Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:39:16 AM

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ... ਤੇ ਟੁੱਟ ਗਈ ਤੜੱਕ ਕਰਕੇ, ਸਟੇਜਾਂ 'ਤੇ ਗਠਜੋੜ ਦੇ ਦਾਅਵੇ ਕਰਨ ਵਾਲੀਆਂ ਪਾਰਟੀਆਂ ਹੋਈਆਂ ਵੱਖੋ-ਵੱਖ

PUNJAB News Punjabi(ਪੰਜਾਬ)

... ਤੇ ਟੁੱਟ ਗਈ ਤੜੱਕ ਕਰਕੇ, ਸਟੇਜਾਂ 'ਤੇ ਗਠਜੋੜ ਦੇ ਦਾਅਵੇ ਕਰਨ ਵਾਲੀਆਂ ਪਾਰਟੀਆਂ ਹੋਈਆਂ ਵੱਖੋ-ਵੱਖ

  • Updated: 27 Sep, 2020 06:40 PM
Sri Muktsar Sahib
shri muktsar sahib alliance parties shiromani akali dal
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ, ਸੁਖਪਾਲ): ਸ਼ਨੀਵਾਰ ਦੇਰ ਸ਼ਾਮ ਚੰਡੀਗੜ੍ਹ ਵਿਖੇ ਅਕਾਲੀ ਦਲ (ਬਾਦਲ) ਦੀ ਕੌਰ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲ ਪਿਛਲੇ 24 ਸਾਲਾਂ ਤੋਂ ਚੱਲੀ ਆ ਰਹੀ ਸਾਂਝ ਨੂੰ ਤੋੜ ਦਿੱਤਾ ਗਿਆ ਹੈ। ਇਸ ਤੋਂ ਕੁੱਝ ਦਿਨ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤਾ ਸੀ, ਜਿਸ ਤੋਂ ਬਾਅਦ ਅਕਾਲੀ ਦਲ ਨੇ ਹੁਣ ਲੋਕਾਂ ਅੱਗੇ ਖੁੱਲ੍ਹ ਕੇ ਬੋਲਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਂਨੈਂਸਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨਾਲ ਸੰਘਰਸ਼ 'ਚ ਕੁੱਦੇ ਬਾਦਲ ਪਰਿਵਾਰ ਨੇ ਭਾਵੇਂ ਮਾਮਲਾ ਵਿਗੜਦਾ ਵੇਖ ਵੱਡੇ ਫੈਸਲੇ ਕੀਤੇ ਹਨ, ਪਰ ਲੋਕਾਂ ਅੰਦਰ ਅਜੇ ਵੀ ਅਕਾਲੀ ਦਲ ਦੇ ਇਸ ਕਦਮ ਨੂੰ ਮਹਿਜ਼ ਇਕ ਸਿਆਸੀ ਡਰਾਮਾ ਹੀ ਦੱਸਿਆ ਜਾ ਰਿਹਾ ਹੈ। ਬਰਗਾੜੀ ਕਾਂਡ ਤੋਂ ਬਾਅਦ ਲੋਕਾਂ ਦੀਆਂ ਨਜ਼ਰਾਂ ਤੋਂ ਲਹੇ ਬਾਦਲ ਪਰਿਵਾਰ ਲਈ ਇਹ ਦੂਜੀ ਚੁਣੌਤੀ ਭਰੀ ਘੜੀ ਸੀ, ਜਿਸ ਕਰਕੇ ਬਾਦਲ ਪਰਿਵਾਰ ਨੇ ਹੁਣ ਭਾਜਪਾ ਨਾਲੋਂ ਗਠਜੋੜ ਤੋੜਣ ਦਾ ਫੈਸਲਾ ਕੀਤਾ ਹੈ।ਕਿਆਸਅਰਾਈਆਂ ਇਹ ਵੀ ਲਗਾਈਆਂ ਜਾ ਰਹੀਆਂ ਹਨ ਕਿ 2022 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬਾਦਲ ਪਰਿਵਾਰ ਨੇ ਇਹ ਫੈਸਲੇ ਕੀਤੇ ਹਨ, ਜਦੋਂਕਿ ਬਾਪੂ ਬਾਦਲ ਸਮੇਤ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਵਲੋਂ ਇਸ ਪਿੱਛੇ ਸਿਰਫ਼ 'ਤੇ ਸਿਰਫ਼ ਖੇਤੀ ਆਰਡੀਨੈਂਸਾਂ ਦਾ ਹੀ ਤਰਕ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਹੁਣ ਗੋਇੰਦਵਾਲ ਸਾਹਿਬ 'ਚ ਲਹਿਰਾਏ ਗਏ ਖ਼ਾਲਿਸਤਾਨੀ ਝੰਡੇ

ਕੇਂਦਰ ਵਲੋਂ ਅਕਾਲੀ ਦਲ ਦੀ ਸਾਖ਼ ਨੂੰ ਨਜ਼ਰਅੰਦਾਜ਼ ਕਰਨਾ ਵੀ ਹੋ ਸਕਦਾ ਵੱਡਾ ਕਾਰਨ
ਬਰਗਾੜੀ ਕਾਂਡ 'ਤੇ ਬਾਦਲ ਪਰਿਵਾਰ ਖ਼ਿਲਾਫ਼ ਪੁਖਤਾ ਸਬੂਤ ਪੇਸ਼ ਕਰਨ ਦਾ ਦਾਅਵਾ ਕਰਨ ਵਾਲੀ ਸਿਟ ਤੋਂ ਬਾਅਦ ਅਕਾਲੀ ਦਲ ਵੱਡੇ ਪੱਧਰ 'ਤੇ ਲੋਕਾਂ ਦੇ ਰੋਹ ਦਾ ਸ਼ਿਕਾਰ ਹੋਇਆ ਸੀ। ਭਾਵੇਂ ਅਕਾਲੀ ਦਲ ਇਸ ਦੋਸ਼ ਤੋਂ ਮੁਨਕਰ ਰਹੀ ਹੈ, ਪਰ ਫਿਰ ਵੀ ਕਿਤੇ ਨਾ ਕਿਤੇ ਇਸ ਮਾਮਲੇ 'ਤੇ ਬਾਦਲ ਪਰਿਵਾਰ ਦੇ ਇਸ਼ਾਰੇ ਦਾ ਜ਼ਿਕਰ ਜਰੂਰ ਆਉਂਦਾ ਰਿਹਾ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਅਕਾਲੀ ਦਲ ਖ਼ਿਲਾਫ਼ ਪੰਜਾਬ ਭਰ ਅੰਦਰ ਵਿਰੋਧ ਜਾਰੀ ਹੈ, ਪਰ ਹਾਲੀਆ 'ਚ ਕੇਂਦਰ ਸਰਕਾਰ ਨੇ ਖੇਤੀ ਆਰਡੀਨੈਂਸਾਂ ਨੂੰ ਪਾਸ ਕਰਕੇ ਫ਼ਿਰ ਤੋਂ ਅਕਾਲੀ ਦਲ ਲਈ ਚਿੰਤਾ ਦੇ ਬੱਦਲ ਖੜ੍ਹੇ ਕਰ ਦਿੱਤੇ ਸਨ। ਖੇਤੀ ਆਰਡੀਂਨੈਂਸ ਇਸ ਸਮੇਂ ਵੱਡਾ ਮੁੱਦਾ ਹਨ, ਜਿਸ ਕਰਕੇ ਅਕਾਲੀ ਦਲ ਕੜਿੱਕੀ 'ਚ ਕੈਦ ਸਾਮਾਨ ਸੀ, ਕਿਉਂਕਿ ਜੇਕਰ ਅਕਾਲੀ ਦਲ ਕੇਂਦਰ ਸਰਕਾਰ ਦੀ ਬੋਲੀ ਬੋਲਦਾ ਤਾਂ 2022 'ਚ ਅਕਾਲੀ ਦਲ ਦੀ ਰਾਹ ਹੋਰ ਵੀ ਚੁਣੌਤੀਪੂਰਨ ਤੇ ਮੁਸ਼ਕਲ ਹੋ ਸਕਦੀ ਸੀ, ਜਿਸ ਕਰਕੇ ਆਪਣੀ ਸਾਖ਼ ਬਚਾਉਣ ਤੇ ਵਿਧਾਨ ਸਭਾ ਚੋਣਾਂ 'ਚ ਫ਼ਿਰ ਤੋਂ ਸੱਤਾ ਦਾ ਸੁਪਨਾ ਵੇਖਦੇ ਹੋਏ ਅਕਾਲੀ ਦਲ ਨੇ ਭਾਜਪਾ ਨਾਲ ਨਹੂੰ ਮਾਸ ਵਾਲਾ ਰਿਸ਼ਤਾ ਤੋੜਣਾ ਹੀ ਬਿਹਤਰ ਸਮਝਿਆ।

ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਬਾਅਦ ਫਿਰੋਜ਼ਪੁਰ 'ਚ ਕਿਸਾਨਾਂ ਨੇ ਅਰਧ-ਨਗਨ ਹੋ ਕੇ ਕੀਤਾ ਪ੍ਰਦਰਸ਼ਨ (ਤਸਵੀਰਾਂ)

1996 'ਚ ਬਾਪੂ ਬਾਦਲ ਨੇ ਭਾਜਪਾ ਨਾਲ ਸ਼ੁਰੂ ਕੀਤਾ ਸੀ ਗਠਜੋੜ
ਅਕਾਲੀ ਦਲ-ਭਾਜਪਾ ਦਾ ਗਠਜੋੜ 1996 ਤੋਂ ਚੱਲਿਆ ਆ ਰਿਹਾ ਸੀ। ਉਸ ਸਮੇਂ ਦੇ ਭਾਜਪਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ 'ਚ ਬਿਨਾਂ ਸ਼ਰਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ-ਭਾਜਪਾ ਦਾ ਗਠਜੋੜ ਸ਼ੁਰੂ ਕੀਤਾ ਸੀ, ਜੋ ਕਿ 24 ਸਾਲਾਂ ਤੋਂ ਲਗਾਤਾਰ ਚੱਲਿਆ ਆ ਰਿਹਾ ਸੀ। ਦੋਵਾਂ ਪਾਰਟੀਆਂ ਦਾ ਗਠਜੋੜ ਹਰ ਵਾਰ ਚੋਣਾਂ 'ਚ ਸਿਖਰਾਂ 'ਤੇ ਰਿਹਾ ਸੀ, ਜਿਸ ਦੀ ਬਦੌਲਤ ਅਕਾਲੀ ਦਲ ਕਈ ਵਾਰ ਪੰਜਾਬ ਦੀ ਸੱਤਾ 'ਤੇ ਕਾਬਜ਼ ਵੀ ਰਹੀ ਹੈ, ਪਰ ਦਹਾਕਿਆਂ ਬਾਅਦ ਕੇਂਦਰ ਸਰਕਾਰ ਨੇ ਅਕਾਲੀ ਦਲ ਨੂੰ ਅੱਖੋ-ਪਰੋਖਿਆਂ ਕਰਦਿਆਂ ਖੇਤੀ ਆਰਡੀਂਨੈਂਸਾਂ ਦਾ ਫੁਰਮਾਨ ਸੁਣਾ ਦਿੱਤਾ, ਜਿਸ ਕਰਕੇ ਅਕਾਲੀ ਦਲ ਖ਼ੁਦ ਨੂੰ ਚੁਫ਼ਰਿਓ ਘਿਰਿਆ ਸਮਝਣ ਲੱਗੀ ਤੇ ਆਖ਼ਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਾਜਪਾ ਨਾਲੋਂ ਨਾਤਾ ਹੀ ਤੋੜ ਦਿੱਤਾ ਹੈ। ਸਿਆਸੀ ਸਟੇਜਾਂ 'ਤੇ ਗਠਜੋੜ ਦੇ ਵੱਡੇ ਦਾਅਵੇ ਕਰਨ ਵਾਲੀਆਂ ਦੋਵੇਂ ਪਾਰਟੀਆਂ ਲਈ ਇਹ ਸਮਾਂ ਬੇਹੱਦ ਨਾਜ਼ੁਕ ਹੈ, ਕਿਉਂਕਿ ਆਉਣ ਵਾਲੀ ਵਿਧਾਨ ਸਭਾ ਚੋਣਾਂ ਸਮੇਂ ਇਸਦਾ ਨਤੀਜਾ ਦੋਵੇਂ ਪਾਰਟੀਆਂ ਨੂੰ ਆਪਣੇ-ਆਪਣੇ ਪੱਧਰ 'ਤੇ ਭੁਗਤਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ:  ਜ਼ੀਰਾ 'ਚ ਵੱਡੀ ਵਾਰਦਾਤ, ਘਰ 'ਚ ਦਾਖਲ ਹੋ ਕੇ ਲੁਟੇਰਿਆਂ ਵਲੋਂ ਗ੍ਰੰਥੀ ਦਾ ਕਤਲ

2022 'ਚ ਅਕਾਲੀ-ਭਾਜਪਾ ਦਾ ਮੁਕਾਬਲਾ ਰਹੇਗਾ ਵਿਸ਼ੇਸ਼
2017 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ-ਭਾਜਪਾ ਦਾ ਭਾਵੇਂ ਗਠਜੋੜ ਸੀ, ਪਰ ਸੱਤਾ ਕਾਂਗਰਸ ਦੇ ਪੱਲੇ ਪਈ। ਅਗਲੀਆਂ ਵਿਧਾਨ ਸਭਾ ਚੋਣਾਂ 2022 'ਚ ਹੋਣ ਜਾ ਰਹੀਆਂ ਹਨ। ਇਸੇ 'ਚ ਜਿੱਥੇ ਇਕ ਪਾਸੇ ਬਰਗਾੜੀ ਕਾਂਡ ਤੇ ਦੂਜੇ ਭਾਜਪਾ ਨਾਲੋ ਨਾਤਾ ਟੁੱਟਣਾ ਅਕਾਲੀ ਦਲ ਲਈ ਵੱਡੀ ਚੁਣੌਤੀ ਬਣ ਸਕਦਾ ਹੈ।ਉੱਥੇ ਹੀ ਅਕਾਲੀ ਦਲ ਲਈ ਹੁਣ ਦੋਹਰੀ ਸੰਕਟ ਦੀ ਘੜੀ ਹੋਵੇਗੀ, ਇਕ ਪਾਸੇ ਭਾਜਪਾ ਨਾਲੋਂ ਗਠਜੋੜ ਟੁੱਟਣਾ ਜਿੱਥੇ ਪੰਜਾਬ ਅੰਦਰ ਅਕਾਲੀ ਦਲ ਦੀ ਸਾਖ਼ ਨੂੰ ਬਿਹਤਰ ਬਣਾ ਗਿਆ ਹੈ, ਉਥੇ ਹੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਦੂਜੀਆਂ ਪਾਰਟੀਆਂ ਦੇ ਨਾਲ-ਨਾਲ ਭਾਜਪਾ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸੇ ਸਮੇਂ ਗਠਜੋੜ ਦੇ ਨਾਅਰੇ ਹੇਠ ਦੋਵੇਂ ਪਾਰਟੀਆਂ ਨੇ ਖੂਬ ਰਾਜ ਕੀਤਾ ਸੀ, ਪਰ ਹੁਣ ਜਿੱਥੇ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ, ਆਮ ਆਦਮੀ ਪਾਰਟੀ ਸਰਗਰਮ ਹੋਣਗੀਆਂ, ਉਥੇ ਹੀ ਅਕਾਲੀ ਤੇ ਭਾਜਪਾ ਪਾਰਟੀਆਂ ਇੱਕ ਦੂਜੇ 'ਤੇ ਨਿਸ਼ਾਨੇ ਸਾਧਣਗੀਆਂ।

ਇਹ ਵੀ ਪੜ੍ਹੋ: ਗਲੀ 'ਚੋਂ ਲੰਘ ਰਹੀ ਕੁੜੀ 'ਤੇ ਸੁੱਟਿਆ ਤੇਜ਼ਾਬ, ਖ਼ੁਦ ਨਾਲ ਵੀ ਵਰਤਿਆ ਇਹ ਭਾਣਾ

  • Shri Muktsar Sahib
  • Alliance
  • Parties
  • Shiromani Akali Dal
  • ਸ੍ਰੀ ਮੁਕਤਸਰ ਸਾਹਿਬ
  • ਗਠਜੋੜ
  • ਪਾਰਟੀਆਂ
  • ਸ਼੍ਰੋਮਣੀ ਅਕਾਲੀ ਦਲ

ਬੁਢਲਾਡਾ ਦੇ ਨੌਜਵਾਨ ਅਤੇ ਮਸ਼ਹੂਰ ਪੰਜਾਬੀ ਗਾਇਕ ਦਾ ਕੈਨੇਡਾ 'ਚ ਗੋਲ਼ੀਆਂ ਮਾਰ ਕੇ ਕਤਲ

NEXT STORY

Stories You May Like

  • channi  s change of tune
    ਚੰਨੀ ਦੇ ਬਦਲੇ ਸੁਰ: ਦਿੱਲੀ ਦੀ ਮੈਰਾਥਨ ਮੀਟਿੰਗ ਮਗਰੋਂ ਵਫ਼ਾਦਾਰੀ ਦੇ ਦਾਅਵੇ, ਕੀ ਸ਼ਾਂਤ ਹੋ ਗਈ ਵੱਕਾਰ ਦੀ ਜੰਗ?
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • rain water in bathinda
    ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
  • famous actress  s claim creates stir
    'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ ਵਰਤੋਂ...'! ਮਸ਼ਹੂਰ ਅਦਾਕਾਰਾ ਦੇ ਦਾਅਵੇ ਨੇ...
  • farmers protest barricades borders
    ਕਿਸਾਨਾਂ ਦਾ ਪ੍ਰਦਰਸ਼ਨ ਜਾਰੀ: ਸੋਨੀਪਤ 'ਚ ਹਾਈ ਅਲਰਟ, ਵੱਖ-ਵੱਖ ਸਰਹੱਦਾਂ 'ਤੇ ਕੀਤੀ ਬੈਰੀਕੇਡਿੰਗ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +