ਸ੍ਰੀ ਹਰਗੋਬਿੰਦਪੁਰ (ਵਿਨੋਦ) : ਬੀਤੇ ਦਿਨ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਰਾਮਪੁਰ ਤਲਵਾੜੇ ਦੀ ਰਹਿਣ ਵਾਲੀ ਅੰਮ੍ਰਿਤਧਾਰੀ ਬੀਬੀ ਮਨਿੰਦਰ ਕੌਰ ਪਤਨੀ ਅਮਨਪ੍ਰੀਤ ਸਿੰਘ ਨੂੰ ਉਸ ਦੇ ਗੁਆਂਢੀਆਂ ਵੱਲੋਂ ਕੁੱਟ-ਮਾਰ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਬੀਬੀ ਮਨਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਗੁਆਂਢੀ ਗੁਰਮੀਤ ਸਿੰਘ ਪੁੱਤਰ ਰੂੜ ਸਿੰਘ, ਲਖਵਿੰਦਰ ਕੌਰ ਪਤਨੀ ਗੁਰਮੀਤ ਸਿੰਘ, ਸੰਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਅਤੇ ਕੋਮਲਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਵੱਲੋਂ ਉਸ ਦੇ ਘਰ 'ਚ ਆ ਕੇ ਹਮਲਾ ਕੀਤਾ ਗਿਆ ਅਤੇ ਉਸ ਦੇ ਨਾਲ ਕੁੱਟ-ਮਾਰ ਕੀਤੀ ਗਈ ਅਤੇ ਉਸ ਦੇ ਪਤੀ ਅਮਨਪ੍ਰੀਤ ਸਿੰਘ ਦੀ ਦਸਤਾਰ ਉਤਾਰੀ ਗਈ ਅਤੇ ਘਰ ਵਿਚ ਦਾਖਿਲ ਹੋ ਕੇ ਸੱਟਾਂ ਮਾਰੀਆਂ ਗਈਆਂ ਅਤੇ ਗਾਲੀ-ਗਲੋਚ ਕੀਤਾ ਗਿਆ ਅਤੇ ਕਕਾਰਾਂ ਦੀ ਬੇਅਦਬੀ ਵੀ ਕੀਤੀ ਗਈ।
ਇਸ ਮੌਕੇ ਰੋਂਦੇ ਹੋਏ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਦੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ ਪਰ ਉਸ ਦੇ ਗੁਆਂਢੀਆਂ ਨੇ ਉਸ ਦੇ ਘਰ 'ਚ ਦਾਖਲ ਹੋ ਕੇ ਕਾਨੂੰਨ ਦੀ ਤਾਂ ਉਲੰਘਣਾ ਕੀਤੀ ਹੈ ਉੱਥੇ ਦੂਜੇ ਪਾਸੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰ ਦੀ ਬੇਅਦਬੀ ਕੀਤੀ ਹੈ ਅਤੇ ਬੀਬੀ ਮਨਿੰਦਰ ਕੌਰ ਅਤੇ ਉਸ ਦੇ ਪਤੀ ਅਮਨਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ ਅਤੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਵਾਈ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ.ਐੱਚ.ਓ. ਹਰਕ੍ਰਿਸ਼ਨ ਸਿੰਘ ਦੱਸਿਆ ਕਿ ਬੀਤੀ ਦਿਨੀਂ ਪੀੜਤ ਮਨਿੰਦਰ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਉਸ ਦੇ ਘਰ ਦੇ ਸਾਹਮਣੇ ਆਪਣੇ ਪਸ਼ੂਆਂ ਦਾ ਗਰਭਧਾਨ ਕਰਵਾਉਦਾ ਸੀ ਤੇ ਜਦੋਂ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਬੇਰਹਿਮੀ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਪਤੀ ਅਮਨਦੀਪ ਸਿੰਘ ਦੀ ਪੱਗੜੀ ਉਤਾਰ ਦਿੱਤੀ ਅਤੇ ਗਾਲੀ ਗਲੋਚ ਕੀਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਾਰੇ ਝਗੜੇ ਦੀ ਵੀਡੀਓ ਪੀੜਤਾ ਦੀ ਲੜਕੀ ਨੇ ਬਣਾਈ ਸੀ। ਪੁਲਸ ਨੇ ਪੀੜਿਤ ਮਨਿੰਦਰ ਕੌਰ ਦੇ ਬਿਆਨਾਂ ਤੇ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
'50000 ਰੁਪਏ ਦਿਓ ਨਹੀਂ ਤਾਂ ਮਿਲੇਗੀ ਮੌਤ'
NEXT STORY