ਜਲੰਧਰ (ਵੈੱਬ ਡੈਸਕ,ਸੋਨੂੰ)– ਅੱਜ ਦੇਸ਼ਭਰ ਵਿਚ ਰਾਮਨੌਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ ਵੀ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮ ਚੌਂਕ ਤੋਂ ਅੱਜ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਰਾਮਨੌਮੀ ਦੀ ਸ਼ੋਭਾ ਯਾਤਰਾ ਤੋਂ ਪਹਿਲਾਂ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਦੇ ਪਾਠ ਦੇ ਭੋਗ ਪਾਏ ਗਏ ਹਨ। ਇਸ ਦੇ ਬਾਅਦ ਦੁਪਹਿਰ ਨੂੰ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚੌਂਕ ਤੋਂ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼੍ਰੀ ਰਾਮ ਚੌਂਕ ਤੋਂ ਕੱਢੀ ਜਾ ਰਹੀ ਪ੍ਰਭੂ ਸ਼੍ਰੀ ਰਾਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਜਨ-ਜਾਗ੍ਰਿਤੀ ਮੰਚ ਦੇ ਸੈਂਕੜੇ ਵਰਕਰ ਭਗਵਾ ਪਟਕੇ ਪਹਿਨ ਕੇ ਰੱਥ ’ਤੇ ਸਵਾਰ ਭਗਵਾਨ ਸ਼੍ਰੀ ਰਾਮ ਪਰਿਵਾਰ ਅਤੇ ਰਾਸ਼ਟਰ ਭਗਤਾਂ ਦੀਆਂ ਝਾਕੀਆਂ ਸਮੇਤ ਸ਼ਾਮਲ ਹੋਣਗੇ।
ਰਾਮ ਨਾਮ ਦਾ ਪ੍ਰਚਾਰ ਕਰਨ ਵਾਲੀ ਇਹ ਕਾਰ ਬਣੇਗੀ ਲੋਕਾਂ ਲਈ ਖਿੱਚ ਦਾ ਕੇਂਦਰ
ਰਾਮ ਨਾਮ ਦਾ ਪ੍ਰਚਾਰ ਕਰਨ ਵਾਲੀ ਵਿਸ਼ੇਸ਼ ਕਾਰ ਦੇ ਨਾਲ ਪਿਛਲੇ 24 ਸਾਲਾਂ ਤੋਂ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਵਾਲਾ ਪਾਠਕ ਪਰਿਵਾਰ ਸਿਲਵਰ ਜੁਬਲੀ ਮਨਾਉਂਦੇ ਇਸ ਵਾਰ ਵੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਵੇਗਾ। ਸੁਸ਼ੀਲ ਪਾਠਕ ਅਤੇ ਅਰਿਤ ਪਾਠਕ ਨੇ ਦੱਸਿਆ ਕਿ ਅਯੁੱਧਿਆ ਦੇ ਸ਼੍ਰੀ ਰਾਮ ਮੰਦਿਰ ਵਿਚ ਭਗਵਾਨ ਰਾਮ ਦੀ ਜੋ ਪ੍ਰਤਿਮਾ ਸਥਾਪਤ ਹੋਈ ਹੈ, ਉਸੇ ਪਵਿੱਤਰ ਸਵਰੂਪ ਦੀ ਝਲਕ ਨੂੰ ਵਿਸ਼ੇਸ਼ ਰੰਗਾਂ ਨਾਲ ਕਾਰ 'ਤੇ ਤਿਆਰ ਕਰਵਾਇਆ ਗਿਆ ਹੈ।
ਪਾਠਕ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਖ਼ੁਸ਼ਕਿਮਸਤੀ ਹੈ ਕਿ ਸਿਲਵਰ ਜੁਬਲੀ ਬਣਾ ਇਸ ਵਾਰ ਵੀ ਸ਼ਾਮਲ ਹੋ ਰਹੇ ਹਨ। ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈ ਗਈ ਕਾਰ 'ਤੇ ਦਿਸ ਰਹੀ ਰਾਮ ਲੱਲਾ ਦੀ ਸੁੰਦਰ ਝਲਕ ਸੁਸ਼ੀਲ ਪਾਠਕ ਸ਼ੋਭਾ ਯਾਤਰਾ ਵਿਚ ਪਾਠਕ ਪਰਿਵਾਰ ਵੱਲੋਂ ਆਪਣੀ ਕਾਰ ਨੂੰ ਵਿਸ਼ੇਸ਼ ਰੂਪ ਨਾਲ ਤਿਆਰ ਕਰਵਾਇਆ ਹੈ, ਜੋਕਿ ਬੇਹੱਦ ਆਕਰਸ਼ਿਤ ਲੱਗ ਰਹੀ ਹੈ।
ਇਹ ਵੀ ਪੜ੍ਹੋ- ਦੇਰ ਰਾਤ ਤੱਕ ਕੀਤੀਆਂ ਕੁੜੀ ਨਾਲ ਫੋਨ 'ਤੇ ਗੱਲਾਂ, ਸਵੇਰੇ ਮਾਪਿਆਂ ਨੇ ਖੋਲ੍ਹਿਆ ਕਮਰੇ ਦਾ ਦਰਵਾਜ਼ਾ ਤਾਂ ਪੁੱਤ ਨੂੰ ਵੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਪੁਲਸ ਵੱਲੋਂ 2 ਮੁਲਜ਼ਮ ਗ੍ਰਿਫ਼ਤਾਰ
NEXT STORY