ਸ੍ਰੀ ਚਮਕੌਰ ਸਾਹਿਬ, (ਕੌਸ਼ਲ)—ਗੁਰੂ ਸਾਹਿਬ ਨੇ ਆਪਣੇ ਪੁੱਤਰਾਂ ਨੂੰ ਇੱਥੇ ਮੈਦਾਨ-ਏ ਜੰਗ ਵਿਚ ਆਪਣੇ ਹੱਥੀਂ ਤੋਰ ਕੇ ਆਪ ਸ਼ਹੀਦ ਕਰਵਾਇਆ ਹੋਵੇ, ਇਹ ਉਹ ਧਰਤੀ ਹੈ ਜੋ ਆਪਣੇ ਅੰਦਰ ਇੰਨਾ ਵੱਡਾ ਇਤਿਹਾਸ ਸਮੋਈ ਬੈਠੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਚੱਲ ਰਹੇ ਤਿੰਨ ਦਿਨਾਂ ਸ਼ਹੀਦੀ ਸਭਾ ਦੇ ਮੌਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਭਾਈ ਸੰਗਤ ਸਿੰਘ ਦੀਵਾਨ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਨੀਂਹ ਰੱਖੀ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਲਈ ਸ਼ਹਾਦਤ ਦੇ ਕੇ ਔਰੰਗਜ਼ੇਬ ਦਾ ਵਿਰੋਧ ਕੀਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਵੀਂ ਕ੍ਰਾਂਤੀ ਲਿਆ ਕੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਅਤੇ ਆਪਣਾ ਸਰਬੰਸ ਵਾਰਿਆ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ '84 ਦੇ ਦੰਗਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਦੇ ਰਾਜਸੀ ਆਗੂਆਂ ਨੇ ਉਨ੍ਹਾਂ ਕਾਤਲਾਂ ਦੀ ਸਰਪ੍ਰਸਤੀ ਕੀਤੀ ਤੇ ਜਦੋਂ ਅਸੀਂ ਇਸ ਦਾ ਵਿਰੋਧ ਕਰਦੇ ਹਾਂ ਤਾਂ ਇਸ ਨੂੰ ਰਾਜਨੀਤੀ ਕਿਹਾ ਜਾਂਦਾ ਹੈ, ਹੁਣ 34 ਸਾਲ ਦਾ ਲੰਮਾਂ ਸਮਾ ਲੰਘ ਜਾਣ ਤੋਂ ਬਾਅਦ ਇਹ ਉਨ੍ਹਾਂ ਦੇ ਆਗੂ ਅਦਾਲਤ ਦੇ ਕਟਹਿਰੇ ਵਿਚ ਆ ਗਏ ਅਤੇ ਗੁਨਾਹਗਾਰ ਬਣ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਚਮਕੌਰ ਸਾਹਿਬ ਲਈ ਅਤੇ ਹੋਰਨਾਂ ਥਾਵਾਂ ਉਤੇ ਕਰਵਾਏ ਵਿਕਾਸ ਕਾਰਜਾਂ ਉਤੇ ਵੀ ਰੋਸ਼ਨੀ ਪਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਕਰਨੈਲ ਸਿੰਘ ਪੰਜੋਲੀ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੀਬੀ ਸਤਵਿੰਦਰ ਕੌਰ ਧਾਲੀਵਾਲ, ਚਰਨਜੀਤ ਸਿੰਘ ਕਾਲੇਵਾਲ, ਅਵਤਾਰ ਸਿੰਘ ਰੀਆ, ਦਲਜੀਤ ਸਿੰਘ ਭਿੰਡਰ, ਪ੍ਰਿੰਸੀਪਲ ਨਰਿੰਦਰ ਸਿੰਘ, ਸਿਮਰਨਜੀਤ ਸਿੰਘ ਚੰਦੂਮਾਜਰਾ, ਪਲਵਿੰਦਰ ਕੌਰ ਰਾਣੀ, ਅਮਰਜੀਤ ਸਿੰਘ ਮੱਕੋਵਾਲ ਚੇਅਰਮੈਨ ਜ਼ਿਲਾ ਪ੍ਰੀਸ਼ਦ, ਜਥੇਦਾਰ ਗੁਰਮੀਤ ਸਿੰਘ ਮਕੜੌਨਾ, ਮੋਹਣਜੀਤ ਸਿੰਘ ਕਮਾਲਪੁਰ, ਹਰਪ੍ਰੀਤ ਸਿੰਘ ਬਸੰਤ, ਜਸਵਿੰਦਰ ਸਿੰਘ ਛੋਟੂ, ਕੁਲਬੀਰ ਸਿੰਘ ਸੋਨੂੰ, ਲੱਕੀ ਹਾਫਿਜ਼ਾਬਾਦ, ਸਰਕਲ ਪ੍ਰਧਾਨ ਬਲਦੇਵ ਸਿੰਘ, ਮੇਜਰ ਹਰਜੀਤ ਸਿੰਘ ਕੰਗ, ਕਸ਼ਮੀਰ ਕੌਰ, ਸੁਰਿੰਦਰ ਸਿੰਘ, ਦਰਸ਼ਨ ਸਿੰਘ ਭੂਰੜੇ, ਜਗਜੀਤ ਸਿੰਘ ਰਤਨਗੜ੍ਹ, ਮਨਜੀਤ ਸਿੰਘ ਘਨੌਲੀ, ਦਰਸ਼ਨ ਸਿੰਘ ਸ਼ਿਵਜੋਤ, ਸਰਬਜੀਤ ਸਿੰਘ ਕਾਦੀਮਾਜਰਾ, ਮਨਜੀਤ ਸਿੰਘ ਸੰਧੂ, ਕੁਲਵਿੰਦਰ ਸਿੰਘ ਬਿਲਾਸਪੁਰ ਆਦਿ ਹਾਜ਼ਰ ਸਨ।
ਅੰਮ੍ਰਿਤਸਰ : ਸੰਘਣੀ ਧੁੰਦ ਕਾਰਨ 4 ਉਡਾਣਾਂ ਲੇਟ
NEXT STORY