ਖੰਨਾ : ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਗਈ ਹੈ। ਇਸ ਚਿੱਠੀ 'ਚ ਦੂਲੋ ਨੇ ਕੈਪਟਨ ਨੂੰ ਕਾਲਜਾਂ ਅਤੇ ਵਿਦਿਆਰਥੀਆਂ ਦੇ ਮਸਲੇ ਵਿਚਕਾਰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੈਪਟਨ ਨੂੰ ਲਿਖੀ ਚਿੱਠੀ 'ਚ ਦੂਲੋ ਨੇ ਕਿਹਾ ਹੈ ਕਿ ਸੂਬੇ ਦੇ ਨਿੱਜੀ ਕਾਲਜਾਂ ਦੀ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੇ. ਏ. ਸੀ.) ਨੇ ਸਾਂਝੇ ਤੌਰ 'ਤੇ 2 ਲੱਖ ਦੇ ਕਰੀਬ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਕੈਪਟਨ ਵੱਲੋਂ 'ਅਕਾਲੀ ਦਲ' ਤੇ 'ਆਪ' ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਇਹ ਦੋਸ਼ ਲਾਇਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੀ ਰਾਸ਼ੀ ਕਾਲਜਾਂ ਨੂੰ ਜਮ੍ਹਾਂ ਨਹੀਂ ਕਰਵਾਈ ਗਈ ਹੈ, ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਹੈ। ਉਨ੍ਹਾਂ ਨੇ ਕੈਪਟਨ ਨੂੰ ਕਿਹਾ ਕਿ ਉਹ ਪਿਛਲੇ 4 ਸਾਲਾਂ ਤੋਂ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਘਪਲੇ ਬਾਰੇ ਕੈਪਟਨ ਦਾ ਧਿਆਨ ਦਿਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਦਰਦਨਾਕ : ਨਹਿਰ 'ਚ ਡੁੱਬਿਆ ਪਰਿਵਾਰ, ਲੋਕਾਂ ਨੇ ਛਾਲਾਂ ਮਾਰ ਮਾਂ-ਪੁੱਤ ਨੂੰ ਕੱਢਿਆ, ਤੇਜ਼ ਵਹਾਅ 'ਚ ਰੁੜ੍ਹਿਆ ਪਿਤਾ
ਉਨ੍ਹਾਂ ਨੇ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਕਾਲਜਾਂ ਨੂੰ ਫੰਡ ਜਾਰੀ ਕਰ ਦੇਵੇ ਤਾਂ ਜੋ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਦੱਸਣਯੋਗ ਹੈ ਕਿ ਨਿੱਜੀ ਵਿੱਦਿਅਕ ਸੰਸਥਾਵਾਂ ਦੀ ਸਾਂਝੀ ਐਸੋਸੀਏਸ਼ਨ ਆਫ ਕਾਲੇਜਿਜ਼ (ਜੇ. ਏ. ਸੀ.) ਨੇ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲਾਉਂਦੇ ਹੋਏ ਉਨ੍ਹਾਂ ਦੇ ਰੋਲ ਨੰਬਰ ਰੋਕਣ ਦਾ ਫ਼ੈਸਲਾ ਕੀਤਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ 1,549.06 ਕਰੋੜ ਰੁਪਏ ਦੀ ਵੰਡ ਉਨ੍ਹਾਂ ਨੂੰ ਨਹੀਂ ਕੀਤੀ ਗਈ ਹੈ, ਜਿਸ ਕਾਰਨ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਦਰਦਨਾਕ : ਨਹਿਰ 'ਚ ਡੁੱਬਿਆ ਪਰਿਵਾਰ, ਲੋਕਾਂ ਨੇ ਛਾਲਾਂ ਮਾਰ ਮਾਂ-ਪੁੱਤ ਨੂੰ ਕੱਢਿਆ, ਤੇਜ਼ ਵਹਾਅ 'ਚ ਰੁੜ੍ਹਿਆ ਪਿਤਾ
NEXT STORY