾਂ ’ਤੇ ਨਹੀਂ ਮਿਲੇਗੀ ਪਲੇਟਫਾਰਮ ਟਿਕਟ
NEXT STORY