ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਟਿਆਲਾ ’ਚ ਸ਼੍ਰੀ ਕਾਲੀ ਮਾਤਾ ਮੰਦਰ ’ਚ ਹੋਈ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਸੂਬੇ ’ਚ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਕੁੱਝ ਨਿੱਜੀ ਸਵਾਰਥੀ ਤੱਤ ਸਮਾਜਿਕ ਭਾਈਚਾਰੇ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ’ਚ ਲੱਗੇ ਹੋਏ ਹਨ। ਸ਼੍ਰੀ ਕਾਲੀ ਮਾਤਾ ਮੰਦਰ ਪਟਿਆਲਾ ’ਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼
ਉਨ੍ਹਾਂ ਕਿਹਾ ਕਿ ਪੰਜਾਬ ’ਚ ਮਹਾਨ ਕੁਰਬਾਨੀਆਂ ਤੋਂ ਬਾਅਦ ਹਾਸਲ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸ਼ਰਾਰਤੀ ਤੱਤ ਕੋਸ਼ਿਸ਼ਾਂ ’ਚ ਹਨ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਉਹ ਅਜਿਹੇ ਸਵਾਰਥੀ ਤੱਤਾਂ ਦੇ ਇਰਾਦਿਆਂ ਨੂੰ ਕਿਸੇ ਕੀਮਤ ’ਤੇ ਕਾਮਯਾਬ ਨਹੀਂ ਹੋਣ ਦੇਣਗੇ। ਸਾਰੀ ਖੇਡ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਖੇਡੀ ਜਾ ਰਹੀ ਹੈ। ਇਨ੍ਹਾਂ ਘਟਨਾਵਾਂ ’ਚ ਸ਼ਾਮਲ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਕਾਲੀ ਮਾਤਾ ਮੰਦਰ ਪਟਿਆਲਾ ’ਚ ਦੁਪਹਿਰ 2.30 ਵਜੇ ਇਕ ਵਿਅਕਤੀ ਨੇ ਆ ਕੇ ਜੋ ਘਿਨਾਉਣਾ ਕੰਮ ਕੀਤਾ ਹੈ, ਉਸ ਤੋਂ ਬਾਅਦ ਉਸ ਨੂੰ ਮੰਦਰ ’ਚ ਫੜ ਲਿਆ ਗਿਆ। ਬਾਅਦ ’ਚ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਪੁਲਸ ਨੂੰ ਕਿਹਾ ਹੈ ਕਿ ਉਹ ਸੂਬੇ ’ਚ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਾ ਦੇਵੇ ਅਤੇ ਉਨ੍ਹਾਂ ਦੇ ਪਿੱਛੇ ਲੁਕੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਰਾਘਵ ਚੱਢਾ ਨੇ ਨਵਜੋਤ ਸਿੱਧੂ ’ਤੇ ਕੱਸਿਆ ਤੰਜ, ਕਿਹਾ-ਪੰਜਾਬ ਦੀ ਸਿਆਸਤ ਦੇ ਸਭ ਤੋਂ ਵੱਡੇ ਡਰਾਮੇਬਾਜ਼
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਅਮਨ-ਸ਼ਾਂਤੀ ਨੂੰ ਬਣਾ ਕੇ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ। ਪੰਜਾਬ ’ਚ ਪਿਛਲੇ ਕੁਝ ਸਾਲਾਂ ਦੌਰਾਨ ਜੋ ਘਟਨਾਵਾਂ ਹੋਈਆਂ ਸਨ, ਉਨ੍ਹਾਂ ਦੀ ਮੁੜ-ਦੁਹਰਾਅ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸੂਬੇ ’ਚ ਅਮਨ ਅਤੇ ਸ਼ਾਂਤੀ ਨੂੰ ਬਹਾਲ ਰੱਖਣ ’ਤੇ ਜ਼ੋਰ ਦਿੱਤਾ ਹੈ। ਇਸ ਦੇ ਲਈ ਕਾਂਗਰਸ ਨੇ ਅਤੀਤ ’ਚ ਹਜ਼ਾਰਾਂ ਕੁਰਬਾਨੀਆਂ ਵੀ ਦਿੱਤੀਆਂ, ਇਹ ਗੱਲ ਕਿਸੇ ਤੋਂ ਲੁਕੀ ਹੋਈ ਨਹੀਂ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕਿਹਾ ਕਿ ਉਹ ਸੂਬੇ ’ਚ ਸਾਰੇ ਧਾਰਮਿਕ ਕੇਂਦਰਾਂ ਦੀ ਸੁਰੱਖਿਆ ਲਈ ਇਕਜੁਟ ਹੋ ਕੇ ਕੰਮ ਕਰਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
‘ਆਪ’ ਦੀ ਸਰਕਾਰ ਬਣਨ ’ਤੇ ਦਿੱਲੀ ਵਾਂਗ ਪੰਜਾਬ ’ਚ ਜਨਤਾ ਦੀ ਰਾਏ ਨਾਲ ਤਿਆਰ ਹੋਵੇਗਾ ਬਜਟ : ਕੇਜਰੀਵਾਲ
NEXT STORY