ਜਲੰਧਰ (ਜਤਿੰਦਰ ਚੋਪੜਾ)— 9 ਸਤੰਬਰ ਨੂੰ ਜਲੰਧਰ ਸ਼ਹਿਰ ’ਚ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਬੜੀ ਦੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਸੋਢਲ ਜੀ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਸ਼ਹਿਰ ’ਚ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜਲੰਧਰ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਛੁੱਟੀ ਪੰਜਾਬ ਸਰਕਾਰ ਦੇ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ ’ਚ ਹੋਵੇਗੀ ਜਦਕਿ ਕੇਂਦਰ ਸਰਕਾਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਰੁਟੀਨ ਵਾਂਗ ਹੋਵੇਗਾ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਢਲ ਮੇਲੇ ਦੇ ਨੇੜੇ ਇਕ ਕਿਲੋਮੀਟਰ ਖ਼ੇਤਰ ’ਚ ਮੀਟ, ਸ਼ਰਾਬ ਅਤੇ ਅੰਡਿਆਂ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਬਿਜਲੀ ਬੱਚਤ ਦਾ ਸਰਕਾਰ ਨੇ ਲੱਭਿਆ ਨਵਾਂ ਢੰਗ, ਇਨ੍ਹਾਂ ਖ਼ਪਤਕਾਰਾਂ ਦਾ ਹੁਣ ਆਇਆ ਕਰੇਗਾ 1 ਮਹੀਨੇ ਦਾ ਬਿੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਣ ਨਾਲ ਮੰਡ ਇਲਾਕਾ ਬੇਹਾਲ, ਖੇਤਾਂ ’ਚ ਚੱਲ ਰਹੀਆਂ ਕਿਸ਼ਤੀਆਂ
NEXT STORY