Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    5:21:40 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸ਼ਹਾਦਤ ਸੰਗ ਸੁਰਤਿ ਦੇ ਜਲਾਲ ‘ਸ੍ਰੀ ਗੁਰੂ ਅਰਜਨ ਦੇਵ ਜੀ’ (ਵੀਡੀਓ)

PUNJAB News Punjabi(ਪੰਜਾਬ)

ਸ਼ਹਾਦਤ ਸੰਗ ਸੁਰਤਿ ਦੇ ਜਲਾਲ ‘ਸ੍ਰੀ ਗੁਰੂ ਅਰਜਨ ਦੇਵ ਜੀ’ (ਵੀਡੀਓ)

  • Edited By Rajwinder Kaur,
  • Updated: 26 May, 2020 10:19 AM
Patiala
  • Share
    • Facebook
    • Tumblr
    • Linkedin
    • Twitter
  • Comment

ਗੁਰੂ ਅਰਜਨ ਦੇਵ ਜੀ 

ਸ੍ਰੀ ਗੁਰੂ ਅਰਜਨ ਦੇਵ ਜੀ (1563-1606) ਦੇ ਜੀਵਨ ਵਿਚੋਂ ਇਨ੍ਹਾਂ ਦੀ ਬ੍ਰਹਮ ਗਿਆਨੀ, ਨਿਮਰਤਾ, ਸੇਵਾ, ਪਰਉਪਕਾਰ ਅਤੇ ਆਗਿਆਕਾਰੀ ਸ਼ਖ਼ਸੀਅਤ ਦਾ ਪ੍ਰਗਟਾਵਾ ਹੁੰਦਾ ਹੈ। ਇਨ੍ਹਾਂ ਗੁਣਾਂ ਸਦਕਾ ਹੀ ਸ੍ਰੀ ਗੁਰੂ ਰਾਮਦਾਸ ਜੀ ਨੇ ਇਨ੍ਹਾਂ ਨੂੰ ਗੁਰਗੱਦੀ 'ਤੇ ਸਥਾਪਤ ਕੀਤਾ ਸੀ। 

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਘਰ ਗੋਇੰਦਵਾਲ ਸਾਹਿਬ ਵਿਖੇ ਹੋਇਆ ਸੀ। ਇਹ ਨਗਰ ਮੌਜੂਦਾ ਤਰਨਤਾਰਨ ਜ਼ਿਲੇ ਵਿਚ ਸਥਿਤ ਹੈ। ਇਨ੍ਹਾਂ ਦੇ ਦੋ ਵੱਡੇ ਭਰਾ ਸਨ - ਪ੍ਰਿਥੀ ਚੰਦ (ਜ. 1558) ਅਤੇ ਮਹਾਂਦੇਵ (ਜ. 1560)। ਇਨ੍ਹਾਂ ਵਿਚੋਂ ਪ੍ਰਿਥੀ ਚੰਦ ਗੁਰੂ-ਘਰ ਆਉਣ ਵਾਲੀ ਸੰਗਤ ਦੇ ਸਮੂਹ ਕਾਰਜ ਕਰਿਆ ਕਰਦੇ ਸਨ, ਜਿਨ੍ਹਾਂ ਵਿਚ ਆਉਣ ਵਾਲੀ ਸੰਗਤ ਲਈ ਪ੍ਰਸ਼ਾਦੇ-ਪਾਣੀ ਅਤੇ ਅਰਾਮ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਜਾਣ ਵਾਲੀ ਸੰਗਤ ਨੂੰ ਸਨਮਾਨ ਪੂਰਬਕ ਵਿਦਾ ਕਰਿਆ ਕਰਦੇ ਸਨ। ਮਹਾਂਦੇਵ ਜੀ ਵਿਰਕਤੀ ਸੁਭਾਅ ਦੇ ਮਾਲਕ ਹੋਣ ਕਰ ਕੇ ਦੁਨੀਆਦਾਰੀ ਦੇ ਮਸਲਿਆਂ ਤੋਂ ਦੂਰ ਰਹਿ ਕੇ ਭਜਨ-ਬੰਦਗੀ ਵਿਚ ਜੀਵਨ ਬਸਰ ਕਰਦੇ ਸਨ। 

ਸ੍ਰੀ ਗੁਰੂ ਅਰਜਨ ਦੇਵ ਜੀ ਪਿਤਾ-ਸ੍ਰੀ ਗੁਰੂ ਰਾਮਦਾਸ ਜੀ ਦੇ ਆਗਿਆਕਾਰ ਰਹਿ ਕੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਬਸਰ ਕਰਨ ਵਿਚ ਖ਼ੁਸ਼ੀ ਮਹਿਸੂਸ ਕਰਦੇ ਸਨ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਗਿਆਕਾਰੀ ਸੁਭਾਅ ਦੀ ਸਭ ਤੋਂ ਪ੍ਰਸਿੱਧ ਮਿਸਾਲ ਉਸ ਸਮੇਂ ਦੇਖਣ ਨੂੰ ਮਿਲਦੀ ਹੈ, ਜਦੋਂ ਲਾਹੌਰ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਤਾਏ ਦਾ ਪੁੱਤਰ ਸਹਾਰੀਮੱਲ ਆਪਣੇ ਪੁੱਤਰ ਦੇ ਵਿਆਹ ਦਾ ਸੱਦਾ ਦੇਣ ਆਇਆ। ਇਸ ਨੇੜਲੀ ਰਿਸ਼ਤੇਦਾਰੀ ਵਿਚੋਂ ਆਏ ਸੱਦੇ ਅਨੁਸਾਰ ਗੁਰੂ ਜੀ ਨੇ ਆਪਣੇ ਵੱਡੇ ਪੁੱਤਰ ਪ੍ਰਿਥੀ ਚੰਦ ਨੂੰ ਜਾਣ ਲਈ ਕਿਹਾ ਪਰ ਉਸ ਨੇ ਜਾਣ ਤੋਂ ਇਨਕਾਰ ਕਰ ਦਿੱਤਾ। ਇਸ ਸੰਬੰਧੀ ਜਦੋਂ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਕਿਹਾ ਗਿਆ ਤਾਂ ਪਿਤਾ-ਗੁਰੂ ਜੀ ਦੀ ਆਗਿਆ ਦਾ ਪਾਲਣ ਕਰਦੇ ਹੋਏ ਜਾਣ ਲਈ ਤਿਆਰ ਹੋ ਗਏ।  

1581 ਵਿਚ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਸਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗੁਰਗੱਦੀ ਸੌਂਪ ਦਿੱਤੀ ਸੀ। ਘਰ ਵਿਚ ਸਭ ਤੋਂ ਛੋਟਾ ਸਪੁੱਤਰ ਹੋਣ ਦੇ ਬਾਵਜੂਦ ਵੀ ਇਨ੍ਹਾਂ ਨੂੰ ਗੁਰਗੱਦੀ ਸੌਂਪਣਾ ਇਸ ਗੱਲ ਦਾ ਪ੍ਰਤੀਕ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੱਦੀ ਪਿਤਾ-ਪੁਰਖੀ ਅਧਿਕਾਰ ਵਜੋਂ ਨਹੀਂ ਬਲਕਿ ਗੁਰਮਤਿ ਭਾਵਨਾ ਗ੍ਰਹਿਣ ਕਰਨ ਨਾਲ ਪ੍ਰਾਪਤ ਹੁੰਦੀ ਹੈ।

ਸ੍ਰੀ ਗੁਰੂ ਅਰਜਨ ਦੇਵ ਜੀ 18 ਸਾਲ ਦੀ ਉਮਰ ਵਿਚ ਗੁਰਗੱਦੀ 'ਤੇ ਸੁਭਾਇਮਾਨ ਹੋਏ ਸਨ ਅਤੇ 26 ਸਾਲ ਦੀ ਉਮਰ ਵਿਚ ਇਨ੍ਹਾਂ ਦਾ ਵਿਆਹ ਮਊ ਪਿੰਡ ਦੀ ਵਸਨੀਕ ਬੀਬੀ ਗੰਗਾ ਜੀ ਨਾਲ ਹੋਇਆ ਸੀ। ਪੰਥ ਵਿਚ ਇਨ੍ਹਾਂ ਨੂੰ ਮਾਤਾ ਗੰਗਾ ਜੀ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ। 

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿੱਖਾਂ ਵਿਚ ਦਸਵੰਧ ਦੀ ਪ੍ਰਥਾ ਅਰੰਭ ਕੀਤੀ ਸੀ, ਜਿਸ ਨਾਲ ਗੁਰਮਤਿ ਪ੍ਰਚਾਰ ਅਤੇ ਪ੍ਰਸਾਰ ਨੂੰ ਇਕ ਨਵੀਂ ਦਿਸ਼ਾ ਮਿਲੀ ਸੀ। ਗੁਰਮਤਿ ਦੇ ਵਿਕਾਸ ਲਈ ਗੁਰੂ ਜੀ ਨੇ ਜਿਹੜੇ ਪ੍ਰਮੁਖ ਕਾਰਜ ਕੀਤੇ, ਇਸ ਪ੍ਰਕਾਰ ਹਨ:

ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ
ਸ੍ਰੀ ਤਰਨਤਾਰਨ ਸਾਹਿਬ ਦੀ ਸਥਾਪਨਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ

1. ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ - ਸ੍ਰੀ ਗੁਰੂ ਅਮਰਦਾਸ ਜੀ ਨੇ ਅੰਮ੍ਰਿਤਸਰ ਦੀ ਸਥਾਪਨਾ ਦਾ ਮੁੱਢ ਬੰਨਿਆ ਸੀ। ਇਥੇ ਇਕ ਸਰੋਵਰ ਦੀ ਖੁਦਾਈ ਸ੍ਰੀ ਗੁਰੂ ਰਾਮਦਾਸ ਜੀ ਨੇ ਅਰੰਭ ਕਰਵਾਈ ਸੀ, ਜਿਸ ਨੂੰ ਹਾਲੇ ਪੱਕਾ ਕਰਨਾ ਬਾਕੀ ਸੀ।  

ਇਹ ਅਸਥਾਨ ਚੱਕ ਰਾਮਦਾਸਪੁਰ ਦੇ ਨਾਂ ਨਾਲ ਪ੍ਰਸਿੱਧ ਹੋ ਗਿਆ ਸੀ। ਇਸ ਨਗਰ ਦੀ ਜ਼ਮੀਨ ਸ੍ਰੀ ਗੁਰੂ ਰਾਮਦਾਸ ਜੀ ਨੇ ਖ਼ਰੀਦੀ ਸੀ, ਜਿਸ ਦਾ ਵਰਣਨ ਅੰਮ੍ਰਿਤਸਰ ਗਜ਼ਟੀਅਰ (1883-84) ਵਿਚ ਮਿਲਦਾ ਹੈ:

Soon afterward, in 1577, he obtained a grant of the site, together with 500 bighas of land from Emperor Akbar, on payment of Rs. 700 Akbari to the zamindars of Tung, who owned the land.

PunjabKesari

ਸਰੋਵਰ ਦੇ ਵਿਚਕਾਰ ਗੁਰੂ ਸਾਹਿਬ ਜੀ ਨੇ ਸ੍ਰੀ ਹਰਿਮੰਦਿਰ ਸਾਹਿਬ ਦੀ ਸਥਾਪਨਾ ਕੀਤੀ, ਜਿਸ ਦੀ ਨੀਂਹ ਸਾਈਂ ਮੀਆਂ ਮੀਰ ਜੀ ਤੋਂ ਰਖਵਾਈ ਗਈ ਸੀ। ਇਸ ਪਵਿੱਤਰ ਅਸਥਾਨ ਦੇ ਚਾਰ ਦਰਵਾਜ਼ੇ ਰੱਖੇ ਗਏ ਸਨ, ਜਿਹੜੇ ਕਿ ਚਾਰੇ ਦਿਸ਼ਾਵਾਂ ਤੋਂ ਆਉਣ ਵਾਲੇ ਯਾਤਰੂਆਂ ਲਈ ਹਮੇਸ਼ਾਂ ਖੁੱਲ੍ਹੇ ਰਹਿਣ ਦਾ ਪ੍ਰਤੀਕ ਹਨ। 

ਸ੍ਰੀ ਹਰਿੰਮਦਰ ਸਾਹਿਬ ਦੀ ਸਥਾਪਨਾ ਨਾਲ ਸਿੱਖੀ ਦੇ ਪ੍ਰਚਾਰ ਦਾ ਇਕ ਕੇਂਦਰੀ ਅਸਥਾਨ ਸਥਾਪਿਤ ਹੋ ਗਿਆ ਸੀ। ਹਰ ਧਰਮ ਦੇ ਸ਼ਰਧਾਲੂ ਇਸ ਅਸਥਾਨ 'ਤੇ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਉਣ ਲੱਗੇ ਸਨ। ਗੁਰੂ ਜੀ ਨੇ ਇਥੇ ਵੱਖ-ਵੱਖ ਕਿੱਤਿਆਂ ਦੇ ਲੋਕਾਂ ਨੂੰ ਇਸ ਨਗਰ ਵਿਖੇ ਵੱਸ ਜਾਣ ਲਈ ਪ੍ਰੇਰਿਤ ਕੀਤਾ ਸੀ। ਗੁਰੂ ਜੀ ਦੇ ਆਦੇਸ਼ ਦੀ ਪਾਲਣਾ ਕਰਦੇ ਹੋਏ ਜਿਹੜੇ ਵਪਾਰੀ ਇਥੇ ਆ ਵਸੇ ਸਨ, ਉਨ੍ਹਾਂ ਦੇ ਨਾਂ 'ਤੇ ਬਜ਼ਾਰ ਪ੍ਰਸਿੱਧ ਹੋ ਗਏ ਸਨ। ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਹੋ ਜਾਣ ਕਾਰਨ ਇਹ ਨਗਰ ਬਹੁਤ ਤੇਜੀ ਨਾਲ ਵਿਕਾਸ ਕਰਨ ਲੱਗਿਆ ਸੀ। ਪਰਮਾਤਮਾ ਦੀ ਸਿਫ਼ਤ ਸਲਾਹ ਹੋਣ ਕਰ ਕੇ ਇਹ ਨਗਰ 'ਸਿਫਤੀ ਦੇ ਘਰ' ਵੱਜੋਂ ਪ੍ਰਸਿਧੀ ਪ੍ਰਾਪਤ ਕਰ ਗਿਆ ਹੈ।

2. ਸ੍ਰੀ ਤਰਨਤਾਰਨ ਸਾਹਿਬ ਦੀ ਸਥਾਪਨਾ - ਗੁਰਮਤਿ ਦੇ ਪ੍ਰਚਾਰ ਲਈ ਸ੍ਰੀ ਗੁਰੂ ਅਰਜਨ ਦੇਵ ਜੀ ਆਲੇ-ਦੁਆਲੇ ਦੇ ਪਿੰਡਾਂ ਵਿਚ ਚਲੇ ਜਾਇਆ ਕਰਦੇ ਸਨ। ਇਕ ਵਾਰ ਗੁਰੂ ਜੀ ਭਾਈ ਹਿੰਦਾਲ ਦੀ ਬੇਨਤੀ ਮੰਨ ਕੇ ਜੰਡਿਆਲੇ ਪਿੰਡ ਆਏ ਅਤੇ ਉਥੋਂ ਅੱਗੇ ਖਾਰੇ ਪਿੰਡ ਚਲੇ ਗਏ। ਸਿੱਖਾਂ ਨੇ ਏਥੇ ਸਦੀਵੀ ਤੌਰ 'ਤੇ ਸਤਿਸੰਗਤ ਕਾਇਮ ਕਰਨ ਦੀ ਬੇਨਤੀ ਕੀਤੀ ਤਾਂ ਗੁਰੂ ਜੀ ਨੇ ਆਲੇ-ਦੁਆਲੇ ਦੀ ਜ਼ਮੀਨ ਖਰੀਦ ਕੇ ਉਥੇ ਇਕ ਨਗਰ ਵਸਾਇਆ ਜਿਹੜਾ ਕਿ ਤਰਨਤਾਰਨ ਦੇ ਨਾਂ ਵੱਜੋਂ ਪ੍ਰਸਿੱਧ ਹੋਇਆ। 

ਗੁਰੂ ਜੀ ਨੇ ਸਰੋਵਰ ਬਣਾਉਣ ਲਈ ਉਥੇ ਇਕ ਤਾਲ ਪੁੱਟਵਾਇਆ ਅਤੇ ਉਸ ਨੂੰ ਪੱਕਾ ਕਰਨ ਵਾਸਤੇ ਆਵੇ ਪਕਾਏ। ਜਦੋਂ ਇੱਟਾਂ ਪੱਕ ਕੇ ਤਿਆਰ ਹੋ ਗਈਆਂ ਤਾਂ ਨੂਰਦੀਨ ਦੇ ਬੇਟੇ ਅਮੀਰ ਦੀਨ ਨੇ ਜੋਰੋ ਜੋਰੀ ਇੱਟਾਂ ਚੁੱਕ ਕੇ ਆਪਣੀ ਹਵੇਲੀ ਨੂੰ ਲਾ ਲਈਆਂ। ਸਿੱਖਾਂ ਨੇ ਗੁਰੂ ਜੀ ਪਾਸ ਬੇਨਤੀ ਕੀਤੀ ਤਾਂ ਬਚਨ ਹੋਯਾ ਤੁਸੀਂ ਦਿਲਗੀਰ ਨ ਹੋਵੋ, ਏਹੋ ਇੱਟਾਂ ਸਾਡੇ ਸਿੱਖ ਏਸੇ ਤਾਲ ਨੂੰ ਲਾ ਲੈਣਗੇ। ਗੁਰੂ ਜੀ ਨੇ ਕਿਹਾ ਕਿ ਸਮਾਂ ਆਉਣ 'ਤੇ ਇਹ ਇੱਟਾਂ ਵਾਪਸ ਆ ਜਾਣਗੀਆਂ। ਸਰਦਾਰ ਬੁੱਧ ਸਿੰਘ ਫ਼ੈਜ਼ਲਪੁਰੀਏ ਨੇ ਗੁਰੂ ਜੀ ਦਾ ਬਚਨ ਸਤਿ ਕਰ ਦਿਖਾਇਆ। ਵਿਸ਼ਵਾਸ ਹੈ ਕਿ ਏਥੇ ਕੁਸ਼ਟੀ ਰਾਜ਼ੀ ਹੁੰਦੇ ਹਨ। ਗੁਰੂ ਜੀ ਦੁਆਰਾ ਵਸਾਇਆ ਇਹ ਨਗਰ ਬਹੁਤ ਆਬਾਦ ਹੈ ਅਤੇ ਸਸ਼ੋਭਿਤ ਸਰੋਵਰ ਪੰਜਾਬ ਦੇ ਸਮੂਹ ਸਰੋਵਰਾਂ ਵਿਚੋਂ ਸਭ ਤੋਂ ਵੱਡਾ ਹੈ।

3. ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ -  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਦਾ ਇਕ ਪ੍ਰਮੁਖ ਕਾਰਜ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਸ਼ਬਦ ਨੂੰ ਗੁਰੂ ਦਾ ਰੂਪ ਮੰਨਿਆ ਜਾਂਦਾ ਰਿਹਾ ਹੈ - ਸਬਦੁ ਗੁਰੂ ਸੁਰਤਿ ਧੁਨਿ ਚੇਲਾ॥ ਇਸ ਭਾਵਨਾ ਅਨੁਸਾਰ ਸ਼ਬਦ ਜੜ੍ਹ ਹੈ ਜਿਸ ਤੋਂ ਸਿੱਖੀ ਦਾ ਬੂਟਾ ਪ੍ਰਫੁਲਿਤ ਹੁੰਦਾ ਹੈ। 

PunjabKesari

ਧਰਮ ਗ੍ਰੰਥ ਕਿਸੇ ਵੀ ਧਰਮ ਦਾ ਮੂਲ ਹੁੰਦੇ ਹਨ, ਜਿਸ ਤੋਂ ਉਸ ਧਰਮ ਦੇ ਪੈਰੋਕਾਰ ਸਿੱਖਿਆ ਹਾਸਲ ਕਰਦੇ ਹਨ। ਧਰਮ ਦੀਆਂ ਸਿੱਖਿਆਵਾਂ ਨੂੰ ਸੁਚਾਰੂ ਰੂਪ ਵਿਚ ਸ਼ਰਧਾਲੂਆਂ ਤੱਕ ਲਿਜਾਣ ਅਤੇ ਲੰਮੇ ਸਮੇਂ ਤੱਕ ਕਾਇਮ ਰੱਖਣ ਲਈ ਉਨ੍ਹਾਂ ਦਾ ਕਲਮਬੰਦ ਹੋਣਾ ਲਾਜ਼ਮੀ ਹੈ। ਸੀਨਾ-ਬਸੀਨਾ ਚਲੀਆਂ ਧਾਰਮਿਕ ਸਿੱਖਿਆਵਾਂ ਵੀ ਅਖੀਰ ਲਿਖਤ ਰੂਪ ਵਿਚ ਹੀ ਕਾਇਮ ਰਹਿ ਸਕੀਆਂ ਹਨ ਨਹੀਂ ਤਾਂ ਮੌਜੂਦਾ ਸਮੇਂ ਤੱਕ ਉਨ੍ਹਾਂ ਦਾ ਕੀ ਰੂਪ ਹੁੰਦਾ, ਕੋਈ ਨਹੀਂ ਦੱਸ ਸਕਦਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਨੂੰ ਕਿਤੂ-ਮੁਕਤ ਕੀਤਾ ਹੈ। ਕੋਈ ਵੀ ਵਿਅਕਤੀ ਇਸ ਮਹਾਨ ਕਾਰਜ ਦੀ ਇਸ ਵਿਲੱਖਣਤਾ ਨੂੰ ਅੱਖੋਂ ਪਰੋਖੇ ਨਹੀਂ ਕਰ ਸਕਦਾ। 

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅੰਮ੍ਰਿਤਸਰ ਵਿਚ ਰਾਮਸਰ ਦੇ ਕੰਢੇ ਇਹ ਕਾਰਜ ਅਰੰਭ ਕੀਤਾ ਸੀ। ਉਨ੍ਹਾਂ ਨੇ ਗੁਰੂ-ਪਰੰਪਰਾ ਰਾਹੀਂ ਪ੍ਰਾਪਤ ਬਾਣੀ ਦੇ ਨਾਲ-ਨਾਲ ਗੁਰੂ ਸਾਹਿਬਾਨ ਦੀ ਉਸ ਬਾਣੀ ਨੂੰ ਵੀ ਵਾਚਿਆ ਸੀ, ਜਿਹੜੀ ਉਤਾਰਿਆਂ ਦੇ ਰੂਪ ਵਿਚ ਸਿੱਖਾਂ ਕੋਲ ਮੌਜੂਦ ਸੀ। ਸ੍ਰੀ ਗੁਰੂ ਅਮਰਦਾਸ ਜੀ ਦੇ ਪੁੱਤਰ ਬਾਬਾ ਮੋਹਨ ਜੀ ਤੋਂ ਪ੍ਰਾਪਤ ਕੀਤੀਆਂ ਪੋਥੀਆਂ ਇਸ ਗੱਲ ਦਾ ਪ੍ਰਮਾਣ ਹਨ। 

ਸੰਪੂਰਨ ਹੋਣ 'ਤੇ ਇਸ ਧਰਮ ਗ੍ਰੰਥ ਦਾ ਪ੍ਰਕਾਸ਼ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਕੀਤਾ ਗਿਆ। ਆਦਿ ਗ੍ਰੰਥ ਦੇ ਰੂਪ ਵਿਚ ਸੰਪਾਦਨ ਹੋਣ ਨਾਲ ਜਿਥੇ ਸਿੱਖਾਂ ਨੂੰ ਸਦੀਵੀ ਤੌਰ 'ਤੇ ਜੀਵਨ ਉਦੇਸ਼ ਦੀ ਅਗਵਾਈ ਵਾਲਾ ਇਕ ਗ੍ਰੰਥ ਪ੍ਰਾਪਤ ਹੋਇਆ, ਉਥੇ 'ਸਿੱਖਾਂ ਨੂੰ ਗੁਰਮੁਖੀ ਪੜ੍ਹਨ ਦਾ ਬੜਾ ਸ਼ੋਕ ਹੋ ਗਿਆ'।

ਸੰਗਤ ਵਿਚ ਗੁਰਮਤਿ ਉਪਦੇਸ਼, ਜਾਤਪਾਤ ਦਾ ਖਾਤਮਾ, ਲਾਹੌਰ ਵਿਖੇ ਬਾਉਲੀ ਦੀ ਸਥਾਪਨਾ, ਬਾਦਸ਼ਾਹ ਅਕਬਰ ਦੇ ਨਾਇਬ ਵਜ਼ੀਰ ਖਾਨ ਦਾ ਜਲੋਧਰ ਦਾ ਰੋਗ ਹਟਾਉਣਾ ਆਦਿ ਪਰਉਪਕਾਰ ਕਾਰਜਾਂ ਕਰ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਆਮ ਲੋਕਾਂ ਵਿਚ ਪ੍ਰਸਿੱਧੀ ਪ੍ਰਾਪਤ ਕਰ ਗਏ ਸਨ। ਉਨ੍ਹਾਂ ਦੇ ਜੀਵਨ ਅਤੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਲੋਕ ਸਿੱਖ ਸੱਜਦੇ ਜਾ ਰਹੇ ਸਨ। ਸਮਕਾਲੀ ਇਤਿਹਾਸਕਾਰ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮੇਂ ਹੋਏ ਸਿੱਖੀ ਦੇ ਵਿਕਾਸ ਦਾ ਜ਼ਿਕਰ ਕਰਦੇ ਹੋਏ ਕਹਿੰਦੇ ਹਨ ਕਿ ਸ਼ਾਇਦ ਹੀ ਕੋਈ ਨਗਰ ਅਜਿਹਾ ਹੋਵੇ ਜਿਥੇ ਸਿੱਖ ਨਾ ਹੋਣ। 

ਬਾਦਸ਼ਾਹ ਅਕਬਰ ਕੋਲ ਵੀ ਇਕ ਵਾਰੀ ਗੁਰੂ ਜੀ ਦੀ ਸ਼ਿਕਾਇਤ ਹੋਈ ਸੀ ਕਿ ਇਨ੍ਹਾਂ ਨੇ ਆਦਿ ਗ੍ਰੰਥ ਸਾਹਿਬ ਵਿਚ ਇਸਲਾਮ ਦੇ ਖ਼ਿਲਾਫ਼ ਲਿਖਿਆ ਹੈ ਪਰ ਜਦੋਂ ਬਾਦਸ਼ਾਹ ਨੇ ਆਪ ਇਸ ਗ੍ਰੰਥ ਦੀ ਬਾਣੀ ਨੂੰ ਸੁਣਿਆ ਤਾਂ ਸਾਰੀਆਂ ਸ਼ਿਕਾਇਤਾਂ ਰੱਦ ਕਰ ਦਿੱਤੀਆਂ ਅਤੇ ਸੋਨੇ ਦੀਆਂ 51 ਮੋਹਰਾਂ ਭੇਟ ਕਰ ਕੇ ਇਸ ਗ੍ਰੰਥ ਸਾਹਿਬ ਪ੍ਰਤਿ ਸਤਿਕਾਰ ਪ੍ਰਗਟ ਕੀਤਾ।  

ਬਾਦਸ਼ਾਹ ਅਕਬਰ ਦੇ ਦੇਹਾਂਤ ਤੋਂ ਪਿੱਛੋਂ ਉਸਦਾ ਪੁੱਤਰ ਜਹਾਂਗੀਰ ਦਿੱਲੀ ਦੇ ਤਖ਼ਤ ਤੇ ਬੈਠਾ। ਜਹਾਂਗੀਰ ਦਾ ਪੁੱਤਰ ਖੁਸਰੋ ਵੀ ਦਿੱਲੀ ਦੇ ਤਖ਼ਤ ’ਤੇ ਬੈਠਣਾ ਚਾਹੁੰਦਾ ਸੀ ਅਤੇ ਇਸ ਕਰਕੇ ਉਸ ਨੇ ਬਗਾਵਤ ਕਰ ਦਿੱਤੀ। ਖੁਸਰੋ ਨੂੰ ਫੜ ਕੇ ਮਾਰ ਦਿੱਤਾ ਗਿਆ। ਚੁਗਲਖੋਰਾਂ ਨੇ ਜਹਾਂਗੀਰ ਨੂੰ ਗੁਰੂ ਜੀ ਵਿਰੁੱਧ ਭੜਕਾਇਆ ਕਿ ਉਨ੍ਹਾਂ ਨੇ ਖੁਸਰੋ ਦੀ ਮਦਦ ਕੀਤੀ ਹੈ। ਜਹਾਂਗੀਰ ਪਹਿਲਾਂ ਤੋਂ ਹੀ ਕੱਟੜਪੰਥੀਆਂ ਦੇ ਪ੍ਰਭਾਵ ਅਧੀਨ ਗੁਰੂ-ਘਰ ਨੂੰ ਇਸਲਾਮ ਦੇ ਘੇਰੇ ਵਿਚ ਲਿਆਉਣ ਦਾ ਇੱਛੁਕ ਸੀ। ਲੇਖਕ ਜਹਾਂਗੀਰ ਦੀ ਲਿਖਤ 'ਤੁਜ਼ਕੇ ਜਹਾਂਗੀਰੀ' ਵਿਚ ਦਰਜ ਬਿਆਨ ਦੇ ਅਨੁਸਾਰ ਦੱਸਦਾ ਹੈ:

PunjabKesari

'ਗੋਇੰਦਵਾਲ, ਜੋ ਕਿ ਦਰਯਾਇ ਬਿਆਸ ਦੇ ਕੰਢੇ ’ਤੇ ਹੈ, ਵਿਚ ਅਰਜਨ ਨਾਮੀ ਇਕ ਹਿੰਦੂ ਪੀਰੀ ਤੇ ਸ਼ੇਖ਼ੀ ਦੇ ਭੇਸ ਵਿਚ ਰਹਿੰਦਾ ਸੀ। ਚੁਨਾਂਚਿ ਸਿੱਧੇ ਸਾਦੇ ਹਿੰਦੂਆਂ ਵਿਚੋਂ ਬਹੁਤ ਸਾਰਿਆਂ ਨੂੰ, ਬਲਕਿ ਮੂਰਖ ਤੇ ਬੇਅਕਲ ਮੁਸਲਮਾਨਾਂ ਨੂੰ ਭੀ ਆਪਣੀ ਬਣਾਈ ਰਹਿਤ ਬਹਿਤ ਦਾ ਧਾਰਨੀ ਬਣਾ ਕੇ ਆਪਣੀ ਪੀਰੀ ਤੇ ਗੁਰੂਪੁਣੇ ਦਾ ਢੋਲ ਬੜੈ ਜ਼ੋਰ ਸ਼ੋਰ ਨਾਲ ਵਜਾਇਆ ਹੋਇਆ ਸੀ, ਉਸ ਨੂੰ ਗੁਰੂ ਕਹਿੰਦੇ ਸਨ। ਸਭਨਾਂ ਪਾਸਿਆਂ ਤੋਂ ਪੁਜਾਰੀਆਂ ਦੇ ਟੋਲਿਆਂ ਦੇ ਟੋਲੇ ਉਸ ਵੱਲ ਆਉਂਦੇ ਤੇ ਉਸ ਪਰ ਪੂਰਾ ਭਰੋਸਾ ਪ੍ਰਗਟ ਕਰਦੇ ਸਨ। ਤਿੰਨ ਚਾਰ ਪੀੜ੍ਹੀਆਂ ਤੋਂ ਉਨ੍ਹਾਂ ਨੇ ਇਸ ਦੁਕਾਨ ਨੂੰ ਗਰਮ ਕਰ ਰੱਖਿਆ ਸੀ। ਚਿਰ ਤੋਂ ਮੇਰੇ ਦਿਲ ਵਿਚ ਆਉਂਦੀ ਸੀ ਕਿ ਇਸ ਝੂਠ ਦੀ ਦੁਕਾਨ ਨੂੰ ਦੂਰ ਕਰ ਦਿੱਤਾ ਜਾਏ ਯਾ ਉਸ (ਗੁਰੂ ਅਰਜਨ ਸਾਹਿਬ) ਨੂੰ ਦੀਨ ਦੀ ਜਮਾਤ ਵਿਚ ਲੈ ਆਂਦਾ ਜਾਏ'।

ਇਸ ਝੂਠੇ ਇਲਜ਼ਾਮ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਲਾਹੌਰ ਵਿਖੇ ਤਸੀਹੇ ਦੇ-ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਗੁਰੂ ਜੀ ਬਾਦਸ਼ਾਹ ਦੀ ਨੀਅਤ ਜਾਣ ਗਏ ਸਨ ਅਤੇ ਇਸ ਕਰਕੇ ਲਾਹੌਰ ਜਾਣ ਤੋਂ ਪਹਿਲਾਂ ਹੀ ਉਹ ਗੁਰਗੱਦੀ ਆਪਣੇ ਸਪੁੱਤਰ ਹਰਿਗੋਬਿੰਦ ਜੀ ਨੂੰ ਸੌਂਪ ਗਏ ਸਨ। ਆਪਣੇ ਗੁਰਿਆਈ ਦੇ ਸਮੇਂ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿੱਖੀ ਪ੍ਰਚਾਰ ਅਤੇ ਪ੍ਰਸਾਰ ਦੇ ਬਹੁਤ ਵੱਡੇ ਕਾਰਜ ਅਰੰਭੇ ਸਨ ਅਤੇ ਪੂਰਨ ਦ੍ਰਿੜਤਾ ਸਹਿਤ ਉਨ੍ਹਾਂ ਨੂੰ ਪੂਰਾ ਕਰ ਦਿਖਾਇਆ ਸੀ। ਗੁਰੂ ਸਾਹਿਬ ਜੀ ਦਾ ਜੀਵਨ ਸਿੱਖੀ ਦੇ ਵਿਕਾਸ ਵਿਚ ਇਕ ਅਹਿਮ ਮੋੜ ਸਾਬਿਤ ਹੋਇਆ ਹੈ।

ਡਾ. ਪਰਮਵੀਰ ਸਿੰਘ
ਸਿੱਖ ਵਿਸ਼ਵਕੋਸ਼ ਵਿਭਾਗ
ਪੰਜਾਬੀ ਯੂਨੀਵਰਸਿਟੀ, ਪਟਿਆਲਾ

  • Shri Guru Arjan Dev Ji
  • Martyrdom
  • ਸ੍ਰੀ ਗੁਰੂ ਅਰਜਨ ਦੇਵ ਜੀ
  • ਸ਼ਹਾਦਤ

ਹੁਣ ਵਿਸ਼ੇਸ਼ ਉਡਾਨਾਂ ਰਾਹੀਂ ਭਾਰਤ ਵਾਪਸ ਪੁੱਜੇ ਪ੍ਰਵਾਸੀ ਭਾਰਤੀ ਵੱਖ-ਵੱਖ ਹੋਟਲਾਂ 'ਚ ਹੋਣਗੇ ਏਕਾਂਤਵਾਸ

NEXT STORY

Stories You May Like

  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • amit shah on guru nanak dev ji joti jot divas
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • secret information isi woman
      ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ ਦੀ ਔਰਤ ਸਣੇ 3 'ਤੇ ਮਾਮਲਾ...
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +