ਟਾਂਡਾ, (ਪੰਡਿਤ, ਮੋਮੀ)- ਪੰਜਾਬ ਪਾਵਰ ਕਾਰਪੋਰੇਸ਼ਨ ਲਿਮ. ਅਧੀਨ ਚੱਲ ਰਹੇ ਉਪ ਮੰਡਲ ਦਫ਼ਤਰ ਅੱਡਾ ਸਰਾਂ ਤੋਂ ਮੋਟਰਾਂ ਲਈ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ’ਤੇ ਕਿਸਾਨਾਂ ਨੇ ਰੋਸ ਵਿਖਾਵਾ ਕੀਤਾ। ਉਨ੍ਹਾਂ ਸਬੰਧਤ ਜੇ. ਈ. ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਨੇ ਦੱਸਿਆ ਕਿ ਚਾਹਲ ਫੀਡਰ ਨਾਲ ਸਬੰਧਤ ਜੇ. ਈ. ਦੀ ਲਾਪ੍ਰਵਾਹੀ ਕਾਰਨ ਪਿੰਡ ਕਲੋਆ, ਹੰਬੜਾਂ, ਲਿੱਤਰਾਂ ਅਤੇ ਚਾਹਲਾਂ ਦੇ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਪਿਛਲੇ 20 ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਖ਼ਰਾਬ ਹੋ ਰਹੀਆ ਹਨ। ਇਸ ਸਬੰਧੀ ਜੇਕਰ ਜੇ. ਈ. ਨਾਲ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਹ ਫੋਨ ਹੀ ਨਹੀਂ ਚੁੱਕਦਾ। ਉਨ੍ਹਾਂ ਰੋਸ ਪ੍ਰਗਟ ਕੀਤਾ ਕਿ ਇਸ ਸਮੱਸਿਆ ਨੂੰ ਲੈ ਕੇ ਉਨ੍ਹਾਂ ਦੀ ਕਿਸੇ ਪਾਸੇ ਵੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਿਚਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਕਸ਼ਮੀਰ ਸਿੰਘ, ਇੰਦਰਪਾਲ ਸਿੰਘ, ਹਰਮਨਪ੍ਰੀਤ ਸਿੰਘ, ਜੋਗਿੰਦਰ ਸਿੰਘ, ਹਰਵਿੰਦਰ ਸਿੰਘ, ਰਣਬੀਰ ਸਿੰਘ, ਇਕਬਾਲ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਸੰਦੀਪ ਸ਼ਰਮਾ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਕੇਵਲ ਸਿੰਘ, ਚੇਤਨ ਸਿੰਘ, ਅਵਤਾਰ ਸਿੰਘ, ਦਲਜੀਤ ਕਲੋਆ, ਮਨਦੀਪ ਸਿੰਘ ਆਦਿ ਹਾਜ਼ਰ ਸਨ।
ਟਰੱਕ ਆਪਰੇਟਰਾਂ ਚੱਕਾ ਜਾਮ ਕਰ ਕੇ ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ
NEXT STORY