ਅੰਮ੍ਰਿਤਸਰ (ਸਰਬਜੀਤ) - ਪੰਜਾਬ ਦੇ ਨਵੇਂ ਬਣੇ ਡੀ.ਜੀ.ਪੀ. ਗੌਰਵ ਯਾਦਵ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਵਿਖੇ ਸੀਸ ਨਿਵਾਜਦੇ ਹੋਏ ਉਨ੍ਹਾਂ ਨੇ ਜਿੱਥੇ ਗੁਰੂ ਸਾਹਿਬ ਦੇ ਦਰਸ਼ਨ ਕਰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਪੁਲਸ ਕਮਿਸ਼ਨਰ ਅਰੁਨਪਾਲ, ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਵੀ ਹਾਜ਼ਰ ਸਨ।

ਦੱਸ ਦੇਈਏ ਕਿ ਦਰਸ਼ਨ ਕਰਨ ਉਪਰੰਤ ਡੀ. ਜੀ. ਪੀ ਗੌਰਵ ਯਾਦਵ ਨੂੰ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵੱਲੋਂ ਸਨਮਾਨਿਤ ਵੀ ਕੀਤਾ ਗਿਆ।


ਪਹਿਲੀ ਵਾਰ ਜਾਣਾ ਸੀ 4 ਸਾਲਾ ਮਾਸੂਮ ਨੇ ਸਕੂਲ, ਵਾਪਰਿਆ ਅਜਿਹਾ ਭਾਣਾ ਕਿ ਮਾਂ-ਪੁੱਤ ਦੀ ਹੋ ਗਈ ਮੌਤ
NEXT STORY