ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ, ਉਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।
ਇਹ ਖ਼ਬਰ ਵੀ ਪੜ੍ਹੋ - ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ 'ਚ ਪ੍ਰਿੰਸੀਪਲ ਦੀ ਮੌਤ, ਬੱਚੇ ਦੀ ਦਵਾਈ ਲੈਣ ਜਾ ਰਹੇ ਪਰਿਵਾਰਕ ਮੈਂਬਰ ਵੀ ਹੋਏ ਜ਼ਖ਼ਮੀ
ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਸਿੱਖ ਹਮੇਸ਼ਾ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ’ਤੇ ਮਾਣ ਮਹਿਸੂਸ ਕਰਦੇ ਹਨ ਕਿਉਂਕਿ ਉਨ੍ਹਾਂ ਦਾ ਵਿਸ਼ਵ ਪੱਧਰ ਵਿਚ ਬਹੁਤ ਸਤਿਕਾਰ ਹੈ। ਉਨ੍ਹਾਂ ਨੂੰ ਕਦੇ ਸੋਚ ਵਿਚ ਵੀ ਫਰਜ਼ੀ ਨਹੀਂ ਆਖਿਆ ਜਾ ਸਕਦਾ। ਇਹ ਦਰਸਾਉਂਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਰਗੇ ਚਾਪਲੂਸ ਆਪਣੇ ਆਕਾਵਾਂ ਨੁੰ ਖੁਸ਼ ਕਰਨ ਵਾਸਤੇ ਕਿਸੇ ਵੀ ਹੱਦ ਤਕ ਜਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪਤੀ ਦੇ ਸ਼ੱਕ ਕਾਰਨ ਉਜੜਿਆ ਹੱਸਦਾ-ਵਸਦਾ ਪਰਿਵਾਰ, ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਕਰ 'ਤਾ ਕਤਲ
ਅਕਾਲੀ ਆਗੂ ਨੇ ਕਿਹਾ ਕਿ ਬਾਜਵਾ ਨੇ ਡਾ. ਮਨਮੋਹਨ ਸਿੰਘ ਦੀ ਸ਼ਖਸੀਅਤ ਦਾ ਅਪਮਾਨ ਕਰ ਕੇ ਬਹੁਤ ਹੀ ਸ਼ਰਮਨਾਕ ਢੰਗ ਨਾਲ ਕੰਮ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਵਿਰੋਧੀ ਧਿਰ ਦੇ ਨੇਤਾ ਤੁਰੰਤ ਮੁਆਫ਼ੀ ਮੰਗਣ ਅਤੇ ਆਪਣਾ ਬਿਆਨ ਵਾਪਸ ਲੈਣ। ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੀ ਆਖਿਆ ਕਿ ਉਹ ਬਾਜਵਾ ਦੇ ਖ਼ਿਲਾਫ਼ ਕਾਰਵਾਈ ਕਰਨ ਅਤੇ ਕਿਹਾ ਕਿ ਜੇਕਰ ਬਾਜਵਾ ਵੱਲੋਂ ਮੰਨਿਆ ਪੈਮਾਨਾ ਹੀ ਮੰਲਿਆ ਜਾਣਾ ਹੈ ਤਾਂ ਫਿਰ ਤੁਸੀਂ ਵੀ ਪੰਜਾਬ ਕਾਂਗਰਸ ਦੇ ਆਗੂ ਮੁਤਾਬਕ ਫਰਜ਼ੀ ਹੋ।
ਇਹ ਖ਼ਬਰ ਵੀ ਪੜ੍ਹੋ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਮੰਗੀ ਮੁਆਫ਼ੀ, ਕਾਰ ਵਿਚ ਬਿਨਾਂ ਸੀਟ ਬੈਲਟ ਤੋਂ ਬਣਾਈ ਸੀ ਵੀਡੀਓ
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਬਾਜਵਾ ਦੇ ਬਿਆਨ ਬਾਰੇ ਚੁੱਪੀ ਸੰਕੇਤ ਦਿੱਤਾ ਹੈ ਕਿ ਉਹ ਵੀ ਡਾ. ਮਨਮੋਹਨ ਸਿੰਘ ਨੂੰ ਮਾੜਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਯੂ.ਪੀ.ਏ. ਸਰਕਾਰ ਵੇਲੇ ਰਾਹੁਲ ਗਾਂਧੀ ਨੇ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਮੰਤਰੀ ਵੱਲੋਂ ਕੀਤੇ ਫ਼ੈਸਲੇ ਦਾ ਨੋਟੀਫਿਕੇਸ਼ਨ ਜਨਤਕ ਤੌਰ ’ਤੇ ਪਾੜ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਜ਼ਲੀਲ ਕੀਤਾ ਸੀ। ਇਸੇ ਤੋਂ ਅੰਦਾਜ਼ਾ ਲੱਗ ਜਾਂਦਾ ਹੈ ਕਿ ਕਾਂਗਰਸ ਦਾ ਅੱਜ ਭੋਗ ਕਿਉਂ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਸਿੱਖ ਪ੍ਰਧਾਨ ਮੰਤਰੀ ਨੂੰ ਫਰਜ਼ੀ ਮੰਨਦਾ ਹੈ ਤੇ ਹੁਣ ਲੋਕ ਇਸ ਪਰਿਵਾਰ ਨੂੰ ਫਰਜ਼ੀ ਆਖ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਟੋਭੇ 'ਚ ਡਿੱਗਣ ਕਾਰਨ 6 ਸਾਲਾ ਬੱਚੇ ਦੀ ਮੌਤ, ਕਾਲੋਨੀ ਵਾਸੀਆਂ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਜਾਮ
NEXT STORY