ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਮੋਹਲਾ ਦੀ ਰਹਿਣ ਵਾਲੀ ਇਕ ਵਿਆਹੁਤਾ ਨੇ ਸਹੁਰਾ-ਪਰਿਵਾਰ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ ਨਿਗਲ ਨੇ ਖੁਦਕੁਸ਼ੀ ਕਰ ਲਈ। ਵਿਆਹੁਤਾ ਦੇ ਪੇਕੇ ਪਰਿਵਾਰ ਨੇ ਉਸ ਦੇ ਸਹੁਰੇ ਪਰਿਵਾਰ ਨੇ ਕੁੱਟਮਾਰ ਅਤੇ ਪੈਸੇ ਮੰਗਣ ਦੇ ਦੋਸ਼ ਲਾਏ ਹਨ, ਜਿਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਕਬਰਵਾਲਾ ਦੀ ਪੁਲਸ ਨੇ 306 ਤਹਿਤ ਪਤੀ ਅਤੇ ਸੱਸ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਵਿਆਹੁਤਾ ਦੇ ਭਰਾ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਵਰਨੀਤ ਕੌਰ ਦਾ ਵਿਆਹ 10 ਸਾਲ ਪਹਿਲਾਂ ਪਿੰਡ ਮੋਹਲਾਂ ਦੇ ਨਰਿੰਦਰ ਜੀਤ ਸਿੰਘ ਨਾਲ ਹੋਇਆ ਸੀ, ਜਿਸ ਦੇ 2 ਬੱਚੇ (ਮੁੰਡਾ ਅਤੇ ਕੁੜੀ) ਹਨ। ਪਿਛਲੇ 4 ਸਾਲ ਤੋਂ ਨਰਿੰਦਰਜੀਤ ਅਤੇ ਉਸ ਦੀ ਮਾਂ ਉਸ ਦੀ ਭੈਣ ਨੂੰ ਪੈਸੇ ਲਿਆਉਣ ਲਈ ਪਰੇਸ਼ਾਨ ਕਰਦੇ ਸਨ। ਰੱਖੜੀ ਵਾਲੇ ਦਿਨ ਉਸ ਦੇ ਪਤੀ ਨੇ ਉਸ ਨੂੰ 2 ਲੱਖ ਰੁਪਏ ਲਿਆਉਣ ਲਈ ਕਿਹਾ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਦੂ
ਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕਬਰ ਵਾਲਾ ਦੇ ਥਾਣਾ ਮੁਖੀ ਦਰਬਾਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪਤੀ ਤੇ ਸੱਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।
ਬਿਆਸ ਦਰਿਆ 'ਚ ਫਸੇ ਲੋਕਾਂ ਲਈ ਮਸੀਹਾ ਬਣੀ ਆਰਮੀ
NEXT STORY