ਜਲੰਧਰ (ਵੈੱਬ ਡੈਸਕ,ਸੋਨੂੰ)– ਦੇਸ਼ਭਰ ਵਿਚ ਅੱਜ ਰਾਮਨੌਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ ਵੀ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮ ਚੌਂਕ ਤੋਂ ਅੱਜ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।

ਰਾਮਨੌਮੀ ਦੀ ਸ਼ੋਭਾ ਯਾਤਰਾ ਤੋਂ ਪਹਿਲਾਂ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਦੇ ਪਾਠ ਦੇ ਭੋਗ ਪਾਏ ਗਏ ਹਨ। ਇਸ ਦੇ ਬਾਅਦ ਦੁਪਹਿਰ ਨੂੰ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚੌਂਕ ਤੋਂ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼੍ਰੀ ਰਾਮ ਚੌਂਕ ਤੋਂ ਕੱਢੀ ਜਾ ਰਹੀ ਪ੍ਰਭੂ ਸ਼੍ਰੀ ਰਾਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਜਨ-ਜਾਗ੍ਰਿਤੀ ਮੰਚ ਦੇ ਸੈਂਕੜੇ ਵਰਕਰ ਭਗਵਾ ਪਟਕੇ ਪਹਿਨ ਕੇ ਰੱਥ ’ਤੇ ਸਵਾਰ ਭਗਵਾਨ ਸ਼੍ਰੀ ਰਾਮ ਪਰਿਵਾਰ ਅਤੇ ਰਾਸ਼ਟਰ ਭਗਤਾਂ ਦੀਆਂ ਝਾਕੀਆਂ ਸਮੇਤ ਸ਼ਾਮਲ ਹੋਣਗੇ।

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਉੱਤਰੀ ਭਾਰਤ ਦੇ ਨਿਰਦੇਸ਼ਕ ਅਮਨਦੀਪ ਮਿੱਤਲ ਨੇ ਦੱਸਿਆ ਕਿ ਉਹ ਸ਼੍ਰੀ ਰਾਮ ਨੌਮੀ ਸਬੰਧੀ ਆਯੋਜਿਤ ਸ਼ੋਭਾ ਯਾਤਰਾ ਵੱਡੀ ਗਿਣਤੀ ਵਿਚ ਸਾਥੀਆਂ ਨਾਲ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਲੋਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਆਯੋਜਿਤ ਸ਼੍ਰੀ ਰਾਮ ਨੌਮੀ ਸਬੰਧੀ ਸ਼ੋਭਾ ਯਾਤਰਾ ਨੂੰ ਵੇਖਣ ਲਈ ਜਲੰਧਰ ਆਉਂਦੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਨੂੰ ਲੈ ਕੇ ਜਾਰੀ ਹੋਈ ਭਵਿੱਖਬਾਣੀ, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
NEXT STORY