ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਸ੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਦੇ ਮਾਮਲਿਆਂ 'ਚ ਫਿਰ ਤੋਂ ਸੁਖ਼ਦ ਖਬਰ ਆਈ ਹੈ। ਸਥਾਨਕ ਕੋਵਿਡ-19 ਹਸਪਤਾਲ ਵਿਖੇ ਇਲਾਜ ਅਧੀਨ ਮਰੀਜ਼ਾਂ 'ਚੋਂ ਦੋ ਹੋਰ ਮਰੀਜ਼ਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ, ਜਿਨ੍ਹਾਂ ਨੂੰ ਹਸਪਤਾਲ ਦੀ ਡਾਕਟਰੀ ਟੀਮ ਵਲੋਂ ਘਰਾਂ ਨੂੰ ਰਵਾਨਾ ਕੀਤਾ ਗਿਆ।ਮੌਜੂਦਾ ਕੋਰੋਨਾ ਮਾਮਲਿਆਂ ਸਬੰਧੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਲਈ ਭੇਜੇ ਗਏ ਸੈਂਪਲਾਂ 'ਚੋਂ 50 ਹੋਰ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਦੋਂਕਿ 232 ਸੈਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ।
ਉਨ੍ਹਾਂ ਦੱਸਿਆ ਕਿ ਅੱਜ 128 ਸੈਂਪਲ ਨਵੇਂ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਹਸਪਤਾਲ ਵਿਖੇ ਇਲਾਜ ਅਧੀਨ ਮਰੀਜ਼ਾਂ 'ਚੋਂ ਅੱਜ ਦੋ ਹੋਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਭਰ ਅੰਦਰੋਂ ਹੁਣ ਤੱਕ ਕੁੱਲ 66 ਕੇਸ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ 'ਚੋਂ 59 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਹੋਣ 'ਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ, ਜਦੋਂਕਿ 7 ਕੇਸ ਅਜੇ ਐਕਟਿਵ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਅੰਦਰੋਂ ਹੁਣ ਤੱਕ 1907 ਵਿਅਕਤੀਆਂ ਦੀ ਸੈਂਪਲਿੰਗ ਹੋਈ ਹੈ, ਜਿਸ 'ਚੋਂ 1609 ਸੈਂਪਲ ਨੈਗੇਟਿਵ ਹਨ ਤੇ 232 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਬਿਆਸ ਦਰਿਆ ਕਿਨਾਰੇ ਸਰਕੰਡਿਆਂ ’ਚੋਂ 10 ਕੁਇੰਟਲ ਲਾਹਣ ਬਰਾਮਦ
NEXT STORY