ਬਾਬਾ ਬਕਾਲਾ ਸਾਹਿਬ (ਰਾਕੇਸ਼) - ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਾਬਾ ਬਕਾਲਾ ਸਾਹਿਬ ਵਿਖੇ ਮਨਾਏ ਗਏ ਤਿੰਨ ਰੋਜ਼ਾਂ ਸ਼ਤਾਬਦੀ ਸਮਾਰੋਹ ਅੱਜ ਖੁਸ਼ਬੂਆਂ ਬਿਖੇਰਦਾ ਸਫਲਤਾਪੂਰਵਕ ਸੰਪੰਨ ਹੋ ਗਿਆ। ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸੰਗਤਾਂ ਦੀ ਆਮਦ ਪੂਰੇ ਜ਼ੋਰਾਂ ਸ਼ੋਰਾਂ ਨਾਲ ਰਹੀ। ਗੁਰੂ ਜੀ ਦੇ ਤਪ ਅਸਥਾਨ ਭੋਰਾ ਸਾਹਿਬ ਵਿਖੇ ਰਾਤ ਸਮੇਂ ਸੁੰਦਰ ਦੀਪਮਾਲਾ ਕੀਤੀ ਗਈ, ਜੋ ਕਾਫ਼ੀ ਮਨਮੋਹਕ ਸੀ।
ਇਸ ਸਮਾਗਮ ’ਚ ਸੰਗਤਾਂ ਲੱਖਾਂ ਦੀ ਤਦਾਦ ’ਚ ਦੂਰ ਦੁਰੇਡੇ ਤੋਂ ਨਤਮਸਤਕ ਹੋਣ ਲਈ ਪੁੱਜੀਆਂ ਹੋਈਆਂ ਸੀ। ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਪ੍ਰਸਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਅੱਜ ਸ਼ਤਾਬਦੀ ਦੇ ਅਖੀਰਲੇ ਦਿਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਸੁਭਾਗੇ ਹਾਂ, ਜਿੰਨ੍ਹਾਂ ਨੂੰ ਆਪਣੇ ਕਾਰਜਕਾਲ ਦੌਰਾਨ ਗੁਰੂਆਂ ਦੇ ਸ਼ਤਾਬਦੀ ਸਮਾਰੋਹ ਮਨਾਉਣ ਦਾ ਮੌਕਾ ਮਿਲਿਆ ਹੈ।
ਅੱਜ ਦੇ ਇਕੱਠ ਵਿਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ, ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਰਜਿੰਦਰ ਸਿੰਘ ਮਹਿਤਾ, ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸਤਿੰਦਰ ਸਿੰਘ ਬਾਜਵਾ, ਮੀਤ ਮੈਨੇਜਰ ਮੋਹਨ ਸਿੰਘ ਕੰਗ, ਸੁੱਖ ਸ਼ਾਹ, ਸੁਲੱਖਣ ਸਿੰਘ ਭੰਗਾਲੀ, ਹਰਜੀਤ ਸਿੰਘ ਲਾਲੂ ਘੁੰਮਣ, ਮੁਖਤਿਆਰ ਸਿੰਘ ਓ.ਐੱਸ.ਡੀ, ਜਗਦੀਸ਼ ਸਿੰਘ ਬੁੱਟਰ, ਬੀਬੀ ਰਵਿੰਦਰ ਕੌਰ ਬ੍ਰਹਮਪੁਰਾ ਆਦਿ ਹਾਜ਼ਰ ਸਨ।
ਸਾਵਧਾਨ: ਜਲੰਧਰ ਜ਼ਿਲ੍ਹੇ ’ਚ ਘੁੰਮ ਰਹੇ ਨੇ ਕੋਰੋਨਾ ਪਾਜ਼ੇਟਿਵ ਦੇ ਮਰੀਜ਼
NEXT STORY