ਸ੍ਰੀ ਫ਼ਤਿਹਗੜ੍ਹ ਸਾਹਿਬ (ਜਗਦੇਵ) : ਕੇਂਦਰ ਸਰਕਾਰ ਵੱਲੋਂ ਕਿਸਾਨੀ ਮਾਰੂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਸਮੁੱਚੀਆਂ ਕਿਸਾਨ ਜੱਥੇਬੰਦੀਆਂ ਮੋਰਚਾ ਜਿੱਤਣ ਲਈ ਸਿੱਧਾ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਨ ਕਿਉਂਕਿ ਹੁਣ ਤੱਕ ਕੀਤੀਆਂ ਗਈਆਂ ਪੰਜ ਮੀਟਿੰਗਾਂ ਬੇਸਿੱਟਾ ਰਹੀਆ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਟਲਿਆ ਵੱਡਾ ਰੇਲ ਹਾਦਸਾ, ਟੁੱਟੇ ਟਰੈਕ 'ਤੇ ਚੜ੍ਹ ਗਈ ਟਰੇਨ (ਵੀਡੀਓ)
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਗੱਲ ਕੀਤੇ ਬਿਨਾਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਵੀ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਵਰਲਡ ਟਰੇਡ ਆਰਗੇਨਾਈਜ਼ੇਸ਼ਨ ਦੇ ਮੁਤਾਬਕ ਸਾਰੇ ਮੁਲਕਾਂ ਦਾ ਵਪਾਰ ਖੁੱਲ੍ਹਣਾ ਚਾਹੀਦਾ ਹੈ। ਮਾਨ ਨੇ ਐਲਾਨ ਕੀਤਾ ਕਿ ਡਬਲਯੂ. ਟੀ. ਓ ਦੇ ਨਿਯਮ ਅਨੁਸਾਰ ਵਪਾਰ ਲਈ ਸਰੱਹਦਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਗਾਮੀ 19 ਦਸੰਬਰ ਨੂੰ ਵਾਹਗਾ ਬਾਰਡਰ 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ, ਕਿਉਂਕਿ ਵਪਾਰ ਲਈ ਸਰਹੱਦਾਂ ਖੋਲ੍ਹਣ ਦੀ ਮੰਗ ਕੋਈ ਗੈਰ-ਕਾਨੂੰਨੀ ਨਹੀਂ ਹੈ।
ਇਹ ਵੀ ਪੜ੍ਹੋ : 2 ਮਹੀਨੇ ਪਹਿਲਾਂ ਕੀਤੇ 'ਪ੍ਰੇਮ ਵਿਆਹ' ਦਾ ਅਜਿਹਾ ਹਸ਼ਰ ਹੋਵੇਗਾ, ਕੋਈ ਯਕੀਨ ਨਾ ਕਰ ਸਕਿਆ
ਉਨ੍ਹਾਂ ਸਮੁੱਚੀਆਂ ਹਮਖ਼ਿਆਲੀ ਧਿਰਾਂ ਨੂੰ 19 ਦਸੰਬਰ ਨੂੰ ਕੀਤੇ ਜਾਣ ਵਾਲੇ ਪ੍ਰਦਰਸ਼ਨ 'ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਦਾ ਵਾਹਗਾ ਬਾਰਡਰ, ਸੁਲੇਮਾਨ, ਹੁਸੈਣੀ ਵਾਲਾ ਕਰਤਾਰਪੁਰ ਸਾਹਿਬ ਬਾਰਡਰ ਖੁੱਲ੍ਹ ਜਾਵੇ ਤਾਂ ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਜਿਣਸਾਂ ਵੇਚਣ ਲਈ ਕਿਸੇ ਪਾਸੇ ਭੱਜਣ ਦੀ ਲੋੜ ਨਹੀਂ ਕਿਉਂਕਿ ਪਾਕਿਸਤਾਨ ਰੂਸ ਤੋਂ ਕਣਕ ਮੰਗਵਾ ਰਿਹਾ ਹੈ ਅਤੇ ਜੇਕਰ ਇਹ ਸਰਹੱਦਾਂ ਖੁੱਲ੍ਹੀਆਂ ਹੋਣ ਤਾਂ ਪੰਜਾਬ ਦੇ ਕਿਸਾਨ ਸੌਖੇ ਤਰੀਕੇ ਨਾਲ ਪਾਕਿਸਤਾਨ ਨੂੰ ਕਣਕ, ਬਾਸਮਤੀ ਤੇ ਹੋਰ ਫ਼ਸਲਾਂ ਦੀ ਸਪਲਾਈ ਕਰ ਸਕਦੇ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਸੈਲਾਨੀਆਂ ਦੀ ਉਡੀਕ ਹੋਈ ਖ਼ਤਮ, ਅੱਜ ਤੋਂ ਖੁੱਲ੍ਹੇਗਾ 'ਛੱਤਬੀੜ ਚਿੜੀਆਘਰ'
ਉਨ੍ਹਾਂ ਕਿਹਾ ਕਿ ਪੰਜਾਬ 'ਚ ਦੋ ਕਿੱਤੇ ਪ੍ਰਮੁੱਖ ਹਨ ਇਕ ਕਿਸਾਨੀ ਤੇ ਦੂਜਾ ਟਰਾਂਸਪੋਰਟ। ਜੇਕਰ ਵਪਾਰ ਲਈ ਸਰਹੱਦਾਂ ਖੁੱਲ੍ਹੀਆਂ ਹੋਣ ਤਾਂ ਅਸੀਂ ਪਾਕਿਸਤਾਨ, ਰੂਸ, ਇਰਾਕ ਤੇ ਈਰਾਨ ਨੂੰ ਆਪਣੀਆਂ ਜਿਣਸਾਂ ਪਹੁੰਚਾ ਸਕਦੇ ਹਾਂ, ਜਿਸ ਨਾਲ ਸਾਡੇ ਨੌਜਵਾਨ ਟਰਾਂਸਪੋਰਟ ਕਾਰੋਬਾਰ ਦੇ ਜ਼ਰੀਏ ਰੋਜ਼ਗਾਰ ਵੀ ਪ੍ਰਾਪਤ ਕਰਨਗੇ।
ਨੋਟ : ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਭਾਰਤੀ ਸਰੱਹਦਾਂ ਖੋਲ੍ਹਣ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਦਿਓ ਰਾਏ
2 ਮਹੀਨੇ ਪਹਿਲਾਂ ਕੀਤੇ 'ਪ੍ਰੇਮ ਵਿਆਹ' ਦਾ ਅਜਿਹਾ ਹਸ਼ਰ ਹੋਵੇਗਾ, ਕੋਈ ਯਕੀਨ ਨਾ ਕਰ ਸਕਿਆ
NEXT STORY