ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋ ਬੁੱਢਾ ਵਿਚ ਅੱਜ ਕੁਝ ਪਿੰਡ ਦੇ ਨੌਜਵਾਨਾਂ ਨੇ ਸਾਬਕਾ ਸਰਪੰਚ ਦੇ ਘਰ ਵਿਚ ਦਾਖ਼ਲ ਹੋ ਕੇ ਮਮੂਲੀ ਗੱਲ ਨੂੰ ਲੈ ਕੇ ਗੋਲੀਆਂ ਚਲਾ ਦਿੱਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਪਤਨੀ ਗੀਤਾ ਰਾਣੀ ਘਰ ਦੇ ਵਿਚ ਹੀ ਡੇਅਰੀ ਦੀ ਦੁਕਾਨ ਕਰਦੀ ਹੈ। ਪਿੰਡ ਦੇ ਨੌਜਵਾਨਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਗੀਤਾ ਰਾਣੀ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਉਸ ਦਾ ਲੜਕਾ ਉਡੀਕ ਚੰਦ ਜਦੋਂ ਬਚਾਅ ਲਈ ਅੱਗੇ ਆਇਆ ਤਾਂ ਉਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪਿੰਡ ਵਾਸੀਆਂ ਵੱਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਡੇਰਾ ਬਾਬਾ ਮੁਰਾਦ ਸ਼ਾਹ ਨਤਮਸਤਕ ਹੋਏ CM ਭਗਵੰਤ ਮਾਨ, ਗਾਇਕ ਗੁਰਦਾਸ ਮਾਨ ਨੇ ਕੀਤਾ ਸਨਮਾਨ
ਇਸ ਦੌਰਾਨ ਸਾਬਕਾ ਸਰਪੰਚ ਦੀ ਪਤਨੀ ਗੀਤਾ ਰਾਣੀ ਅਤੇ ਉਸ ਦਾ ਪੁੱਤਰ ਉਡੀਕ ਚੰਦ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ ਹੈ। ਜਿੱਥੇ ਸਾਬਕਾ ਸਰਪੰਚ ਮੰਗਤ ਰਾਮ ਦੀ ਪਤਨੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਚ ਰੈਫਰ ਕਰ ਦਿੱਤਾ ਗਿਆ ਹੈ। ਉਸ ਦੇ ਲੜਕੇ ਉਡੀਕ ਚੰਦ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਚਲ ਰਿਹਾ ਹੈ।
ਥਾਣਾ ਕਬੀਰਪੁਰ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐੱਸ. ਐੱਚ. ਓ. ਲਖਵਿੰਦਰ ਸਿੰਘ ਟੁਰਨਾਂ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਸਾਗਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ : ਬ੍ਰਹਮ ਸ਼ੰਕਰ ਜਿੰਪਾ
NEXT STORY