ਜਲੰਧਰ (ਸੋਨੂੰ)— ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 644ਵਾਂ ਪ੍ਰਕਾਸ਼ ਪੁਰਬ ਸ਼ਨੀਵਾਰ ਯਾਨੀ ਕਿ 27 ਫਰਵਰੀ ਨੂੰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਸਬੰਧੀ ਅੱਜ ਮਹਾਨਗਰ ਜਲੰਧਰ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਬੂਟਾ ਮੰਡੀ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ਜੀ ਸਮੇਤ ਬਸਤੀਆਂ ਤੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਜੋਤੀ ਚੌਂਕ, ਕੰਪਨੀ ਬਾਗ ਚੌਂਕ, ਬਸਤੀ ਅੱਡਾ, ਫੁੱਟਬਾਲ ਚੌਂਕ, ਨਕੋਦਰ ਚੌਂਕ ਸਮੇਤ ਵੱਖ-ਵੱਖ ਚੌਂਕਾਂ ਤੋਂ ਹੁੰਦੇ ਹੋਏ ਮੁੜ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਖ਼ਤਮ ਹੋਵੇਗਾ।
ਇਹ ਵੀ ਪੜ੍ਹੋ: ਮਾਣਹਾਨੀ ਮਾਮਲੇ ਨੂੰ ਲੈ ਕੇ ਕੋਰਟ ਪੁੱਜੇ ਮਜੀਠੀਆ ਨੇ ਸੰਜੇ ਸਿੰਘ ’ਤੇ ਕੱਸੇ ਤੰਜ, ਕਹੀਆਂ ਵੱਡੀਆਂ ਗੱਲਾਂ (ਵੀਡੀਓ)
ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਨੂੰ ਬੜੇ ਹੀ ਵਧੀਆ ਢੰਗ ਨਾਲ ਸਜਾਇਆ ਗਿਆ ਹੈ। ਸ਼ਾਨਦਾਰ ਪਾਲਕੀ ਦਾ ਆਯੋਜਨ ਕੀਤਾ ਗਿਆ ਹੈ। ਪਾਲਕੀ ਨੂੰ ਗੁਲਾਬੀ ਰੰਗ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੌਰਾਨ ਸੰਗਤ ਲਈ ਵੱਖ-ਵੱਖ ਸੋਸਾਇਟੀਆਂ ਵੱਲੋਂ ਥਾਂ-ਥਾਂ ’ਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਪੂਰਥਲਾ: ਖਾਣਾ ਖਾਣ ਤੋਂ ਬਾਅਦ PTU ਦੇ 40 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ
ਸ਼ੋਭਾ ਯਾਤਰਾ ਦੇ ਰਸਤੇ ਨੂੰ ਝੰਡੀਆਂ ਨਾਲ ਸ਼ਿੰਗਾਰਿਆ ਗਿਆ ਹੈ ਅਤੇ ਸ਼ੋਭਾ ਯਾਤਰਾ ਦਾ ਸਵਾਗਤ ਕਰਨ ਲਈ ਥਾਂ-ਥਾਂ ਉਪਰ ਸਵਾਗਤੀ ਮੰਚ ਲਾਏ ਗਏ। ਸ਼ੋਭਾ ਯਾਤਰਾ 'ਚ ਸ਼ਰਧਾਲੂਆਂ ਦਾ ਹੜ੍ਹ ਆਇਆ ਹੋਇਆ ਹੈ ਅਤੇ ਸੰਗਤ ਰਵਿਦਾਸ ਜੀ ਦੀ ਮਹਿਮਾ ਵਿਚ ਰੰਗੀ ਨਜ਼ਰ ਆਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ ਹੋਰ ਵੀ ਕਈ ਸਿਆਸੀ ਆਗੂਆਂ ਨੇ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ।
ਇਥੇ ਦੱਸ ਦੇਈਏ ਕਿ ਬੂਟਾ ਮੰਡੀ ਸਥਿਤ ਸਤਗੁਰੂ ਰਵਿਦਾਸ ਧਾਮ ਦੇ ਪ੍ਰਧਾਨ ਅਤੇ ਸਾਬਕਾ ਮੇਅਰ ਸੁਰਿੰਦਰ ਮਹੇ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਨਗਰ ਕੀਰਤਨ ਦੌਰਾਨ ਸੰਗਤ ਮਾਸਕ ਪਹਿਨੇ ਅਤੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਵੀ ਕਰੇ। ਕਮੇਟੀ ਵੱਲੋਂ ਇਸ ਕੰਮ ਲਈ ਸੇਵਾਦਾਰਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਥੇ ਇਹ ਵੀ ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਟਰੈਫਿਕ ਪੁਲਸ ਨੇ ਰੂਟ ਪਲਾਨ ਜਾਰੀ ਕੀਤਾ ਹੋਇਆ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਡਾਈਵਰਸ਼ਨ ਪੁਆਇੰਟਸ ਅਤੇ ਪਾਰਕਿੰਗ ਸਥਾਨ ਵੀ ਐਲਾਨ ਕੀਤੇ ਜਾ ਚੁੱਕੇ ਹਨ। ਜਿਸ ਰੂਟ ਤੋਂ ਵਿਸ਼ਾਲ ਸ਼ੋਭਾ ਯਾਤਰਾ ਨਿਕਲੇਗੀ, ਉਸ ਰੂਟ ’ਤੇ ਹਰ ਤਰ੍ਹਾਂ ਦੇ ਟਰੈਫਿਕ ਦੀ ਐਂਟਰੀ ’ਤੇ ਰੋਕ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਹਰਪਾਲ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਏ. ਡੀ. ਸੀ. ਪੀ. ਟਰੈਫਿਕ ਗਗਨੇਸ਼ ਕੁਮਾਰ ਸ਼ਰਮਾ ਅਤੇ ਏ. ਸੀ. ਪੀ. ਟਰੈਫਿਕ ਹਰਬਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ 25 ਤੋਂ 28 ਫਰਵਰੀ ਤੱਕ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ’ਤੇ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ।
ਸ਼ਹਿਰ ਵਿਚ ਅੱਜ ਕੱਡੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਸ਼ੁਰੂ ਹੋ ਕੇ ਵਾਇਆ ਗੁਰੂ ਰਵਿਦਾਸ ਚੌਕ, ਨਕੋਦਰ ਚੌਕ, ਭਗਵਾਨ ਵਾਲਮੀਕਿ ਚੌਕ, ਸ਼੍ਰੀ ਰਾਮ ਚੌਂਕ, ਲਵ-ਕੁਸ਼ ਚੌਕ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ, ਡਾ. ਅੰਬੇਡਕਰ ਚੌਕ, ਸ੍ਰੀ ਗੁਰੂ ਰਵਿਦਾਸ ਚੌਂਕ ਤੋਂ ਹੁੰਦੇ ਹੋਏ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਚ ਸੰਪੰਨ ਹੋਵੇਗੀ।
ਇਸ ਰੂਟ ਦੀ ਕਰੋ ਵਰਤੋਂ
26 ਫਰਵਰੀ ਨੂੰ ਸਵੇਰੇ 8 ਤੋਂ ਰਾਤ 10 ਵਜੇ ਤੱਕ ਜਲੰਧਰ ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਸਾਰੀਆਂ ਬੱਸਾਂ, ਹੈਵੀ ਵ੍ਹੀਕਲਜ਼ ਡਾ. ਅੰਬੇਡਕਰ ਚੌਂਕ, ਕਪੂਰਥਲਾ ਚੌਕ ਵਾਇਆ ਬਸਤੀ ਬਾਵਾ ਖੇਲ ਰੂਟ ਦੀ ਬਜਾਏ ਪੀ. ਏ. ਪੀ. ਚੌਕ ਵਾਇਆ ਕਰਤਾਰਪੁਰ-ਕਪੂਰਥਲਾ ਰੋਡ ਦੀ ਵਰਤੋਂ ਕਰਨਗੇ ਪਰ ਕਪੂਰਥਲਾ ਸਾਈਡ ਤੋਂ ਵਾਇਆ ਬਸਤੀ ਬਾਵਾ ਖੇਲ ਆਉਣ-ਜਾਣ ਵਾਲੇ ਦੋਪਹੀਆ ਵਾਹਨ ਅਤੇ ਗੱਡੀਆਂ ਆਦਿ ਕਪੂਰਥਲਾ ਚੌਕ ਵਾਇਆ ਵਰਕਸ਼ਾਪ, ਮਕਸੂਦਾਂ ਚੌਕ ਅਤੇ ਫਿਰ ਨੈਸ਼ਨਲ ਹਾਈਵੇ ਰੋਡ ਦੀ ਵਰਤੋਂ ਕਰਨਗੇ।
ਏ. ਡੀ. ਸੀ. ਪੀ. ਟਰੈਫਿਕ ਨੇ ਕਿਹਾ ਕਿ 25 ਤੋਂ 28 ਫਰਵਰੀ ਤੱਕ ਅਤੇ ਸ਼ੋਭਾ ਯਾਤਰਾ ਦੌਰਾਨ ਮਨਾਹੀ ਵਾਲੇ ਰਸਤਿਆਂ ਦੀ ਬਿਲਕੁਲ ਵੀ ਵਰਤੋਂ ਨਾ ਕਰੋ ਅਤੇ ਡਾਈਵਰਟ ਕੀਤੇ ਗਏ ਰੂਟ ਦੀ ਹੀ ਵਰਤੋਂ ਕਰੋ। ਉਨ੍ਹਾਂ ਕਿਹਾ ਕਿ ਜ਼ਿਆਦਾ ਜਾਣਕਾਰੀ ਲਈ ਲੋਕ ਟਰੈਫਿਕ ਪੁਲਸ ਦੇ ਹੈਲਪਲਾਈਨ ਨੰਬਰ 0181-2227296 ’ਤੇ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਟਰੈਫਿਕ ਪੁਲਸ ਦੇ 150 ਮੁਲਾਜ਼ਮ ਅਤੇ ਥਾਣਾ ਪੁਲਸ ਡਾਈਵਰਟ ਕੀਤੇ ਰਸਤਿਆਂ ’ਤੇ ਡਿਊਟੀ ਦੇਵੇਗੀ, ਜਦਕਿ ਵਾਧੂ ਫੋਰਸ ਵੀ ਤਾਇਨਾਤ ਰਹੇਗੀ।
ਪਿੰਡ ਫੱਤਾ ਕੁੱਲਾ ਦੀ ਪੰਚਾਇਤ ਨੇ ਕੀਤਾ ਖ਼ੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ, ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
NEXT STORY