Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    7:33:34 PM

  • heavy rain in punjab on 4 5 6  thunderstorms alert

    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • pyramid e services big statement amidst controversy

    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ...

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੱਜ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਦੁੱਤੀ ਜੀਵਨ

PUNJAB News Punjabi(ਪੰਜਾਬ)

ਅੱਜ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਦੁੱਤੀ ਜੀਵਨ

  • Updated: 02 Jan, 2020 05:53 PM
Amritsar
shri guru gobind singh ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ ਅੰਮ੍ਰਿਤਸਰ: ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਦਸਮੇਸ਼ ਪਿਤਾ ਜੀ ਨੇ ਹਰ ਨਸਲ, ਜਾਤ, ਰੰਗ, ਧਰਮ ਤੇ ਵਰਣ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਇਕ ਪ੍ਰਮਾਤਮਾ ਦੀ ਸੰਤਾਨ ਸਮਝਦਿਆਂ ਆਪਣੇ ਗਲ਼ ਨਾਲ ਲਾਇਆ ਅਤੇ ਅਧਿਆਤਮਕ ਉਪਦੇਸ਼ ਦੇ ਕੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਉਨ੍ਹਾਂ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁੱਖੀ ਸਮਝ ਤੋਂ ਪਰ੍ਹੇ ਹੈ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ।

ਜਿਸ ਸਮੇਂ ਭਾਰਤ ਵਿਚ ਮੰਦਰਾਂ ਨੂੰ ਢਾਹ ਕੇ ਮਸਜਿਦਾਂ ਦੀ ਸਥਾਪਨਾ ਕੀਤੀ ਜਾ ਰਹੀ ਸੀ, ਉਸ ਸਮੇਂ ਦਸਮ ਪਾਤਸ਼ਾਹ ਜੀ ਵੱਲੋਂ 'ਦੇਹੁਰਾ ਮਸੀਤ ਸੋਈ ਪੂਜਾ ਔ ਨਿਵਾਜ ਓਈ ਮਾਨਸ ਸਬੈ ਏਕ ਪੈ ਅਨੇਕ ਕੋ ਭ੍ਰਮਾਉ ਹੈ£' ਦੀ ਆਵਾਜ਼ ਬੁਲੰਦ ਕਰਨੀ ਵਿਸ਼ੇਸ਼ ਅਰਥ ਰੱਖਦੀ ਹੈ। ਸੰਤ ਸਿਪਾਹੀ, ਮਰਦ ਅਗੰਮੜੇ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਜੀਵਨ ਹੀ ਵਿਲੱਖਣ ਅਤੇ ਲਾਸਾਨੀ ਹੈ। ਉਨ੍ਹਾਂ ਆਪਣੀ 42 ਕੁ ਸਾਲਾਂ ਦੀ ਉਮਰ ਹੰਢਾਉਂਦਿਆਂ ਉਹ ਕਾਰਜ ਕਰ ਕੇ ਦਿਖਾਏ, ਜੋ ਸੰਸਾਰੀ ਲੋਕਾਂ ਲਈ ਰਾਹ-ਦਸੇਰਾ ਸਾਬਤ ਹੋਏ। ਪਟਨਾ ਸਾਹਿਬ (ਬਿਹਾਰ) ਵਿਖੇ ਸੰਸਾਰ ਆਗਮਨ ਅਤੇ ਬਚਪਨ ਦੀਆਂ ਲੀਲਾਵਾਂ ਤੋਂ ਲੈ ਕੇ ਨੰਦੇੜ ਸਾਹਿਬ (ਮਹਾਰਾਸ਼ਟਰ) ਵਿਖੇ ਜੋਤੀ-ਜੋਤ ਸਮਾਉਣ ਤਕ ਦਾ ਉਨ੍ਹਾਂ ਦਾ ਜੀਵਨ-ਸਫ਼ਰ ਅਣਗਿਣਤ ਹੈਰਾਨ ਕਰਨ ਵਾਲੇ ਕਾਰਨਾਮਿਆਂ ਨਾਲ ਭਰਪੂਰ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਉਦੇਸ਼ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਅਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। 

ਛੋਟੀ ਉਮਰੇ ਹੀ ਪ੍ਰਭੂ ਭਗਤੀ 'ਚ ਲੀਨ

ਉਨ੍ਹਾਂ ਦਾ ਆਗਮਨ ਭਾਰਤੀ ਇਤਿਹਾਸ ਵਿਚ ਇਕ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਨੂੰ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਉਨ੍ਹਾਂ 9 ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮਜ਼ਲੂਮਾਂ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ, ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾਂ ਧਰਮ ਯੁੱਧ ਲੜੇ ਅਤੇ ਮੁਰਦਾ ਹੋ ਚੁੱਕੀ ਕੌਮ ਵਿਚ ਨਵੀਂ ਰੂਹ ਫੂਕਦਿਆਂ ਔਰੰਗਜ਼ੇਬ ਦੇ ਵਿਸ਼ਾਲ ਸਾਮਰਾਜ ਨਾਲ ਟਾਕਰਾ ਕੀਤਾ। ਉਸ ਸਮੇਂ ਮੁਗਲ ਬਾਦਸ਼ਾਹ ਔਰੰਗਜ਼ੇਬ ਨੇ ਭਾਰਤੀਆਂ 'ਤੇ ਕਈ ਤਰ੍ਹਾਂ ਦੀਆਂ ਬੰਦਿਸ਼ਾਂ ਲਾਈਆਂ ਹੋਈਆਂ ਸਨ। ਗੁਰੂ ਸਾਹਿਬ ਜੀ ਨੇ ਲੋਕਾਂ ਵਿਚ ਹਿੰਮਤ ਅਤੇ ਦਲੇਰੀ ਭਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਰਣਜਿਤ ਨਗਾਰੇ 'ਤੇ ਚੋਟਾਂ ਲਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਗੁਰੂ ਜੀ ਨੇ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ, ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ-ਸਵਾ ਲੱਖ ਨਾਲ ਇਕੱਲੇ ਲੜ ਗਏ।ਗੁਰੂ ਸਾਹਿਬ ਜੀ ਨੇ ਆਪਣੀ ਬਾਣੀ ਵਿਚ ਪਾਖੰਡਵਾਦ ਅਤੇ ਕਰਮਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਉਪਦੇਸ਼ ਕੀਤਾ ਕਿ ਮੂਰਤੀ ਪੂਜਾ, ਬੁੱਤ ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲ-ਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁੱਖੀ ਵੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ। ਇਸੇ ਲਈ ਆਪ ਜੀ ਨੂੰ ਸਰਬੰਸਦਾਨੀ ਆਖਿਆ ਜਾਂਦਾ ਹੈ। ਆਪ ਜੀ ਨੇ ਚਮਕੌਰ ਸਾਹਿਬ ਦੀ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਕੇ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿੱਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ। ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਵਿਚ ਕਈ ਉਤਾਰ ਚੜ੍ਹਾਅ ਵੇਖੇ, ਦੁਸ਼ਮਣ ਦੇ ਘੇਰੇ ਸਮੇਂ ਭੁੱਖਾਂ ਕੱਟੀਆਂ, ਉਨੀਂਦਰੇ ਰਹੇ, ਮਾਛੀਵਾੜੇ ਦੇ ਜੰਗਲਾਂ ਵਿਚ ਨੰਗੇ ਪੈਰੀਂ ਸਫਰ ਕੀਤਾ। ਇੰਨੀਆਂ ਕਠਿਨਾਈਆਂ ਦੇ ਬਾਵਜੂਦ ਵੀ ਕੋਈ ਸ਼ਿਕਵਾ ਜਾਂ ਸ਼ਿਕਾਇਤ ਨਹੀਂ ਕੀਤੀ ਸਗੋਂ ਪਰਮਾਤਮਾ ਦਾ ਸ਼ੁਕਰਾਨਾ ਹੀ ਕੀਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸੱਚਾਈ ਦੇ ਰੂਬਰੂ ਕੀਤਾ। ਅੱਜ ਦਸਮ ਪਾਤਸ਼ਾਹ ਜੀ ਵੱਲੋਂ ਦਰਸਾਏ ਜੀਵਨ ਮਾਰਗ 'ਤੇ ਚੱਲ ਕੇ ਖਾਲਸਾਈ ਰਹਿਣੀ ਦੇ ਧਾਰਨੀ ਬਣਨ ਦੀ ਲੋੜ ਹੈ। ਗੁਰਬਾਣੀ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾ ਕੇ ਹੀ ਅਸੀਂ ਉਚਾ ਸੁੱਚਾ ਜੀਵਨ ਬਿਤਾ ਸਕਦੇ ਹਾਂ। ਮਜ਼ਲੂਮਾਂ ਦੀ ਰੱਖਿਆ ਸਾਡੀ ਪਹਿਲ ਹੋਣੀ ਚਾਹੀਦੀ ਹੈ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਲਸਾ ਪੰਥ ਦੇ ਸੱਚੇ ਸਿਪਾਹੀ ਬਣ ਕੇ ਪੰਥ ਦੀ ਚੜ੍ਹਦੀ ਕਲਾ ਲਈ ਯਤਨ ਸਾਨੂੰ ਗੁਰੂ ਸਾਹਿਬ ਦੀਆਂ ਰਹਿਮਤਾਂ ਦੇ ਭਾਗੀ ਬਣਾ ਸਕਦੇ ਹਨ। ਸੋ ਆਓ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਪਹਿਰਾ ਦੇ ਕੇ ਸੱਚੇ ਸਿੱਖ ਹੋਣ ਦਾ ਸਬੂਤ ਦੇਈਏ।

  • Birth anniversary
  • Amritsar
  • Shri Guru Gobind Singh Ji
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • ਪ੍ਰਕਾਸ਼ ਪੁਰਬ
  • ਅੰਮ੍ਰਿਤਸਰ

ਰੂਹਾਨੀ ਜਲੌਅ ਵਿਚ ਮਨੁੱਖੀ ਸਾਂਝਾਂ ਦੀ ਉਮੀਦ ਭਰਿਆ ਪਟਨਾ ਸਾਹਿਬ ਦਾ ਨਗਰ ਕੀਰਤਨ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • muktsar sahib news
    ਸ੍ਰੀ ਮੁਕਤਸਰ ਸਾਹਿਬ ’ਚ ਦਮ ਤੋੜ ਰਹੀ ਹੈ ਸਫਾਈ ਮੁਹਿੰਮ! ਪਾਰਕ ਤੇ ਸਕੂਲ ਵਿਚਾਲੇ ਕੂੜੇ ਦਾ ਡੰਪ ਜਾਰੀ
  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • ayushman card free treatment  closed
    ਅੱਜ ਨਹੀਂ ਚਲੇਗਾ ਆਯੁਸ਼ਮਾਨ ਕਾਰਡ, ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਪੂਰੀ ਤਰ੍ਹਾਂ ਬੰਦ, ਜਾਣੋ ਕਾਰਨ
  • heavy rain in punjab on 4 5 6  thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • double robbery in ludhiana
      ਲੁਟੇਰਿਆਂ ਨੇ ਪਹਿਲਾਂ ਲੁੱਟਿਆ ਮੋਟਰਸਾਈਕਲ, ਫ਼ਿਰ Accident ਮਗਰੋਂ ਐਕਟਿਵਾ ਖੋਹ...
    • uncle murdered with an axe due to old enmity
      ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ...
    • punjab schools school buses school closures
      ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
    • aap gave a big responsibility to parminder singh goldy
      'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ...
    • young man jumped into the canal
      ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +