ਰੋਪੜ (ਸੱਜਣ ਸੈਣੀ)—ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਪਿੱਪਲ ਮਜਾਰਾ ਤੋਂ ਅਚਾਨਕ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ। ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨ ਭੇਟ ਹੋ ਗਿਆ ਅਤੇ ਹੋਰ ਵੀ ਕਾਫੀ ਨੁਕਸਾਨ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਮਿਲਦਿਆਂ ਸ੍ਰੀ ਚਮਕੌਰ ਸਾਹਿਬ ਦੇ ਡੀ.ਐੱਸ.ਪੀ. ਆਪਣੀ ਪੁਲਸ ਟੀਮ ਨਾਲ ਪਹੁੰਚੇ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਹੈ।
Punjab Wrap Up : ਪੜ੍ਹੋ 16 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ
NEXT STORY