ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਸ਼ਹਿਰ ਦੀ ਭੱਟੀਆਂ ਵਾਲੀ ਬਸਤੀ ਵਿੱਚ ਅੱਜ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਨੌਜਵਾਨ ਜ਼ਖਮੀ ਹੋਇਆ ਹੈ। ਐੱਸਐੱਸਓ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਗੋਲੀ ਨੌਜਵਾਨ ਨੂੰ ਛੂਹ ਕੇ ਲੰਘ ਗਈ ਹੈ। ਅਸੀਂ ਮੌਕੇ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਦੌਰਾਨ ਇੱਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਹੈ, ਜਿਸ ਨੂੰ ਵੀ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਉਧਰ, ਸਿਵਲ ਹਸਪਤਾਲ ਦੇ ਡਾਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਖਮੀ ਨੌਜਵਾਨ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸਾਈਜ਼ ਵਿਭਾਗ ਵੱਲੋਂ ਕੀਤੀ ਛਾਪੇਮਾਰੀ ਦੌਰਾਨ ਸ਼ਰਾਬ ਤੇ ਬੀਅਰ ਦੀਆਂ ਬੋਤਲਾਂ ਬਰਾਮਦ, 1 ਮੁਲਜ਼ਮ ਕਾਬੂ
NEXT STORY