Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    10:57:20 AM

  • narendra modi india poverty historic decline world bank report

    ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ...

  • the mercury will reach 32 degrees  biting cold will not arrive just yet

    32 ਡਿਗਰੀ ਤੱਕ ਪੁੱਜੇਗਾ ਪਾਰਾ! ਅਜੇ ਨਹੀਂ ਪਵੇਗੀ...

  • a bloody game over land in punjab

    ਪੰਜਾਬ 'ਚ ਜ਼ਮੀਨ ਪਿੱਛੇ ਖ਼ੂਨੀ ਖੇਡ : ਭਰਾ 'ਤੇ...

  • son of speed records owner

    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਜ਼ਿੰਦਗੀ ਨੂੰ ਸਲਾਮ: 95 ਸਾਲਾ ਬਜ਼ੁਰਗ ਨੇ ਜਿਉਂਦੇ ਜੀਅ ਕਰਵਾਇਆ ਆਪਣਾ ਸ਼ੁਕਰਾਨਾ ਸਮਾਗਮ

PUNJAB News Punjabi(ਪੰਜਾਬ)

ਜ਼ਿੰਦਗੀ ਨੂੰ ਸਲਾਮ: 95 ਸਾਲਾ ਬਜ਼ੁਰਗ ਨੇ ਜਿਉਂਦੇ ਜੀਅ ਕਰਵਾਇਆ ਆਪਣਾ ਸ਼ੁਕਰਾਨਾ ਸਮਾਗਮ

  • Edited By Anmol Tagra,
  • Updated: 15 Jul, 2026 04:27 PM
Sangrur-Barnala
shukrana samagam mahal kalan
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਲਕਸ਼ਦੀਪ ਗਿੱਲ): ਅੱਜ ਦੇ ਦੌਰ ਵਿਚ ਜਿੱਥੇ ਬਹੁਤੇ ਲੋਕ ਮੌਤ ਦੇ ਜ਼ਿਕਰ ਤੋਂ ਵੀ ਘਬਰਾਉਂਦੇ ਹਨ, ਉੱਥੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਦੇ 95 ਸਾਲਾ ਬਜ਼ੁਰਗ ਬਾਪੂ ਪ੍ਰਕਾਸ਼ ਸਿੰਘ ਪੁੱਤਰ ਸਵਰਗੀ ਚੰਨਣ ਸਿੰਘ ਨੇ ਆਪਣੀ ਵਿਲੱਖਣ ਸੋਚ ਅਤੇ ਦੂਰਅੰਦੇਸ਼ੀ ਨਾਲ ਅਜਿਹਾ ਉਦਾਹਰਨ ਪੇਸ਼ ਕੀਤਾ ਹੈ, ਜੋ ਸਮਾਜ ਨੂੰ ਜ਼ਿੰਦਗੀ ਨੂੰ ਸਕਾਰਾਤਮਕ ਢੰਗ ਨਾਲ ਜਿਉਣ ਦਾ ਸੰਦੇਸ਼ ਦਿੰਦਾ ਹੈ। ਪੂਰੀ ਤਰ੍ਹਾਂ ਤੰਦਰੁਸਤ ਅਤੇ ਚੜ੍ਹਦੀ ਕਲਾ ਵਿਚ ਰਹਿ ਰਹੇ ਬਾਪੂ ਪ੍ਰਕਾਸ਼ ਸਿੰਘ ਨੇ ਆਪਣੀ ਸਵੈ ਇੱਛਾ ਨਾਲ ਜਿਉਂਦੇ ਜੀਅ ਹੀ ਆਪਣੇ ਸ਼ੁਕਰਾਨਾ ਸਮਾਗਮ ਦਾ ਆਯੋਜਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੇ ਇਸ ਵਿਲੱਖਣ ਉਪਰਾਲੇ ਦੀ ਇਲਾਕੇ ਭਰ ਵਿਚ ਚਰਚਾ ਹੋ ਰਹੀ ਹੈ ਅਤੇ ਹਰ ਕੋਈ ਉਨ੍ਹਾਂ ਦੀ ਸੋਚ ਦੀ ਪ੍ਰਸ਼ੰਸਾ ਕਰ ਰਿਹਾ ਹੈ।

ਬਾਪੂ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪਿੰਡ ਸਹਿਜੜਾ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਸਮੂਹ ਸੰਗਤ ਨਾਲ ਮਿਲ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਇਨਸਾਨ ਦੇ ਚਲੇ ਜਾਣ ਤੋਂ ਬਾਅਦ ਭੋਗ ਸਮਾਗਮ ਵਿਚ ਰਿਸ਼ਤੇਦਾਰ ਅਤੇ ਜਾਣ-ਪਛਾਣ ਵਾਲੇ ਇਕੱਠੇ ਹੁੰਦੇ ਹਨ, ਪਰ ਜਿਸ ਦੇ ਨਾਮ 'ਤੇ ਸਮਾਗਮ ਹੁੰਦਾ ਹੈ, ਉਹ ਖ਼ੁਦ ਉਸ ਵਿੱਚ ਸ਼ਾਮਲ ਨਹੀਂ ਹੋ ਸਕਦਾ। ਇਸ ਲਈ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਉਹ ਆਪਣੇ ਜਿਉਂਦੇ ਜੀਅ ਹੀ ਆਪਣੇ ਸਾਕ-ਸੰਬੰਧੀਆਂ, ਦੋਸਤਾਂ ਅਤੇ ਸ਼ੁਭਚਿੰਤਕਾਂ ਨਾਲ ਮਿਲਣ, ਉਨ੍ਹਾਂ ਦਾ ਪਿਆਰ ਅਤੇ ਅਸੀਸਾਂ ਪ੍ਰਾਪਤ ਕਰਨ ਅਤੇ ਸਾਰਿਆਂ ਨਾਲ ਮਿਲ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ, ਬਾਪੂ ਪ੍ਰਕਾਸ਼ ਸਿੰਘ ਦਾ ਮੰਨਣਾ ਹੈ ਕਿ ਜ਼ਿੰਦਗੀ ਦਾ ਸਭ ਤੋਂ ਵੱਡਾ ਸੁਖ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਹੱਸਦੇ-ਖੇਡਦੇ ਮਿਲਣਾ ਅਤੇ ਖੁਸ਼ੀਆਂ ਸਾਂਝੀਆਂ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਜਿਉਂਦੇ ਜੀਅ ਆਪਣੇ ਰਿਸ਼ਤਿਆਂ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਜੀਵਨ ਦੌਰਾਨ ਹੀ ਨੇਕ ਕਰਮ ਕਰਦੇ ਹੋਏ ਪਰਿਵਾਰ, ਸਮਾਜ ਅਤੇ ਰੱਬ ਪ੍ਰਤੀ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ, ਉਨ੍ਹਾਂ ਦੀ ਇਹ ਸੋਚ ਕੇਵਲ ਇਕ ਨਿੱਜੀ ਫ਼ੈਸਲਾ ਨਹੀਂ, ਸਗੋਂ ਸਮਾਜ ਲਈ ਇਕ ਪ੍ਰੇਰਣਾਦਾਇਕ ਸੰਦੇਸ਼ ਹੈ ਕਿ ਜ਼ਿੰਦਗੀ ਦਾ ਹਰ ਪਲ ਪਿਆਰ, ਖੁਸ਼ੀ ਅਤੇ ਸ਼ੁਕਰਾਨੇ ਨਾਲ ਜਿਉਣਾ ਚਾਹੀਦਾ ਹੈ।

ਬਾਪੂ ਦੇ ਇਸ ਵਿਲੱਖਣ ਫ਼ੈਸਲੇ ਤੋਂ ਬਾਅਦ ਉਨ੍ਹਾਂ ਦੇ ਪੋਤਰੇ ਸਤਨਾਮ ਸਿੰਘ, ਪ੍ਰਦੀਪ ਸਿੰਘ ਅਤੇ ਮਨੀ ਸਿੰਘ ਸਮਾਗਮ ਦੀਆਂ ਤਿਆਰੀਆਂ ਵਿੱਚ ਉਤਸ਼ਾਹ ਨਾਲ ਜੁਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਦਾਦਾ ਜੀ ਦੀ ਇੱਛਾ ਅਨੁਸਾਰ ਰਿਸ਼ਤੇਦਾਰਾਂ ਅਤੇ ਮਿੱਤਰਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ, ਜਦਕਿ ਪਿੰਡ ਵਾਸੀਆਂ ਨੂੰ ਵੀ ਇਸ ਸ਼ੁਕਰਾਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਸਮਾਗਮ ਦੌਰਾਨ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ। 95 ਸਾਲ ਦੀ ਉਮਰ ਵਿਚ ਵੀ ਚੁਸਤ-ਦਰੁਸਤ ਅਤੇ ਚੜ੍ਹਦੀ ਕਲਾ ਵਿਚ ਰਹਿ ਰਹੇ ਬਾਪੂ ਪ੍ਰਕਾਸ਼ ਸਿੰਘ ਦਾ ਇਹ ਉਪਰਾਲਾ ਇਲਾਕੇ ਵਿਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਹਰ ਕੋਈ ਉਨ੍ਹਾਂ ਦੀ ਸੋਚ ਦੀ ਸ਼ਲਾਘਾ ਕਰ ਰਿਹਾ ਹੈ ਅਤੇ ਇਸ ਨੂੰ ਜ਼ਿੰਦਗੀ ਨੂੰ ਜਿਉਂਦੇ ਜੀਅ ਮਨਾਉਣ, ਰਿਸ਼ਤਿਆਂ ਨੂੰ ਨਿਭਾਉਣ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਦਾ ਵਿਲੱਖਣ ਸੰਦੇਸ਼ ਮੰਨ ਰਿਹਾ ਹੈ।
 

  • Punjab
  • Mahal Kalan
  • Shukrana Samagam

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 12 ਸਤੰਬਰ ਤੱਕ ਰਹਿਣਗੀਆਂ ਲਾਗੂ

NEXT STORY

Stories You May Like

  • bis raids jewellery shop in amritsar  95 gold ornaments seized
    ਅੰਮ੍ਰਿਤਸਰ ’ਚ ਗਹਿਣਿਆਂ ਦੀ ਦੁਕਾਨ ’ਤੇ BIS ਦੀ ਛਾਪੇਮਾਰੀ, ਸੋਨੇ ਦੇ 95 ਗਹਿਣੇ ਜ਼ਬਤ
  • uae defeated team india chased the target of 95 runs in 26 balls
    ਟੀਮ ਇੰਡੀਆ ਨੂੰ UAE ਨੇ ਹਰਾਇਆ, 26 ਗੇਂਦਾਂ 'ਚ ਚੇਜ਼ ਕੀਤਾ 95 ਦੌੜਾਂ ਦਾ ਟਾਰਗੇਟ, ਭਾਰਤ ਟੂਰਨਾਮੈਂਟ ਤੋਂ ਬਾਹਰ
  • old man dies after being struck by unidentified vehicle
    ਅਣਪਛਾਤੇ ਵਾਹਨ ਦੀ ਟੱਕਰ ਨਾਲ 85 ਸਾਲਾ ਬਜ਼ੁਰਗ ਦੀ ਮੌਤ
  • hiding illness  insurance company to pay rs 4 71 lakh with interest
    ਬੀਮਾਰੀ ਲੁਕਾਉਣ ਦੇ ਦੋਸ਼ ਤੋਂ ਬਜ਼ੁਰਗ ਨੂੰ ਰਾਹਤ, ਬੀਮਾ ਕੰਪਨੀ ਵਿਆਜ ਸਮੇਤ ਦੇਵੇਗੀ 4.71 ਲੱਖ
  • accident in moga
    ਮੋਗਾ 'ਚ ਭਿਆਨਕ ਹਾਦਸੇ 'ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ
  • uae president  honours captain smit machhar  order of zayed ii
    ਕੈਪਟਨ ਮਛਾਰ ਨੂੰ UAE ਦਾ ਸਲਾਮ! ਰਾਸ਼ਟਰਪਤੀ ਨੇ ਲਾਇਆ ਗਲੇ, ਦਿੱਤਾ 'ਆਰਡਰ ਆਫ਼ ਜ਼ਾਇਦ II' ਸਨਮਾਨ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ ਗਹਿਣੇ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
Trending
Ek Nazar
h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • candidate assembly elections bhagwant mann
      Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ...
    • drm sanjeev kumar makes special appeal to passengers
      DRM ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ...
    • disproportionate assets case  anticipatory bail for majithia  s relative
      ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ...
    • cabinet approval for service rules for a separate cadre of 2 452 posts for bbmb
      ਬੀ.ਬੀ.ਐੱਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਦੇ ਸੇਵਾ ਨਿਯਮਾਂ ਨੂੰ...
    • 2 heritage chairs from kisan bhawan to be auctioned in luxembourg
      ਕਿਸਾਨ ਭਵਨ ਦੀਆਂ 2 ਹੈਰੀਟੇਜ ਕੁਰਸੀਆਂ ਲਗਜ਼ਮਬਰਗ ’ਚ ਹੋਣਗੀਆਂ ਨਿਲਾਮ
    • ed raids in chandigarh  mohali  and zirakpur
      ਕ੍ਰਿਪਟੋ ਕਰੰਸੀ ਮਾਮਲੇ ’ਚ ਈ. ਡੀ. ਦੀ ਚੰਡੀਗੜ੍ਹ, ਮੋਹਾਲੀ ਤੇ ਜ਼ੀਰਕਪੁਰ ’ਚ...
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • cbi rajbir ghumman chief minister
      ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ
    • punjab police promotions
      ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ! Notification ਜਾਰੀ; ਪੜ੍ਹੋ ਪੂਰੀ...
    • strike in punjab
      ਪੰਜਾਬ 'ਚ 5 ਤੇ 6 ਨਵੰਬਰ ਨੂੰ 'ਕਲਮ ਛੋੜ' ਤੇ 'ਕੰਪਿਊਟਰ ਬੰਦ' ਹੜਤਾਲ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +