ਰੂਪਨਗਰ (ਵੈੱਬ ਡੈਸਕ)- ਰੂਪਨਗਰ ਦੇ ਮੋਰਿੰਡਾ 'ਚ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਨੇੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੋਮਵਾਰ ਦੁਪਹਿਰ ਵੇਲੇ ਵਾਪਰੀ, ਜਿਸ ਦਾ ਮੁੱਖ ਕਾਰਨ ਕਾਰ ਦੀ ਖ਼ਰੀਦੋ-ਫਰੋਖਤ ਨੂੰ ਲੈ ਕੇ ਹੋਇਆ ਵਿਵਾਦ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਦੇ ਸਿਆਸੀ ਹਮਲੇ
ਦੋ ਧਿਰਾਂ ਵਿਚਾਲੇ ਹੋਏ ਟਕਰਾਅ ਮਗਰੋਂ ਪੀੜਤ ਕਾਲੀ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਇਕ ਕਾਰ ਦਾ ਸੌਦਾ ਕਰੀਬ 3.5 ਲੱਖ ਰੁਪਏ ਵਿੱਚ ਕੀਤਾ ਸੀ। ਦੋਸ਼ੀ ਨੇ ਪੈਸੇ ਲੈਣ ਦੇ ਬਾਵਜੂਦ ਗੱਡੀ ਪੀੜਤ ਦੇ ਨਾਮ ਟਰਾਂਸਰ ਨਹੀਂ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਕਿਸੇ ਹੋਰ ਵਿਅਕਤੀ ਨੂੰ ਵੇਚ ਦਿੱਤਾ। ਇਸੇ ਲੈਣ-ਦੇਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਕਈ ਦਿਨਾਂ ਤੋਂ ਤਕਰਾਰ ਚੱਲ ਰਹੀ ਸੀ। ਮਿਲੀ ਜਾਣਕਾਰੀ ਮੁਤਾਬਕ ਸਿਕੰਦਰ ਨਾਂ ਵਿਅਕਤੀ ਨੇ ਪੀੜਤ ਨੂੰ ਗੱਲਬਾਤ ਲਈ ਚੰਨੀ ਦੀ ਰਿਹਾਇਸ਼ ਕੋਲ ਬੁਲਾਇਆ ਸੀ। ਬਹਿਸ ਦੌਰਾਨ ਗੁੱਸੇ ਵਿੱਚ ਆ ਕੇ ਸਿਕੰਦਰ ਨੇ ਪਿਸਤੌਲ ਕੱਢ ਕੇ ਗੋਲ਼ੀ ਚਲਾ ਦਿੱਤੀ। ਗੋਲ਼ੀ ਪੀੜਤ ਦੀ ਕਮਰ ਦੇ ਕੋਲੋਂ ਦੀ ਲੰਘ ਗਈ, ਜਿਸ ਕਾਰਨ ਉਹ ਵਾਲ-ਵਾਲ ਬਚ ਗਿਆ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ LPU ਦੇ 2 ਵਿਦਿਆਰਥੀਆਂ ਨਾਲ ਵੱਡਾ ਹਾਦਸਾ! ਇਕ ਦੀ ਮੌਤ
ਪੁਲਸ ਕਾਰਵਾਈ
ਮੌਕੇ 'ਤੇ ਮੌਜੂਦ ਲੋਕਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਰੂਪਨਗਰ ਦੇ ਐੱਸ. ਪੀ. (ਡੀ) ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਸਿਕੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।
ਪੁਲਸ ਨੇ ਸਾਫ਼ ਕੀਤਾ ਹੈ ਕਿ ਇਸ ਘਟਨਾ ਦਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਮਹਿਜ਼ ਇਕ ਨਿੱਜੀ ਲੈਣ-ਦੇਣ ਦਾ ਵਿਵਾਦ ਸੀ, ਜੋ ਉਨ੍ਹਾਂ ਦੇ ਘਰ ਦੇ ਨੇੜੇ ਵਾਪਰਿਆ। ਪੁਲਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ! ਮੰਤਰੀ ਹਰਪਾਲ ਚੀਮਾ ਨੇ ਆਖੀ ਵੱਡੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਪ੍ਰਤਾਪ ਬਾਜਵਾ ਦੀ ਸਪੀਕਰ ਨੂੰ ਚਿੱਠੀ
NEXT STORY