ਰੂਪਨਗਰ (ਸੱਜਣ ਸੈਣੀ)- ਜਿੱਥੇ ਅੱਜ ਪੂਰੀ ਦੁਨੀਆ ਦੇ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ ਉੱਥੇ ਹੀ ਰੂਪਨਗਰ ਦੇ ਵਿਚ ਸੰਗਤਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ
ਇਸ ਮੌਕੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਹਾਲ ਵਿਚ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਦੇ ਵਿੱਚ ਵਿਸ਼ੇਸ਼ ਤੌਰ ਉਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹੋਰ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨਤਮਸਤਕ ਹੋਣ ਪਹੁੰਚੀਆਂ । ਇਸ ਮੌਕੇ ਪ੍ਰਬੰਧਕਾਂ ਵੱਲੋਂ ਗੁਰੂ ਕੇ ਅਤੁੱਟ ਲੰਗਰ ਵੀ ਚਲਾਏ ਗਏ ।
ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ
ਸਮਾਗਮ ਵਿਚ ਪਹੁੰਚੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਗੁਰਦੁਆਰਾ ਟਿੱਬੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਪੂਰਨਿਆਂ ਉਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦੱਸੇ ਹੋਏ ਰਸਤੇ ਉਤੇ ਚਲਦੇ ਹੋਏ ਮਾਨਵਤਾ ਦੇ ਭਲੇ ਲਈ ਕੰਮ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ: ਪੰਜਾਬ ’ਚ ਕਾਂਗਰਸ ਮੁੜ ਕਰੇਗੀ ਵਾਪਸੀ, ਕਿਸਾਨਾਂ ਦੇ ਮੁੱਦੇ ’ਤੇ ਭਾਜਪਾ ਬੇਨਕਾਬ : ਮਨੀਸ਼ ਤਿਵਾੜੀ
ਜ਼ਿਕਰਯੋਗ ਹੈ ਕਿ ਅਸੀਂ ਗੁਰੂਆਂ ਪੀਰਾਂ ਦੇ ਦਿਨ ਤਾਂ ਮਨਾਉਂਦੇ ਹਾਂ ਪਰ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ਉਤੇ ਨਹੀਂ ਚੱਲਦੇ, ਸੋ ਲੋੜ ਹੈ ਸਾਨੂੰ ਗੁਰੂ ਸਾਹਿਬਾਨ ਦੇ ਦਰਸਾਏ ਰਸਤੇ ਉੱਤੇ ਚੱਲਣ ਦੀ ਤਾਂ ਜੋ ਸਾਡੇ ਵੱਲੋਂ ਗੁਰੂਆਂ ਪੀਰਾਂ ਦੇ ਮਨਾਏ ਜਾਂਦੇ ਇਤਿਹਾਸਕ ਦਿਨ ਤਿਉਹਾਰਾਂ ਦਾ ਮਨੋਰਥ ਪੂਰਾ ਹੋ ਸਕੇ ।
ਇਹ ਵੀ ਪੜ੍ਹੋ: ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਵਿਆਹ 'ਤੇ ਗਿਆ ਪਰਿਵਾਰ, ਪਿੱਛੋਂ ਨੌਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ
NEXT STORY