ਜਲੰਧਰ (ਵੈੱਬ ਡੈਸਕ, ਸੋਨੂੰ)— 9 ਸਤੰਬਰ ਨੂੰ ਜਲੰਧਰ ਸ਼ਹਿਰ ’ਚ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਸੋਢਲ ਦੇ ਮੇਲੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਮੇਲੇ 8 ਸਤੰਬਰ ਤੋਂ ਸ਼ੁਰੂ ਹੋ ਕੇ 10 ਸਤੰਬਰ ਤੱਕ ਚੱਲੇਗਾ। ਤਿੰਨ ਦਿਨਾਂ ਤੱਕ ਚੱਲਣ ਵਾਲਾ ਬਾਬਾ ਸੋਢਲ ਦੇ ਮੇਲੇ ਨੂੰ ਕੇ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਘਟਨਾ ’ਤੇ ਬੋਲੇ ADGP ਅਰਪਿਤ ਸ਼ੁਕਲਾ, ਲੋਕਾਂ ਨੂੰ ਕੀਤੀ ਅਪੀਲ

ਇਥੇ ਦੱਸ ਦੇਈਏ ਕਿ ਮੇਲੇ ਦੀ ਸ਼ੁਰੂਆਤ ਵੀ ਹੋਣ ਤੋਂ ਪਹਿਲਾਂ ਹੀ ਸ਼ਰਧਾਲੂ ਦੂਰੋਂ-ਦੂਰੋਂ ਮੰਦਿਰ ’ਚ ਮੱਥਾ ਟੇਕਣ ਲਈ ਆਉਣੇ ਸ਼ੁਰੂ ਹੋ ਗਏ ਹਨ। ਉਥੇ ਹੀ ਮੇਲੇ ਦੌਰਾਨ ਲੱਗੇ ਝੂਲਿਆਂ ਦਾ ਵੀ ਪੁਲਸ ਵੱਲੋਂ ਨਿਰੀਖਣ ਕੀਤਾ ਗਿਆ ਹੈ। ਬਿਨਾਂ ਇਜਾਜ਼ਤ ਦੇ ਝੂਲੇ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਥੇ ਦੱਸ ਦੇਈਏ ਕਿ ਬੀਤੇ ਦਿਨ ਮੋਹਾਲੀ ਵਿਖੇ ਮੇਲੇ ਦੌਰਾਨ ਝੂਲਾ ਟੁੱਟਣ ਕਾਰਨ ਵਾਪਰੇ ਹਾਦਸੇ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬਾਬਾ ਸੋਢਲ ਜੀ ਦੇ ਮੇਲੇ ਮੌਕੇ ਇਸ ਦਿਨ ਜਲੰਧਰ ’ਚ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰਿਆਂ ’ਚ ਰਹੇਗੀ ਛੁੱਟੀ

ਇਥੇ ਦੱਸਣਯੋਗ ਹੈ ਕਿ ਸੋਢਲ ਮੇਲੇ ਵਿਚ ਸੁਰੱਖਿਆ ਦੇ ਮੱਦੇਨਜ਼ਰ 1000 ਪੁਲਸ ਮੁਲਾਜ਼ਮਾਂ ਦੀ ਡਿਊਟੀ ਲਾਈ ਗਈ ਹੈ। ਡੀ. ਸੀ. ਪੀ., ਏ. ਡੀ. ਸੀ. ਪੀ., ਏ. ਸੀ. ਪੀ. ਸਮੇਤ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਇਲਾਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਵਿਵਸਥਾ ਸੁਚਾਰੂ ਢੰਗ ਨਾਲ ਹੋ ਸਕੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸੀ. ਪੀ. ਗੁਰਸ਼ਰਨ ਸਿੰਘ ਸੰਧੂ ਨੇ ਗੱਲਬਾਤ ਦੌਰਾਨ ਕੀਤਾ। ਸੀ. ਪੀ. ਨੇ ਕਿਹਾ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੇਲਾ ਮਾਰਗ ’ਤੇ ਪੀ. ਸੀ. ਆਰ. ਦਸਤੇ ਨੂੰ ਪੈਟਰੋਲਿੰਗ ਕਰਨ, ਜੇਬਕਤਰਿਆਂ ਅਤੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਮੇਲਾ ਮਾਰਗ ਵਿਚ ਲਗਭਗ 1 ਹਜ਼ਾਰ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਡਿਊਟੀ ਨੂੰ 12-12 ਘੰਟੇ ਦੀਆਂ ਸ਼ਿਫਟਾਂ ਵਿਚ ਵੰਡਿਆ ਗਿਆ ਹੈ।

ਮੰਦਿਰ ਦੇ ਬਾਹਰ ਬਣਾਇਆ ਕੰਟਰੋਲ ਰੂਮ
ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੰਦਿਰ ਦੇ ਬਾਹਰ ਪੁਲਸ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਵਿਚ ਵਾਇਰਲੈੱਸ ਸੈੱਟ ਅਤੇ ਐੱਲ. ਸੀ. ਡੀ. ਵੀ ਵਿਸ਼ੇਸ਼ ਤੌਰ ’ਤੇ ਲਾਈ ਜਾ ਰਹੀ ਹੈ। ਖੁਫੀਆ ਕੈਮਰਿਆਂ ਨੂੰ ਇਸ ਕੰਟਰੋਲ ਰੂਮ ਨਾਲ ਜੋੜਿਆ ਜਾ ਰਿਹਾ ਹੈ। ਡੀ. ਸੀ. ਪੀ. ਅਤੇ ਏ. ਡੀ. ਸੀ. ਪੀ. ਰੈਂਕ ਦੇ ਅਧਿਕਾਰੀ ਆਪਣੀ ਸ਼ਿਫਟ ਵਿਚ ਕੰਟਰੋਲ ਰੂਮ ਵਿਚ ਬੈਠ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਮੰਦਿਰ ਦੇ ਅੰਦਰ ਸੁਰੱਖਿਆ ਵਧਾ ਦਿੱਤੀ ਗਈ ਹੈ।

9 ਸਤੰਬਰ ਨੂੰ ਜਲੰਧਰ ਵਿਖੇ ਸਰਕਾਰੀ ਦਫ਼ਤਰ ਦੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਬਾਬਾ ਸੋਢਲ ਜੀ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਸ਼ਹਿਰ ’ਚ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜਲੰਧਰ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਛੁੱਟੀ ਪੰਜਾਬ ਸਰਕਾਰ ਦੇ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ ’ਚ ਹੋਵੇਗੀ ਜਦਕਿ ਕੇਂਦਰ ਸਰਕਾਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਰੁਟੀਨ ਵਾਂਗ ਹੋਵੇਗਾ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਢਲ ਮੇਲੇ ਦੇ ਨੇੜੇ ਇਕ ਕਿਲੋਮੀਟਰ ਖ਼ੇਤਰ ’ਚ ਮੀਟ, ਸ਼ਰਾਬ ਅਤੇ ਅੰਡਿਆਂ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।






ਇਹ ਵੀ ਪੜ੍ਹੋ: ਸੋਢਲ ਮੇਲੇ ਮੌਕੇ ਤਾਇਨਾਤ ਰਹਿਣਗੇ 1000 ਪੁਲਸ ਮੁਲਾਜ਼ਮ, ਪੁਲਸ ਕਮਿਸ਼ਨਰ ਨੇ ਦਿੱਤੀਆਂ ਇਹ ਹਦਾਇਤਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
PGI ਦੇ ਹੈਰਾਨ ਕਰਨ ਵਾਲੇ ਤੱਥ, ਪੰਜਾਬ-ਹਰਿਆਣਾ ਦੇ ਗੱਭਰੂਆਂ ’ਚ ਵਧੀ ਨਾਮਰਦੀ, ਬਜ਼ੁਰਗਾਂ ਦੀ ਸੈਕਸ ਪ੍ਰਤੀ ਰੁਚੀ ਵਧੀ
NEXT STORY