ਚੰਡੀਗੜ੍ਹ (ਵੈੱਬ ਡੈਸਕ): ਭਾਰਤੀ ਕ੍ਰਿਕਟ ਟੀਮ ਪਾਕਿਸਤਾਨ ਤੇ ਦੁਬਈ ਵਿਚ ਹੋਣ ਵਾਲੀ Champions Trophy ਖੇਡਣ ਲਈ ਜਾ ਰਹੀ ਹੈ। ਇਸ ਟੀਮ ਵਿਚ 2 ਖਿਡਾਰੀ ਪੰਜਾਬ ਦੇ ਵੀ ਸ਼ਾਮਲ ਹਨ। ਸ਼ੁਭਮਨ ਗਿੱਲ ਨੂੰ ਇਸ ਟੂਰਨਾਮੈਂਟ ਵਿਚ ਭਾਰਤੀ ਟੀਮ ਦਾ ਉਪ-ਕਪਤਾਨ ਥਾਪਿਆ ਗਿਆ ਹੈ। ਉੱਥੇ ਹੀ T-20 ਵਿਚ ਧੱਕ ਪਾਉਣ ਵਾਲੇ ਅਰਸ਼ਦੀਪ ਸਿੰਘ ਨੂੰ ਵੀ ਇਸ ODI ਟੂਰਨਾਮੈਂਟ ਲਈ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਖਿਡਾਰੀਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ Deport ਹੋ ਕੇ ਆਇਆ ਪੰਜਾਬੀ ਗ੍ਰਿਫ਼ਤਾਰ, ਪੈਸਾ ਕਮਾਉਣ ਦੇ ਚੱਕਰ 'ਚ ਕੀਤਾ ਵੱਡਾ ਕਾਂਡ
ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦੋਹਾਂ ਖਿਡਾਰੀਆਂ ਨੂੰ Champions Trophy ਲਈ ਸ਼ੁੱਭਕਾਮਨਾਵਾਂ ਦਿੰਦਿਆਂ ਟਰਾਫ਼ੀ ਜਿੱਤਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਖਿਡਾਰੀਆਂ ਨੇ ਹੀ ਦੇਸ਼ ਅਤੇ ਪੰਜਾਬ ਦਾ ਮਾਣ ਦੁਨੀਆਂ ਭਰ ਵਿਚ ਵਧਾਇਆ ਹੈ। ਇਸ ਮੁਲਾਕਾਤ ਦੌਰਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਰਹੇ। ਉਨ੍ਹਾਂ ਨੇ ਵੀ ਦੋਹਾਂ ਖਿਡਾਰੀਆਂ ਨੂੰ Champions Trophy ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ ਭਾਰਤੀਆਂ ਦੀ Deportation ਨਾਲ ਜੁੜੀ ਵੱਡੀ ਖ਼ਬਰ, PM ਮੋਦੀ ਨੇ ਟਰੰਪ ਨਾਲ ਖੜ੍ਹ ਆਖ਼'ਤੀ ਵੱਡੀ ਗੱਲ
CM ਮਾਨ ਨੇ ਇਸ ਮੁਲਾਕਾਤ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, "ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮਿਲਣ ਆਏ। ਮਿਲ ਕੇ ਬਹੁਤ ਚੰਗਾ ਲੱਗਿਆ। Champions Trophy 2025 ਲਈ ਦੋਵਾਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ। ਪੂਰੇ ਪੰਜਾਬ ਨੂੰ ਤੁਹਾਡੇ 'ਤੇ ਮਾਣ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਉਣ ਵਾਲੇ ਦਿਨਾਂ 'ਚ ਝਲਣੀ ਪਵੇਗੀ ਵੱਡੀ ਮੁਸੀਬਤ
NEXT STORY