ਫਾਜ਼ਿਲਕਾ (ਲੀਲਾਧਰ) : ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੋਹਰ ਜਮਸ਼ੇਰ ਦੀ ਨਿਰਮਲਾ ਰਾਣੀ ਲਈ ਸਿਹਤ ਵਿਭਾਗ ਫਰਿਸ਼ਤਾ ਬਣ ਕੇ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਦੇ ਸੁਫ਼ਨੇ ’ਚ ਵੀ ਨਹੀਂ ਸੋਚਿਆ ਸੀ ਕਿ ਉਹ ਹੜ੍ਹ ਵਾਲੇ ਭਿਆਨਕ ਹਾਲਾਤ ’ਚ ਆਪਣੇ ਬੱਚੇ ਨੂੰ ਜਨਮ ਦੇਵੇਗੀ। ਸਿਵਲ ਸਰਜਨ ਡਾ. ਰਾਜ ਕੁਮਾਰ ਅਤੇ ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਹੜ੍ਹ ਪੀੜਤਾ ਲਈ ਹਰ ਸੰਭਵ ਮਦਦ ਦੇਣ ਅਤੇ ਗਰਭਵਤੀ ਔਰਤਾਂ ਨੂੰ ਮੁਸ਼ਕਲ ਹਲਾਤ ’ਚੋਂ ਬਾਹਰ ਕੱਢ ਕੇ ਸੁਰੱਖਿਅਤ ਸਿਹਤ ਕੇਂਦਰ ’ਚ ਦਾਖ਼ਲ ਕਰਵਾ ਕੇ ਉਨ੍ਹਾਂ ਦਾ ਜਣੇਪਾ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ।
ਇਹ ਵੀ ਪੜ੍ਹੋ : ਹੜ੍ਹਾਂ ਦਰਮਿਆਨ ਛੁੱਟੀਆਂ ਵਿਚਾਲੇ ਸਕੂਲਾਂ 'ਤੇ ਵੱਡਾ ACTION, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ...
ਇਨ੍ਹਾਂ ਹੁਕਮਾਂ ਦਾ ਪਾਲਣਾ ਕਰਦਿਆਂ ਸਿਹਤ ਵਿਭਾਗ ਵੱਲੋਂ ਪਿੰਡ ਮੋਹਰ ਜਮਸ਼ੇਰ ਦੀ ਨਿਰਮਲਾ ਰਾਣੀ ਅਤੇ ਕੈਲਾਸ਼ ਕੌਰ ਗਰਭਵਤੀ ਔਰਤਾਂ ਨੂੰ ਸਿਹਤ ਵਿਭਾਗ ਵੱਲੋਂ ਰੈਸਕਿਊ ਕਰ ਕੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦੀ ਤਬਾਹੀ ਵਿਚਾਲੇ ਪ੍ਰੀਖਿਆਵਾਂ ਮੁਲਤਵੀ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ
ਇੱਥੇ ਨਿਰਮਲਾ ਰਾਣੀ ਦਾ ਸੁਰੱਖਿਅਤ ਜਣੇਪਾ ਕਰਵਾਇਆ ਗਿਆ ਅਤੇ ਕੈਲਾਸ਼ ਕੌਰ ਰਿਲੀਫ਼ ਕੈਂਪ ਮੌਜਮ ਵਿਖੇ ਹੈ, ਜਿੱਥੇ ਉਸ ਦਾ ਇਸ ਹਫ਼ਤੇ ਜਣੇਪਾ ਹੋਣ ਦੀ ਸੰਭਾਵਨਾ ਹੈ। ਇਸ ਲਈ ਆਸ਼ਾ ਵਰਕਰ ਅਤੇ ਏ. ਐੱਨ. ਐੱਮ. ਉਸ ਦੇ ਨਾਲ ਹਨ, ਜਿਸ ਦਾ ਫਾਜ਼ਿਲਕਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰੀ ਬਾਰਿਸ਼ ਦੇ ਮੱਦੇਨਜ਼ਰ ਫਗਵਾੜਾ 'ਚ ਐਡਵਾਈਜ਼ਰੀ ਜਾਰੀ, ਬਣਾਇਆ ਗਿਆ ਕੰਟਰੋਲ ਰੂਮ
NEXT STORY