ਜਲੰਧਰ (ਸੋਨੂੰ): ਉਪਕਾਰ ਦੁਸਹਿਰਾ ਕਮੇਟੀ ਵੱਲੋਂ ਆਦਰਸ਼ ਨਗਰ ਮਾਰਕੀਟ ਵਿਖੇ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਵਿੱਚ 'ਪੰਜਾਬ ਕੇਸਰੀ ਗਰੁੱਪ' ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਇਹ ਸਮਾਗਮ ਬੜੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ ਸੀ।


ਸਮਾਗਮ ਦੌਰਾਨ ਬਦੀ 'ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੰਦਿਆਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਫੂਕੇ ਗਏ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸ਼੍ਰੀ ਵਿਜੇ ਕੁਮਾਰ ਚੋਪੜਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ 'ਚ ਸ਼ਹਿਰ ਵਾਸੀਆਂ ਅਤੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕਰ ਕੇ ਪ੍ਰਭੂ ਸ਼੍ਰੀ ਰਾਮ ਦੇ ਆਦਰਸ਼ਾਂ 'ਤੇ ਚੱਲਣ ਦਾ ਸੰਕਲਪ ਲਿਆ।

ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ ਕੀਤਾ ਹਮਲਾ, ਮਗਰੋਂ ਖ਼ੁਦ ਵੀ...
NEXT STORY