ਜਲੰਧਰ (ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਕਿਸ਼ਨਗੜ ਇਲਾਕੇ ਵਿਚ ਪੈਟਰੋਲ ਪੰਪ ਦੇ ਬਾਹਰ ਇਕ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ । ਘਟਨਾ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ। ਸੀ. ਸੀ. ਟੀ. ਵੀ. ਫੁਟੇਜ ਤੋਂ ਪਤਾ ਚੱਲਦਾ ਹੈ ਕਿ ਪੰਪ ਦੇ ਬਾਹਰ ਗੋਲ਼ੀਬਾਰੀ ਹੋਣ 'ਤੇ ਅਚਾਨਕ ਭਾਜੜ ਮਚ ਗਈ। ਘਟਨਾ ਸਮੇਂ ਪੰਪ ਦੇ ਬਾਹਰ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ। ਇਕ ਨੌਜਵਾਨ ਨੇ ਆਪਣੀ ਕਾਰ ਦੀ ਖਿੜਕੀ ਖੋਲ੍ਹ ਕੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੇ ਬਾਅਦ ਦੂਜੇ ਪੱਖ ਦੇ ਨੌਜਵਾਨ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜਣ ਲੱਗ ਗਏ। ਇਸ ਦੌਰਾਨ ਪੈਟਰੋਲ ਪੰਪ 'ਤੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਮੁਤਾਬਕ ਫਾਇਰਿੰਗ ਦੀ ਘਟਨਾ ਵਿਚ ਦੋ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ: ਡੌਂਕੀ ਰੂਟ ਮਾਮਲੇ 'ਚ ED ਨੇ ਬਰਾਮਦ ਕੀਤੇ 19 ਕਰੋੜ, 313 ਕਿੱਲੋ ਚਾਂਦੀ ਤੇ 5 ਕਰੋੜ ਤੋਂ ਵੱਧ ਦਾ GOLD

ਇਸ ਘਟਨਾ 'ਚ ਇਕ ਵਿਅਕਤੀ ਦੀ ਛਾਤੀ 'ਚ ਗੋਲ਼ੀ ਲੱਗੀ ਹੈ, ਜਦਕਿ ਦੂਜੇ ਦੇ ਮੋਢੇ ਵਿੱਚ ਗੋਲ਼ੀ ਲੱਗੀ ਹੈ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਨਾਲ ਪੰਪ ਕਰਮਚਾਰੀਆਂ ਵਿੱਚ ਦਹਿਸ਼ਤ ਫੈਲ ਗਈ। ਰਿਪੋਰਟਾਂ ਅਨੁਸਾਰ ਪੰਪ ਕੰਪਲੈਕਸ ਵਿੱਚ ਲਗਭਗ 10 ਤੋਂ 15 ਰਾਊਂਡ ਫਾਇਰ ਕੀਤੇ ਗਏ।
ਇਹ ਵੀ ਪੜ੍ਹੋ: ਰਾਣਾ ਬਲਾਚੌਰੀਆ ਦਾ ਕਤਲ ਸਿਰਫ਼ ਟਰੇਲਰ! ਅਜੇ 35 ਹੋਰ...,ਗੈਂਗਸਟਰ ਡੋਨੀ ਬੱਲ ਦਾ ਵੱਡਾ ਖ਼ੁਲਾਸਾ

ਲੋਕਾਂ ਅਨੁਸਾਰ ਦੋ ਕਾਰਾਂ ਵਿੱਚ ਸਵਾਰ ਹੋ ਕੇ ਇਕ ਗੁੱਟ ਪਹੁੰਚਿਆ ਅਤੇ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਸੂਚਨਾ ਮਿਲਣ 'ਤੇ ਅਲਾਵਲਪੁਰ ਪੁਲਸ, ਆਦਮਪੁਰ ਥਾਣੇ ਦੀ ਪੁਲਸ ਅਤੇ ਡੀ. ਐੱਸ. ਪੀ. ਕਰਤਾਰਪੁਰ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਘਟਨਾ ਦੌਰਾਨ ਕਰਮਚਾਰੀ ਅਤੇ ਪੰਪ ਮਾਲਕ ਪੰਪ ਦਫ਼ਤਰ 'ਚ ਦੁਪਹਿਰ ਦਾ ਖਾਣਾ ਖਾ ਰਹੇ ਸਨ ਅਤੇ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਪੁਲਸ ਨੇ ਪੰਪ ਦਫ਼ਤਰ ਤੋਂ ਸੀ. ਸੀ. ਟੀ. ਵੀ. ਫੁਟੇਜ ਜ਼ਬਤ ਕਰ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਰਾਣਾ ਬਲਾਚੌਰੀਆ ਦੇ ਪਿਤਾ ਆਏ ਕੈਮਰੇ ਸਾਹਮਣੇ, ਗੈਂਗਸਟਰ ਡੋਨੀ ਬੱਲ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਨ-ਦਿਹਾੜੇ ਚੋਰ ਦੁਕਾਨ ਤੋਂ ਗਰਮ ਜੈਕਟ ਚੋਰੀ ਕਰਕੇ ਫਰਾਰ, ਸੀਸੀਟੀਵੀ ਕੈਮਰੇ 'ਚ ਕੈਦ
NEXT STORY