ਜਲੰਧਰ (ਸੁਧੀਰ)– ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਦੀ ਪ੍ਰਧਾਨਗੀ ਵਿਚ 6 ਅਪ੍ਰੈਲ ਨੂੰ ਮਰਿਆਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਸ਼੍ਰੀ ਰਾਮ ਚੌਂਕ ਤੋਂ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਮੈਂਬਰਾਂ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਜੁਆਇੰਟ ਸੀ. ਪੀ. ਸੰਦੀਪ ਸ਼ਰਮਾ ਅਤੇ ਏ. ਡੀ. ਸੀ. ਪੀ. ਸਿਟੀ-1 ਤੇਜਬੀਰ ਸਿੰਘ ਹੁੰਦਲ ਅਤੇ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀਆਂ ਨਾਲ ਸ਼ੋਭਾ ਯਾਤਰਾ ਮਾਰਗ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ
ਇਸ ਦੌਰਾਨ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਮੈਂਬਰਾਂ ਨੇ ਜਿੱਥੇ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਵਾਲੀਆਂ ਝਾਕੀਆਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਪੁਲਸ ਕਮਿਸ਼ਨਰ ਤੋਂ ਸਖ਼ਤ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਉਥੇ ਹੀ ਉਨ੍ਹਾਂ ਸ਼ੋਭਾ ਯਾਤਰਾ ਦੇ ਮਾਰਗ ’ਤੇ ਟ੍ਰੈਫਿਕ ਨੂੰ ਡਾਇਵਰਟ ਕਰਨ ਦੀ ਅਪੀਲ ਕੀਤੀ ਤਾਂ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਇਸ ਦੇ ਨਾਲ ਹੀ ਕਿਲਾ ਮੁਹੱਲਾ ਤੋਂ ਨਿਕਲਣ ਵਾਲੀ ਅਤੇ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਵਾਲੀਆਂ ਝਾਕੀਆਂ ਵਾਲਿਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਸਥਾਨ ਸੈਲਾਨੀਆਂ ਲਈ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ, ਲੋਕ ਕਰਵਾ ਰਹੇ ਫੋਟੋਗ੍ਰਾਫ਼ੀ
ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਜੁਆਇੰਟ ਸੀ. ਪੀ. ਸੰਦੀਪ ਸ਼ਰਮਾ ਅਤੇ ਏ. ਡੀ. ਸੀ. ਪੀ. ਸਿਟੀ-1 ਤੇਜਬੀਰ ਸਿੰਘ ਹੁੰਦਲ ਨੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਸ਼ੋਭਾ ਯਾਤਰਾ ਦੇ ਮਾਰਗ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਮਾਰਗ ’ਤੇ ਟ੍ਰੈਫਿਕ ਰੂਟ ਨੂੰ ਵੀ ਡਾਇਵਰਟ ਕੀਤਾ ਜਾਵੇਗਾ।
ਸੀ. ਪੀ. ਨੇ ਦੱਸਿਆ ਕਿ ਸ਼ੋਭਾ ਯਾਤਰਾ ਤੋਂ 2 ਦਿਨ ਪਹਿਲਾਂ ਹੀ ਕਮਿਸ਼ਨਰੇਟ ਪੁਲਸ ਵੱਲੋਂ ਟ੍ਰੈਫਿਕ ਰੂਟ ਪਲਾਨ ਜਾਰੀ ਕਰ ਦਿੱਤਾ ਜਾਵੇਗਾ ਤਾਂ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੇ ਸ਼ੁਰੂ ਹੋਣ ਤੋਂ ਲੈ ਕੇ ਦੇਰ ਸ਼ਾਮ ਤਕ ਹਿੰਦ ਸਮਾਚਾਰ ਗਰਾਊਂਡ ਅਤੇ ਸ਼ੋਭਾ ਯਾਤਰਾ ਮਾਰਗ ’ਤੇ ਭਗਵਾਨ ਸ਼੍ਰੀ ਰਾਮ ਦੀ ਆਰਤੀ ਹੋਣ ਦੇ ਸਮੇਂ ਤਕ ਕਮਿਸ਼ਨਰੇਟ ਪੁਲਸ ਦੇ ਸੀਨੀਅਰ ਅਧਿਕਾਰੀ ਭਾਰੀ ਪੁਲਸ ਫੋਰਸ ਸਮੇਤ ਤਾਇਨਾਤ ਰਹਿਣਗੇ।
ਇਸ ਮੌਕੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਵਨੀਸ਼ ਅਰੋੜਾ, ਵਰਿੰਦਰ ਸ਼ਰਮਾ, ਵਿਨੋਦ ਅਗਰਵਾਲ ਅਤੇ ਵਿਵੇਕ ਖੰਨਾ ਹਾਜ਼ਰ ਸਨ। ਇਸ ਦੇ ਨਾਲ ਹੀ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਮੈਂਬਰਾਂ ਨੇ ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ, ਜੁਆਇੰਟ ਸੀ. ਪੀ. ਸੰਦੀਪ ਸ਼ਰਮਾ ਅਤੇ ਏ. ਡੀ. ਸੀ. ਪੀ. ਸਿਟੀ-1 ਤੇਜਬੀਰ ਸਿੰਘ ਹੁੰਦਲ ਨੂੰ ਸ਼ੋਭਾ ਯਾਤਰਾ ਦਾ ਸੱਦਾ-ਪੱਤਰ ਅਤੇ ਪ੍ਰਭੂ ਸ਼੍ਰੀ ਰਾਮ ਦੀ ਤਸਵੀਰ ਭੇਟ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਇਹ ਰਸਤੇ ਹੋ ਸਕਦੇ ਨੇ ਬੰਦ, ਲੋਕਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਹਸਪਤਾਲ 'ਚ ਪੈ ਗਏ ਭੱੜਥੂ! ਕਿਲਕਾਰੀਆਂ ਗੂੰਜਣ ਮਗਰੋਂ ਇੱਕਠਿਆਂ 15 ਔਰਤਾਂ...(ਵੀਡੀਓ)
NEXT STORY