ਮੋਗਾ (ਗੋਪੀ ਰਾਊਕੇ, ਬਾਵਾ, ਕਸ਼ਿਸ਼ ਸਿੰਗਲਾ) : ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਵਾਲਾ ’ਚ ਬੀਤੀ ਦੇਰ ਰਾਤ ਦੋ ਧਿਰਾਂ ਵਿਚਕਾਰ ਝੜਪ ਹੋ ਗਈ, ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਗੋਲੀਆਂ ਵੀ ਚੱਲ ਗਈਆਂ। ਜਿਸ ਵਿਚ ਦੋਵਾਂ ਧਿਰਾਂ ਦੇ 3 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਮੋਗਾ ਦੇ ਵੱਖ-ਵੱਖ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲੜਾਈ ਸ਼ਰਾਬ ਪੀਣ ਨੂੰ ਲੈ ਕੇ ਹੋਈ ਸੀ, ਫਿਰ ਦੋਵਾਂ ਧਿਰਾਂ ਵਿਚ ਟਕਰਾਅ ਵੱਧ ਗਿਆ ਅਤੇ ਗੋਲ਼ੀਆਂ ਚਲਾਈਆਂ ਗਈਆਂ ਜਿਸ ਵਿਚ ਇਕ ਪਾਸੇ ਦੇ ਦੋ ਵਿਅਕਤੀਆਂ ਨੂੰ ਗੋਲੀਆਂ ਲੱਗੀਆਂ ਅਤੇ ਦੂਜੇ ਪਾਸੇ ਦਾ ਇਕ ਵਿਅਕਤੀ ਦੇ ਸੱਟਾਂ ਲੱਗੀਆਂ ਹਨ। ਗੋਲੀ ਲੱਗਣ ਵਾਲੇ ਦੋ ਨੌਜਵਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਮੋਗਾ ਦੇ ਮੈਡੀਸਿਟੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਧੀ ਜੰਮਣ ਦੀ ਖੁਸ਼ੀ ’ਚ ਕੀਤਾ ਵੱਡਾ ਪ੍ਰੋਗਰਾਮ, ਡੀ. ਜੇ. ’ਤੇ ਭੰਗੜਾ ਪਾਉਂਦਿਆਂ ਹੋਇਆ ਵਿਵਾਦ, ਸ਼ਰੇਆਮ ਕਤਲ ਕੀਤਾ ਮੁੰਡਾ
ਮੋਗਾ ਦੇ ਸਿਵਲ ਹਸਪਤਾਲ 'ਚ ਦਾਖਲ ਜ਼ਖਮੀ ਸੰਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ 4/5 ਵਿਅਕਤੀ ਕਾਰ ’ਚ ਆਏ ਅਤੇ ਉਨ੍ਹਾਂ ਨੇ ਸਾਡੀ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਪਿੱਛੇ ਤੋਂ ਗੋਲੀ ਚੱਲਣ ਦੀ ਆਵਾਜ਼ ਆਈ ਗੋਲੀ ਸਾਡੇ ਉਪਰ ਚਲਾਈ ਗਈ ਸੀ ਪਰ ਗੋਲੀ ਉਨ੍ਹਾਂ ’ਤੇ ਹੀ ਲੱਗ ਗਈ। ਇਸ ਮਾਮਲੇ ਵਿਚ ਮੋਗਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਪੱਤੋ ਹੀਰਾ ਸਿੰਘ ਵਿਚ ਲੜਾਈ ਝਗੜਾ ਹੋਇਆ ਹੈ। ਜਿਸ ਵਿਚ ਦੋਵਾਂ ਧਿਰਾਂ ਦੇ 3 ਲੋਕ ਦਾਖਲ ਹੋਏ ਹਨ। ਇਸ ਵਿਚ ਦੋ ਨੌਜਵਾਨਾਂ ਨੂੰ ਗੋਲ਼ੀਆਂ ਲੱਗੀਆਂ ਸਨ। ਜਿਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ। ਮੋਗਾ ਦੇ ਸਿਵਲ ਹਸਪਤਾਲ ’ਚ ਇਕ ਮਰੀਜ਼ ਦਾਖਲ ਹੈ।
ਇਹ ਵੀ ਪੜ੍ਹੋ : ਸ਼ਾਤਰ ਜਨਾਨੀਆਂ ਦੀ ਕਰਤੂਤ ਉਡਾਵੇਗੀ ਹੋਸ਼, ਘਰ ਬੁਲਾ ਕੇ ਉਤਰਵਾਉਂਦੀਆਂ ਕੱਪੜੇ ਬਣਾਉਂਦੀਆਂ ਅਸ਼ਲੀਲ ਵੀਡੀਓ
ਇਸ ਸਬੰਧੀ ਮੌਕੇ ’ਤੇ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਮੋਗਾ ਦੇ ਪਿੰਡ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ’ਚ ਲੜਾਈ ਹੋਣ ਦੀ ਸੂਚਨਾ ਮਿਲੀ ਸੀ। ਜਿਸ ’ਚ ਦੋਵੇਂ ਧਿਰਾ ਦੇ ਵਿਅਕਤੀ ਜ਼ਖ਼ਮੀ ਹੋਏ ਹਨ। ਜਿਨ੍ਹਾਂ ਵਿਚੋਂ ਇਕ ਮੋਗਾ ਦਾ ਸਰਕਾਰੀ ਹਸਪਤਾਲ ਵਿਚ ਦਾਖ਼ਲ ਹੈ ਅਤੇ ਦੋ ਮੋਗਾ ਮੈਡੀਸਿਟੀ ਵਿਚ ਦਾਖ਼ਲ ਹਨ। ਝਗੜਾ ਕਿਸ ਕਾਰਨ ਹੋਇਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜੇ ਤੁਸੀਂ ਵੀ ਕਰ ਰਹੇ ਕੈਨੇਡਾ ਜਾਣ ਦੀ ਤਿਆਰੀ ਤਾਂ ਜ਼ਰਾ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫਿਰ ਰੇਲਵੇ ਟਰੈਕ ਜਾਮ, ਕਈ Trains ਰੱਦ ਤੇ ਕਈ ਹੋ ਗਈਆਂ ਲੇਟ, ਲੋਕ ਭਾਰੀ ਪਰੇਸ਼ਾਨ
NEXT STORY