ਮੋਗਾ (ਗੋਪੀ ਰਾਊਕੇ) : ਪੰਜਾਬ ਵਿਧਾਨ ਸਭਾ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਜ਼ਿਲ੍ਹਾ ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਕਥਿਤ ਅੰਦਰੂਨੀ ਤੌਰ ’ਤੇ ਵਿਰੋਧਤਾ ਕਰਨ ਵਾਲੇ ਕੱਦਵਾਰ ਆਗੂਆਂ ਅਤੇ ਵੱਡੀ ਅਨੁਸ਼ਾਸਨੀ ਕਰਵਾਈ ਕਰਦੇ ਹੋਏ ਇਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਣ ਕਰ ਕੇ ਸ਼੍ਰੋਮਣੀ ਅਕਾਲੀ ਦਲ ’ਚੋਂ ਬਾਹਰ ਕੱਢਿਆ ਹੈ। ਇੱਥੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਸ਼੍ਰੋਮਣੀ ਅਕਾਲੀ ਦਲ ਦੇ ਮੋਗਾ ਤੋਂ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਆਗੂਆਂ ਨੇ ਜ਼ਿਲ੍ਹਾ ਮੋਗਾ ਦੀਆਂ ਚਾਰੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਜ਼ੋਰ ਲਗਾਇਆ ਹੈ, ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ, ਪਰ ਜਿਨ੍ਹਾਂ ਉਮੀਦਵਾਰਾਂ ਨੇ ਪਾਰਟੀ ਉਮੀਦਵਾਰਾਂ ਦਾ ਵਿਰੋਧ ਕੀਤਾ ਹੈ, ਉਨ੍ਹਾਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ 'ਬਲੈਕ ਆਊਟ' ਕਾਰਨ ਮਚੀ ਤੜਥੱਲੀ, ਬਿਜਲੀ ਮਗਰੋਂ ਪਾਣੀ ਤੋਂ ਵੀ ਔਖੋ ਹੋਏ ਲੋਕ
ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ, ਸਾਬਕਾ ਮੇਅਰ ਅਕਸ਼ਿਤ ਜੈਨ, ਡਾ. ਸ਼ਰਨਪ੍ਰੀਤ ਸਿੰਘ ਮਿੱਕੀ ਗਿੱਲ, ਸਾਬਕਾ ਪ੍ਰਧਾਨ ਪ੍ਰਗਟ ਸਿੰਘ ਕੋਰੇਵਾਲਾ ਅਤੇ ਸਾਬਕਾ ਕੌਂਸਲਰ ਵੀਰਭਾਨ ਦਾਨਵ ਨੂੰ ਪਾਰਟੀ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਹੈ, ਕਿਉਂਕਿ ਪਾਰਟੀ ਪ੍ਰਧਾਨ ਦੇ ਇਹ ਹੁਕਮ ਹਨ ਕਿ ਜਿਹੜਾ ਆਗੂ ਪਾਰਟੀ ਵਿਚ ਰਹਿ ਕੇ ਵਿਰੋਧਤਾ ਕਰਦਾ ਹੈ, ਉਸ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਇਸ ਸਮੇਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀਵਾਲਾ, ਸਾਬਕਾ ਕੌਂਸਲਰ ਦੀਪਿੰਦਰ ਸੰਧੂ, ਸਰਕਲ ਪ੍ਰਧਾਨ ਸਮਾਲਸਰ ਗੁਰਜੰਟ ਸਿੰਘ ਭੁੱਟੋ ਰੋਡੇ, ਕੌਂਸਲਰ ਗੌਰਵ ਗੁਪਤਾ ਗੁੱਡੂ, ਯੋਗੀ ਘਈ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਬਲੈਕ ਆਊਟ ਦਾ ਖ਼ਤਰਾ! ਕਈ ਸੈਕਟਰਾਂ 'ਚ ਗੁੱਲ ਹੋਈ ਬਿਜਲੀ
ਭਾਜਪਾ ’ਚ ਪਲਟੀ ਮਾਰਨ ਮਗਰੋਂ ਅਕਾਲੀ ਦਲ ’ਚ ਆਏ ਗਟਰਾ ’ਤੇ ਵੀ ਡਿੱਗੀ ਗਾਜ਼
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਐਨ ਬਾਅਦ ਭਾਜਪਾ ਵਿਚ ਸ਼ਾਮਲ ਹੋਏ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ਬਾਘਾ ਪੁਰਾਣਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜ੍ਹਨ ਲਈ ਜ਼ੋਰ-ਅਜਮਾਇਸ਼ ਕੀਤੀ ਸੀ ਪਰ ਇਸ ਹਲਕੇ ਦੀ ਟਿਕਟ ਸ਼੍ਰੋਮਣੀ ਅਕਾਲੀ ਦਲ ਸਯੁੰਕਤ ਦੇ ਖਾਤੇ ਵਿਚ ਚਲੀ ਗਈ ਸੀ। ਇਸ ਮਗਰੋਂ ਪ੍ਰਧਾਨ ਗਟਰਾ ਨੇ ਮੁੜ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਸੀ। ਇਸ ਆਗੂ ਦਾ ਨਾਮ ਵੀ ਪਾਰਟੀ ਵਿਚੋਂ ਬਾਹਰ ਕੱਢਣ ਵਾਲੇ ਆਗੂਆਂ ਦੀ ਸੂਚੀ ਵਿਚ ਸ਼ਾਮਲ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਮੋਹਾਲੀ ਦੀ ਅਦਾਲਤ 'ਚ ਅੱਜ ਸਰੰਡਰ ਕਰ ਸਕਦੇ ਨੇ 'ਬਿਕਰਮ ਮਜੀਠੀਆ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੱਟੀ ਤੋਂ ਦੁਖ਼ਦ ਖ਼ਬਰ : ਬੁਲੇਟ ਏਜੰਸੀ ਦੇ ਮਾਲਕ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ
NEXT STORY