ਜਲੰਧਰ (ਚੋਪੜਾ)- ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਇਸ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਸਮੇਂ ’ਤੇ ਪੂਰੇ ਕਰਨ। ਡਿਪਟੀ ਕਮਿਸ਼ਨਰ ਨੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਕਮਿਸ਼ਨਰ ਨਗਰ ਨਿਗਮ ਕਰਣੇਸ਼ ਸ਼ਰਮਾ, ਡੀ. ਸੀ. ਪੀ. ਜਸਕਰਨ ਸਿੰਘ ਤੇਜਾ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ ਨਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਵਸ ਮਨਾਉਣ ਨੂੰ ਲੈ ਕੇ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨਾਲ ਪ੍ਰਬੰਧਾਂ ਨੂੰ ਲੈ ਕੇ ਗੱਲਬਾਤ ਵੀ ਕੀਤੀ।
ਇਹ ਵੀ ਪੜ੍ਹੋ: ਕਪੂਰਥਲਾ: 7 ਸਾਲਾ ਬੱਚੀ ਨਾਲ ਕੀਤਾ ਸੀ ਜਬਰ-ਜ਼ਿਨਾਹ, ਇਕ ਸਾਲ ਦੇ ਅੰਦਰ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਫਰਵਰੀ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਅਤੇ ਇਸ ਸਬੰਧ ’ਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਜਾਣਗੇ, ਜਿਸ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਨਿਸ਼ਚਿਤ ਕੀਤੀ ਗਈ ਹੈ, ਜਿਸ ਨਾਲ ਪ੍ਰਬੰਧਾਂ ’ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਬੈਠਕ ’ਚ ਨਗਰ ਨਿਗਮ ਜਲੰਧਰ ਨੂੰ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਅਤੇ ਸਜਾਵਟ, ਪੰਜਾਬ ਸਟੇਟ ਪਾਵਰ ਨਿਗਮ ਨੂੰ ਸਮਾਗਮ ਦੌਰਾਨ ਬਿਨਾਂ ਰੁਕਾਵਟ ਬਿਜਲੀ ਦੀ ਸਪਲਾਈ ਅਤੇ ਸਿਹਤ ਮਹਿਕਮੇ ਨੂੰ ਸਪੈਸ਼ਲ ਮੈਡੀਕਲ ਟੀਮਾਂ, ਐਂਬੂਲੈਂਸ ਤਾਇਨਾਤ ਕਰਨ ਸਮੇਤ ਫਾਇਰ ਵਿਭਾਗ ਨੂੰ ਫਾਇਰ ਬਿਗ੍ਰੇਡ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਰਕਾਰ ਆਉਣ ’ਤੇ ਫ਼ਸਲਾਂ ਦਾ ਪ੍ਰਤੀ ਏਕੜ 50 ਹਜ਼ਾਰ ਦਾ ਹੋਵੇਗਾ ਬੀਮਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਅਤੇ ਕੋਵਿਡ ਪ੍ਰੋਟੋਕਾਲ ਅਨੁਸਾਰ ਮਨਾਇਆ ਜਾਵੇਗਾ। ਉਨ੍ਹਾਂ ਨੇ ਹਾਜ਼ਰ ਸੰਗਠਨਾਂ ਨੂੰ ਯਕੀਨ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਰੀਤੀ-ਰਿਵਾਜਾਂ ਨਾਲ ਮਨਾਏ ਜਾਣ ਲਈ ਪ੍ਰਬੰਧਾਂ ’ਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ’ਤੇ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਜੱਸੀ ਤੱਲ੍ਹਣ, ਚੰਦਰ ਕਲੇਰ, ਸੁੱਖੀ ਬਾਬਾ, ਬਾਬਾ ਲਖਬੀਰ, ਮਨਦੀਪ ਜੱਸਲ, ਸੋਮਾ ਗਿੱਲ, ਵਰੁਣ ਕਲੇਰ, ਜਗਦੀਸ਼ ਦੀਸ਼ਾ, ਬਲਵਿੰਦਰ ਬੁੱਗਾ, ਕਮਲਜੀਤ, ਬਾਬ ਟਿੱਕਾ ਸਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਵਿਦੇਸ਼ ਭੱਜਣ ਦੀ ਤਾਕ 'ਚ ਸੀ ਗ੍ਰਿਫ਼ਤਾਰ ਜੀਤਾ ਮੌੜ, ਪੰਜਾਬ ’ਚ ਇੰਝ ਚਲਦਾ ਸੀ ਅੰਤਰਰਾਸ਼ਟਰੀ ਡਰੱਗਜ਼ ਰੈਕੇਟ ਦਾ ਧੰਦਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੈਂਗਵਾਰ ਬਣ ਰਹੀ ਚੋਣ ਮੁੱਦਾ, ਚੋਣ ਜਲਸਿਆਂ ’ਚ ਵਿਖਾਈ ਦੇ ਰਹੇ ਨੇ ਸੱਟੇਬਾਜ਼ ਤੇ ਨਾਜਾਇਜ਼ ਸ਼ਰਾਬ ਵੇਚਣ ਵਾਲੇ
NEXT STORY