ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਇਲਾਕੇ ਅੰਦਰ ਇੱਕ ਕਾਰ ਸਵਾਰ ਤੇ 12 ਬੋਰ ਦੀ ਰਾਈਫ਼ਲ ਨਾਲ ਫਾਇਰ ਕਰਕੇ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਹਿਰਾਮਪੁਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਦੱਈ ਰਮੇਸ਼ ਕੁਮਾਰ ਪੁੱਤਰ ਸ਼ਿਵ ਲਾਲ ਵਾਸੀ ਹਰੀਜਨ ਕਲੌਨੀ ਨਵਾ ਟਾਂਡਾ, ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਮੈਂ ਆਪਣੀ ਪਤਨੀ ਤੇ ਛੋਟੇ ਬੇਟੇ ਨੂੰ ਨਾਲ ਲੈ ਕੇ ਆਪਣੀ ਕਾਰ 'ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ। ਜਦ ਕਸਬਾ ਬਹਿਰਾਮਪੁਰ ਤੋਂ 200 ਗੱਜ ਅੱਗੇ ਪਿੰਡ ਧਕਾਲਾ ਰੋਡ 'ਤੇ ਪੁੱਜਾ ਤਾਂ ਸੜਕ ਕਿਨਾਰੇ ਇੱਕ ਸਵਿਫਟ ਕਾਰ ਖੜੀ ਸੀ, ਜਿਸ ਕੋਲ ਉਕਤ ਮੁਲਜ਼ਮ ਸੌਰਵ, ਅਬੀ ਪੁੱਤਰ ਰਕੇਸ਼ ਕੁਮਾਰ, ਗਨੇਸ਼ ਕੁਮਾਰ ਪੁੱਤਰ ਪ੍ਰੇਮ ਚੰਦ, ਮੋਹਿਤ ਪੁੱਤਰ ਰਕੇਸ਼ ਕੁਮਾਰ ਵਾਸੀ ਬਹਿਰਾਮਪੁਰ ਅਤੇ ਗੋਰਾ ਵਾਸੀ ਕਾਲਾ ਨੰਗਲ ਬਟਾਲਾ ਖੜ੍ਹੇ ਸਨ।
ਇਹ ਵੀ ਪੜ੍ਹੋ- ਪਹਿਲਾਂ ਪਤਨੀ ਤੇ ਧੀਆਂ ਨੂੰ ਦਿੱਤਾ ਜ਼ਹਿਰ, ਬਾਅਦ ਵਿੱਚ ਸਿਰ 'ਚ ਡੰਡੇ ਮਾਰ ਉਤਾਰਿਆ ਮੌਤ ਦੇ ਘਾਟ ਤੇ ਫਿਰ...
ਪੀੜਤ ਰਮੇਸ਼ ਕੁਮਾਰ ਨੇ ਦੱਸਿਆ ਕਿ ਗੋਰਾ ਦੇ ਕੋਲ 12 ਬੋਰ ਰਾਈਫਲ ਸੀ, ਜਦੋਂ ਇਨ੍ਹਾਂ ਪਾਸੋਂ ਮੈਂ ਕਰਾਸ ਕਰਨ ਲੱਗਾ ਤਾਂ ਗੋਰੇ ਨੇ ਮਾਰ ਦੇਣ ਦੀ ਨੀਅਤ ਨਾਲ ਕਾਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ 'ਚ ਕੁਝ ਗੋਲੀਆਂ ਕਾਰ ਦੇ ਸਾਹਮਣੇ ਸ਼ੀਸ਼ੇ 'ਤੇ ਅਤੇ ਦੋ ਗੋਲੀਆਂ ਦੇ ਸਰੇ ਮੇਰੇ ਸੱਜੇ ਮੌਢੇ ਤੇ ਛਾਤੀ ਲੱਗੇ। ਇਸ ਘਟਨਾ ਦੌਰਾਨ ਮੈਂ ਆਪਣੀ ਕਾਰ ਭਜਾ ਕੇ ਆਪਣੇ ਪਰਿਵਾਰ ਸਮੇਤ ਘਰ ਪੁੱਜਾ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਮੈਨੂੰ ਇਕ ਪ੍ਰਾਈਵੇਟ ਹਸਪਤਾਲ ਗੁਰਦਾਸਪੁਰ ਵਿਖੇ ਜੇਰੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਜਾਂਚ ਪੜਤਾਲ ਕਰਨ ਉਪਰੰਤ 5 ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਜੇ ਸਾਰੇ ਦੋਸ਼ੀ ਫ਼ਰਾਰ ਹਨ ਅਤੇ ਪੁਲਸ ਵੱਲੋਂ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੇਂਦਰ ਖ਼ਿਲਾਫ਼ ਮੁੜ ਅੰਦੋਲਨ ਦੀ ਤਿਆਰੀ 'ਚ ਪੰਜਾਬ ਦੇ ਕਿਸਾਨ, ਹੁਣ ਇਸ ਮਾਮਲੇ 'ਚ ਚੰਡੀਗੜ੍ਹ ਲਾਉਣਗੇ ਧਰਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਦੀ ਸਿੰਘਾਂ ਦੀ ਰਿਹਾਈ ਲਈ 20 ਨੂੰ ਦਿੱਲੀ ’ਚ ਪ੍ਰਦਰਸ਼ਨ ਕਰੇਗੀ ਸ਼੍ਰੋਮਣੀ ਕਮੇਟੀ
NEXT STORY