ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ 74 ਨਵੇਂ ਕੇਸ ਸਾਹਮਣੇ ਆਏ ਹਨ। ਇਹ ਕੇਸ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਨਾਲ ਵੀ ਸਬੰਧਿਤ ਹਨ। ਅੱਜ ਪਾਜ਼ੇਟਿਵ ਆਏ ਮਾਮਲਿਆਂ 'ਚੋਂ 14 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 18 ਕੇਸ ਜ਼ਿਲ੍ਹਾ ਜੇਲ੍ਹ ਬੂੜਾ ਗੁੱਜਰ, 12 ਕੇਸ ਮਲੋਟ, 17 ਕੇਸ ਗਿੱਦੜਬਾਹਾ, 1 ਕੇਸ ਪਿੰਡ ਥਾਂਦੇਵਾਲਾ, 1 ਕੇਸ ਪਿੰਡ ਸੀਰਵਾਲੀ, 1 ਕੇਸ ਲੰਬੀ, 1 ਕੇਸ ਪਿੰਡ ਦਾਨੇਵਾਲਾ, 1 ਕੇਸ ਪਿੰਡ ਸਰਾਵਾਂ ਬੋਦਲਾਂ, 1 ਕੇਸ ਪਿੰਡ ਕੋਟਲ ਸੰਘਰ, 1 ਕੇਸ ਪਿੰਡ ਬਾਦਲ, 1 ਕੇਸ ਪਿੰਡ ਖੁੰਨਣ ਕਲਾਂ,1 ਕੇਸ ਬਰੀਵਾਲਾ, 1 ਕੇਸ ਬਰੀਵਾਲਾ, 1 ਕੇਸ ਪਿੰਡ ਕੋਟਭਾਈ, 2 ਕੇਸ ਪਿੰਡ ਡੋਹਕ ਨਾਲ ਸਬੰਧਿਤ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 45 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ ਲਈ ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ
ਜ਼ਿਲ੍ਹੇ ਅੰਦਰ ਕੋਰੋਨਾ ਦੀ ਮੌਜੂਦਾ ਸਥਿਤੀ
ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ 843 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਮਿਲੀ ਹੈ, ਜਦੋਂਕਿ ਹੁਣ 1651 ਸੈਂਪਲ ਬਕਾਇਆ ਹਨ।ਅੱਜ ਜ਼ਿਲ੍ਹੇ ਭਰ ਅੰਦਰੋਂ 415 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜ ਦਿੱਤੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1921 ਹੋ ਗਈ ਹੈ, ਜਿਸ 'ਚੋਂ 1221 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਹ 673 ਕੇਸ ਐਕਟਿਵ ਚੱਲ ਰਹੇ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁਣ ਤੱਕ 27 ਜਣਿਆਂ ਦੀ ਮੌਤ ਵੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਮਾਂ ਦੀ ਮੌਤ ਦਾ ਗ਼ਮ ਨਾ ਸਹਾਰ ਸਕੇ ਪੁੱਤਰਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ, ਘਰ 'ਚ ਵਿਛੇ ਸੱਥਰ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਆਫ਼ਤ: 300 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਪੁਸ਼ਟੀ, 9 ਦੀ ਮੌਤ
NEXT STORY