ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖੁਰਾਣਾ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ 15 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਹ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 3 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 5 ਕੇਸ ਮਲੋਟ, 3 ਕੇਸ ਗਿੱਦੜਬਾਹਾ, 1 ਕੇਸ ਬਾਦਲ, 1 ਕੇਸ ਕੱਟਿਆਂਵਾਲੀ, 1 ਕੇਸ ਦੋਦਾ ਤੇ 1 ਕੇਸ ਮਹਾਂਬੱਧਰ ਨਾਲ ਸਬੰਧਿਤ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਘਰ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ,ਇਤਰਾਜ਼ਯੋਗ ਹਾਲਤ 'ਚ ਮਿਲੇ ਜੋੜੇ
ਇਸ ਤੋਂ ਇਲਾਵਾ ਅੱਜ 22 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 294 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 159 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 214 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2818 ਹੋ ਗਈ ਹੈ, ਜਿਸ 'ਚੋਂ 2542 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 217 ਕੇਸ ਐਕਟਿਵ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁਣ ਤੱਕ 59 ਮੌਤਾਂ ਵੀ ਹੋ ਚੁੱਕੀਆਂ ਹਨ।
ਕਿਸਾਨਾਂ ਨੂੰ ਮੌਤ ਦੇ ਫ਼ਰਮਾਨ ਤੋਂ ਬਚਾਉਣ ਲਈ ਬੈਂਸ ਨੇ ਪੱਤਰ ਲਿਖ ਕੇ ਮੁੱਖ ਮੰਤਰੀ ਨੂੰ ਭੇਜੇ ਸੁਝਾਅ
NEXT STORY